ETV Bharat / state

ਜਥੇਦਾਰ ਅਤੇ ਪਾਦਰੀਆਂ ਵਿਚਾਲੇ ਹੋਈ ਮੀਟਿੰਗ, ਦਿੱਤਾ ਆਪਸੀ ਭਾਈਚਾਰੇ ਦਾ ਸੰਦੇਸ਼ - ਦੋਹਾਂ ਧਰਮਾਂ ਵੱਲੋਂ ਆਪਸੀ ਭਾਈਚਾਰਕ ਏਕਤਾ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਇਸਾਈ ਧਰਮ ਦੇ ਪਾਦਰੀਆਂ ਵਿਚਾਲੇ ਬੰਦ ਕਮਰਾ ਮੀਟਿੰਗ ਹੋਈ। ਇਸ ਦੌਰਾਨ ਜਥੇਦਾਰ ਅਤੇ ਇਸਾਈ ਧਰਮ ਦੇ ਪਾਦਰੀਆਂ ਨੇ ਆਪਸੀ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਅਪੀਲ ਕੀਤੀ ਅਤੇ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਵੀ ਕੀਤੀ।

Jathedar and the priests meeting
ਜਥੇਦਾਰ ਅਤੇ ਪਾਦਰੀਆਂ ਵਿਚਾਲੇ ਹੋਈ ਮੀਟਿੰਗ
author img

By

Published : Sep 5, 2022, 10:26 AM IST

ਰੂਪਨਗਰ: ਜ਼ਿਲ੍ਹੇ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਈਸਾਈ ਭਾਈਚਾਰੇ ਦੇ ਪਾਦਰੀਆਂ ਵੱਲੋਂ ਸਾਂਝੀ ਬੰਦ ਕਮਰਾ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਦੋਹਾਂ ਧਰਮਾਂ ਵੱਲੋਂ ਆਪਸੀ ਭਾਈਚਾਰਕ ਏਕਤਾ ’ਤੇ ਜ਼ੋਰ ਦਿੱਤਾ।

ਇਸ ਦੌਰਾਨ ਐਂਗਲੀਕਨ ਚਰਚ ਦੇ ਨਾਲ ਸਬੰਧਤ ਬਿਸ਼ਪ ਜੋਹਨ, ਅਸ਼ੀਸ਼ ਰੈਵਰਨ, ਡੈਨੀਅਲ ਮਸੀਹ, ਭਾਰਤ ਦੀ ਸਕੱਤਰ ਸਿਸਟਰ ਮਧੂਲਿਕਾ ਜੌਇਸ ,ਪੰਜਾਬ ਦੇ ਸਕੱਤਰ ਰੌਬਿਨ ਰਿਚਰਡ ਅਤੇ ਪ੍ਰਬੰਧਕੀ ਸਕੱਤਰ ਗੁਰਲਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਗ਼ਲਤ ਕਿਸਮ ਦੇ ਲੋਕ ਇਸਾਈ ਧਰਮ ਨੂੰ ਬਰਫ਼ ਦੀ ਵਰਤੋਂ ਕਰਕੇ ਸਿੱਖਾਂ ਅਤੇ ਈਸਾਈਆਂ ਵਿਚ ਪਾੜਾ ਪਾਉਣਾ ਚਾਹੁੰਦੇ ਹਨ ਜਿਸ ਸਬੰਧੀ ਅਸੀਂ ਭਾਰਤ ਸਰਕਾਰ ਕੋਲ ਅਤੇ ਵੱਖ ਵੱਖ ਥਾਣਿਆਂ ਵਿਚ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਹਨ।

ਜਥੇਦਾਰ ਅਤੇ ਪਾਦਰੀਆਂ ਵਿਚਾਲੇ ਹੋਈ ਮੀਟਿੰਗ

ਉਨ੍ਹਾਂ ਅੱਗੇ ਕਿਹਾ ਅਸੀਂ ਜਬਰੀ ਧਰਮ ਪਰਿਵਰਤਨ ਦੇ ਬਿਲਕੁਲ ਖ਼ਿਲਾਫ਼ ਹਾਂ ਅਤੇ ਸਾਡਾ ਧਰਮ ਇਸ ਦੀ ਇਜਾਜ਼ਤ ਨਹੀਂ ਦਿੰਦਾ ਚਮਤਕਾਰ ਬਾਰੇ ਪੁੱਛਣ ਤੇ ਉਨ੍ਹਾਂ ਇਸ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਸੀਂ ਚਮਤਕਾਰ ਨੂੰ ਨਹੀਂ ਮੰਨਦੇ ਸਗੋਂ ਮਨੁੱਖ ਦੀ ਆਪਣੀ ਪਾਵਰ ਹੀ ਉਸ ਨੂੰ ਠੀਕ ਕਰਦੀ ਹੈ।

ਇਸ ਤੋਂ ਇਲਾਵਾ ਪਿਛਲੇ ਦਿਨੀਂ ਕੁਝ ਸਿੱਖ ਪਰਿਵਾਰ ਇਸਾਈ ਧਰਮ ਤੋਂ ਮੁੜ ਕੇ ਦੁਬਾਰਾ ਸਿੱਖ ਧਰਮ ਵਿੱਚ ਵਾਪਸ ਆਉਣ ਅਤੇ ਉਨ੍ਹਾਂ ਨੂੰ ਲਾਲਚ ਦੇਣ ਦੇ ਦੋਸ਼ ਲਗਾਉਣ ਬਾਰੇ ਪੁੱਛਣ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਜੋ ਇਸਾਈ ਧਰਮ ਨੂੰ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ ਅਤੇ ਸ਼ਰਾਰਤੀ ਲੋਕਾਂ ਦੇ ਖਿਲਾਫ ਸਰਕਾਰ ਵੱਲੋਂ ਕਾਰਵਾਈ ਦੀ ਮੰਗ ਕੀਤੀ।

ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੇ ਕੋਲ ਇਸ ਸਬੰਧੀ ਸ਼ਿਕਾਇਤਾਂ ਆਈਆਂ ਸਨ ਕਿ ਬਾਰਡਰ ਇਲਾਕੇ ਖ਼ਾਸ ਕਰਕੇ ਅੰਮ੍ਰਿਤਸਰ ਵਿਖੇ ਇਸਾਈ ਪਾਦਰੀਆਂ ਵੱਲੋਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਲਾਲਚ ਅਤੇ ਡਰਾਵੇ ਦੇ ਕੇ ਸਿੱਖ ਭਾਈਚਾਰੇ ਦੇ ਲੋਕਾਂ ਦਾ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਸਾਡੇ ਕੋਲ ਇਸ ਸਬੰਧੀ ਸਬੂਤ ਵੀ ਮੌਜੂਦ ਹਨ।

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਲੈਣ ਲਈ ਰੋਕਿਆ ਜਾ ਰਿਹਾ ਹੈ ਸਕੂਲਾਂ ਵਿੱਚ ਪੰਜਾਬੀ ਪੜ੍ਹਨ ਤੇ ਪਾਬੰਦੀ ਲਗਾਈ ਜਾ ਰਹੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਖਿਲਾਫ ਘਟੀਆ ਸ਼ਬਦਾਵਲੀ ਵਰਤੀ ਜਾ ਰਹੀ ਹੈ। ਗੁਟਕੇ ਅਤੇ ਪੋਥੀਆਂ ਨੂੰ ਸ਼ੈਤਾਨ ਦੀਆਂ ਕਿਤਾਬਾਂ ਕਹਿ ਕੇ ਭੰਡਿਆ ਜਾ ਰਿਹਾ ਹੈ ਇਸ ਸਬੰਧੀ ਸਾਡੇ ਕੋਲ ਸਬੂਤ ਵੀ ਮੌਜੂਦ ਹਨ। ਉਨ੍ਹਾਂ ਕਿਹਾ ਇਹ ਸਾਰੇ ਸ਼ੰਕੇ ਨਵਿਰਤ ਕਰਨ ਲਈ ਇਸਾਈ ਭਾਈਚਾਰੇ ਦੇ ਮੁਖੀਆਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਕਿਹਾ ਇਸਾਈ ਭਾਈਚਾਰੇ ਦੀ ਮੁਖੀਆਂ ਨੇ ਗੱਲਬਾਤ ਵਿੱਚ ਮੰਨਿਆ ਕਿ ਕੁਝ ਲੋਕ ਇਸਾਈ ਧਰਮ ਅਤੇ ਸਿੱਖਾਂ ਵਿਚਕਾਰ ਪਾੜਾ ਪਾਉਣ ਦੀ ਕੋਝੀ ਕੋਸ਼ਿਸ਼ ਕਰ ਰਹੇ ਹਨ ਅਸੀਂ ਅਜਿਹੇ ਲੋਕਾਂ ਦੇ ਨਾਲ ਬਿਲਕੁਲ ਵੀ ਨਹੀਂ ਹਾਂ ਅਤੇ ਉਨ੍ਹਾਂ ਦੇ ਖ਼ਿਲਾਫ਼ ਪੰਜਾਬ ਅਤੇ ਕੇਂਦਰ ਸਰਕਾਰ ਕੋਲ ਸ਼ਿਕਾਇਤ ਵੀ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਸਮੁੱਚੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਆਪਸੀ ਪਿਆਰ ਭਾਈਚਾਰਕ ਸਾਂਝ ਬਣਾਈ ਰੱਖੀ ਜਾਵੇ ਅਤੇ ਆਪਸੀ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਿੰਘ ਸਾਹਿਬਾਨ ਵੱਲੋਂ ਈਸਾਈ ਭਾਈਚਾਰੇ ਦੀ ਆਈ ਮੁਖੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ।

ਇਹ ਵੀ ਪੜੋ: ਕਿਸਾਨ ਬਿਮਾਰੀ ਲੱਗਣ ਕਾਰਨ ਵਾਹੀ ਝੋਨੇ ਦੀ ਫਸਲ, ਮੁਆਵਜ਼ੇ ਦੀ ਕੀਤੀ ਮੰਗ

ETV Bharat Logo

Copyright © 2025 Ushodaya Enterprises Pvt. Ltd., All Rights Reserved.