ETV Bharat / state

ਕਣਕ ਦੀ ਖਰੀਦ ਵੇਚ ਲਈ ਪੁਖਤਾ ਪ੍ਰਬੰਧ

ਮੰਡੀਆਂ 'ਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਰੂਪਨਗਰ ਵਿੱਚ ਪੈਂਦੀਆਂ 23 ਖਰੀਦ ਮੰਡੀਆਂ ਤੋਂ ਇਲਾਵਾ 3 ਆਰਜੀ ਮੰਡੀ ਯਾਰਡ ਵੀ ਬਣਾਏ ਗਏ ਹਨ ਤਾਂ ਜੋ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਭੀੜ ਇਕੱਤਰ ਹੋਣ ਤੋਂ ਬਚਿਆ ਜਾ ਸਕੇ।

ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ‘ਚ ਬਾਰਦਾਨੇ ਦੇ ਪੁਖਤਾ

author img

By

Published : Apr 1, 2022, 11:00 PM IST

ਰੂਪਨਗਰ: ਅੱਜ 1 ਅਪ੍ਰੈਲ ਤੋਂ ਪੰਜਾਬ 'ਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਰੂਪਨਗਰ ਦੀ ਅਨਾਜ ਮੰਡੀਆਂ 'ਚ ਕਣਕ ਦੀ ਆਮਦ ਨਹੀਂ ਹੋਈ। ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਰਾਜ ਵਿੱਚ ਰੱਬੀ ਸੀਜ਼ਨ 2022-23 ਅੱਜ ਤੋਂ ਸ਼ੁਰੂ ਹੋ ਗਿਆ ਹੈ।

ਮੰਡੀਆਂ 'ਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।ਜ਼ਿਲ੍ਹਾ ਰੂਪਨਗਰ ਵਿੱਚ ਪੈਂਦੀਆਂ 23 ਖਰੀਦ ਮੰਡੀਆਂ ਤੋਂ ਇਲਾਵਾ 3 ਆਰਜੀ ਮੰਡੀ ਯਾਰਡ ਵੀ ਬਣਾਏ ਗਏ ਹਨ ਤਾਂ ਜੋ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਭੀੜ ਇਕੱਤਰ ਹੋਣ ਤੋਂ ਬਚਿਆ ਜਾ ਸਕੇ।

ਇਸ ਸਬੰਧੀ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਕਰਨ ਲਈ ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿੱਚ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫ਼ਸਲ ਦੀ ਲਿਫਟਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਵਿੱਚ ਲੇਬਰ ਅਤੇ ਟਰਾਂਸਪੋਰਟ ਦੇ ਟੈਂਡਰਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ਤੇ ਕਣਕ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਟਰ-ਸਟੇਟ ਨਾਕੇ ਅਤੇ ਫਲਾਇੰਗ ਸਕੂਐਡ ਰਾਹੀਂ ਵਾਹਨਾ ਦੀ ਚੈਕਿੰਗ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਸ.ਸਤਵੀਰ ਸਿੰਘ ਮਾਵੀ, ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਵੱਲੋਂ ਦੱਸਿਆ ਕਿ ਖੁਰਾਕ ਸਪਲਾਈਜ਼ ਵਿਭਾਗ ਦਾ ਅਮਲਾ ਮੰਡੀਆਂ ਵਿੱਚ ਤੈਨਾਤ ਕੀਤਾ ਜਾ ਚੁੱਕਾ ਹੈ।

ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਅੱਜ ਕਣਕ ਦੀ ਆਮਦ ਨਹੀਂ ਹੋਈ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਫਸਲ ਸੁਕਾ ਕੇ ਲਿਆਂਦੀ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ।

ਇਹ ਵੀ ਪੜ੍ਹੋ:- ਪੰਜਾਬ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਮਾਨਸਾ ਮੰਡੀ ਵਿੱਚ ਨਹੀਂ ਪਹੁੰਚੀ ਕਣਕ

ETV Bharat Logo

Copyright © 2024 Ushodaya Enterprises Pvt. Ltd., All Rights Reserved.