ਰੂਪਨਗਰ: ਜ਼ਿਲ੍ਹੇ ਦੇ ਨਵੇਂ ਨਿਯੁਕਤ ਹੋਏ ਡਿਪਟੀ ਕਮਿਸ਼ਨਰ ਸੋਲਾਨੀ ਗਿਰੀ ਨੇ ਆਪਣੇ ਅਹੁਦੇ ਦਾ ਕਾਰਜ ਭਾਗ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ਿਲ੍ਹੇ ਅੰਦਰ ਭਵਿੱਖ ਵਿੱਚ ਹੋਣ ਵਾਲੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਪੱਤਰਕਾਰਾਂ ਨਾਲ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕਰਦੇ ਉਨ੍ਹਾਂ ਆਖਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਹੋਣ ਜਾ ਰਹੇ ਸਮਾਗਮਾਂ ਨੂੰ ਸਹੀ ਅਤੇ ਵਧੀਆਂ ਢੰਗ ਨਾਲ ਕਰਵਾਉਣਾ ਉਨ੍ਹਾਂ ਦੀ ਪਹਿਲ ਵਜੋਂ ਰਹੇਗਾ।
ਉਨ੍ਹਾਂ ਜ਼ਿਲ੍ਹੇ ਅੰਦਰ ਸੜਕਾਂ ਦੀ ਸਮੱਸਿਆ 'ਤੇ ਗੱਲ ਕਰਦੇ ਹੋਏ ਆਖਿਆ ਕਿ ਸੜਕਾਂ ਦੀ ਹਾਲਤ ਸੁਧਾਰਨ ਲਈ ਉਹ ਵਿਸ਼ੇਸ਼ ਉਪਰਾਲੇ ਕਰਨਗੇ।
ਡੀ.ਸੀ. ਨੇ ਕਿਹਾ ਕਿ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਦੁਰਸਤ ਕਰਨ ਲਈ ਸਹੀ ਪ੍ਰਬੰਧ ਕੀਤੇ ਜਾਣਗੇ। ਜ਼ਿਲ੍ਹੇ ਅੰਦਰ ਸੈਰ ਸਪਾਟੇ ਨੂੰ ਵਧਾਉਣ ਲਈ ਨਵੀਂਆਂ ਯੋਜਨਾਵਾਂ 'ਤੇ ਕੰਮ ਕੀਤਾ ਜਾਵੇਗਾ।
ਜ਼ਿਲ੍ਹੇ ਦੀ ਸਭ ਤੋਂ ਵੱਡੀ ਸਮੱਸਿਆ ਨਜ਼ਾਇਜ ਮਾਈਨਿੰਗ ਨੂੰ ਹੱਲ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁਲਿਸ ਪ੍ਰਸ਼ਾਸਨ ਅਤੇ ਬਾਕੀ ਦੇ ਮਹਿਕਮਿਆਂ ਨਾਲ ਰਲ ਕੇ ਕੰਮ ਕੀਤਾ ਜਾਵੇਗਾ।