ETV Bharat / state

ਕਾਂਗਰਸ ਤੇ ਭਾਜਪਾ ਖਿਲਾਫ਼ BSP-SAD ਦੀ ਵਿਸ਼ਾਲ ਮੋਟਰਸਾਇਕਲ ਯਾਤਰਾ

ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਆਗੂ ਰਵਨੀਤ ਬਿੱਟੂ ਤੇ ਭਾਜਪਾ ਆਗੂ ਹਰਦੀਪ ਪੁਰੀ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਭਾਜਪਾ ਤੇ ਅਕਾਲੀ ਆਗੂਆਂ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਵੱਲੋਂ ਦਲਿਤ ਸਮਾਜ ਦਾ ਅਪਮਾਨ ਕੀਤਾ ਗਿਆ ਹੈ ਜਿਸਦੇ ਰੋਸ ਵਜੋਂ ਉਨ੍ਹਾਂ ਦੇ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਮੋਟਰਸਾਇਕਲ ਰੈਲੀ ਕੱਢੀ ਗਈ ਹੈ ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਕਾਂਗਰਸ ਤੇ ਭਾਜਪਾ ਖਿਲਾਫ਼ BSP-SAD ਦੀ ਵਿਸ਼ਾਲ ਮੋਟਰਸਾਇਕਲ ਯਾਤਰਾ
ਕਾਂਗਰਸ ਤੇ ਭਾਜਪਾ ਖਿਲਾਫ਼ BSP-SAD ਦੀ ਵਿਸ਼ਾਲ ਮੋਟਰਸਾਇਕਲ ਯਾਤਰਾ
author img

By

Published : Jul 9, 2021, 10:23 PM IST

ਰੂਪਨਗਰ: ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਮੋਟਰਸਾਇਕਲ ਯਾਤਰਾ ਕੱਢੀ ਗਈ ਜਿਸ ਵਿੱਚ ਇਲਾਕੇ ਦੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਸ਼ਾਮਿਲ ਹੋਈ।

ਇਸ ਮੌਕੇ ਬੋਲਦਿਆਂ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਭਾਜਪਾ ਦੋਵੇਂ ਜਾਤੀਵਾਦੀ ਦਲ ਹਨ ਜਿਸਦੀ ਤਾਜ਼ਾ ਉਦਾਹਰਣ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਗਠਜੋੜ ਤੋਂ ਬਾਅਦ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਵਿਧਾਨ ਸਭਾ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਨੂੰ ਪਵਿੱਤਰ ਤੇ ਪੰਥਕ ਸੀਟਾਂ ਦੱਸਕੇ ਬਹੁਜਨ ਸਮਾਜ ਨੂੰ ਗੈਰ ਪੰਥਕ ਤੇ ਅਪਵਿੱਤਰ ਐਲਾਨਕੇ ਜਾਤੀਵਾਦੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ । ਗੜੀ ਨੇ ਕਿਹਾ ਕਿ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ਦਾ ਅਪਮਾਨ ਕੀਤਾ ਹੈ।

ਕਾਂਗਰਸ ਤੇ ਭਾਜਪਾ ਖਿਲਾਫ਼ BSP-SAD ਦੀ ਵਿਸ਼ਾਲ ਮੋਟਰਸਾਇਕਲ ਯਾਤਰਾ

ਇਸ ਮੌਕੇ ਉਨ੍ਹਾਂ ਕਿਹਾ ਬਸਪਾ ਪੰਜਾਬ ਵਿੱਚ ਕਾਂਗਰਸ-ਭਾਜਪਾ ਦੀ ਪੰਜਾਬ ਵਿਰੋਧੀ ਤੇ ਜਾਤੀਵਾਦੀ ਮਾਨਸਿਕਤਾ ਖਿਲਾਫ਼ ਜੰਗ ਮੋਟਰਸਾਇਕਲ ਯਾਤਰਾਵਾਂ ਦੇ ਮਸ਼ੀਨੀ ਘੋੜਿਆਂ ਨਾਲ ਲੜੇਗੀ ਅਤੇ ਕਾਂਗਰਸ ਭਾਜਪਾ ਨੂੰ ਪੰਜਾਬ ਵਿੱਚ ਦਰੜਨ ਦਾ ਕੰਮ ਕਰੇਗੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਸਪਾ ਨਾਲ ਸਾਡਾ ਗੱਠਜੋੜ ਅਨੰਤ ਹੈ ਤੇ ਚੰਗਾ ਤਾਲਮੇਲ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਵਰਗ ਹਿੱਸੇਦਾਰ ਬਣਿਆ ਹੈ ਅਤੇ ਬਸਪਾ ਦੇ ਹਰ ਪ੍ਰੋਗਰਾਮ ਵਿੱਚ ਅਕਾਲੀ ਦਲ ਦੀ ਭਾਗੀਦਾਰੀ ਬਣੀ ਰਹੇਗੀ।

ਇਹ ਵੀ ਪੜ੍ਹੋ:ਪੰਜਾਬ ਨੂੰ ਕੇਂਦਰੀ ਕੈਬਨਿਟ ਤੋਂ ਵਾਂਝਾ ਰੱਖ ਕੇ ਕੀਤੀ ਬੇਇਨਸਾਫੀ-ਮਾਸਟਰ ਮੋਹਨ ਲਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.