ਰੂਪਨਗਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਕੀਤੀ ਗਈ ਮੈਨਟੋਰਿੰਗ ਕਮੇਟੀ ਦੀ ਮੀਟਿੰਗ ਗਈ। ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਏ.ਡੀ.ਆਰ ਕੰਪਲੈਕਸ ਵਿਖੇ ਮੋਨਿਟਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਵਿੱਚ ਮੋਨਿਟਰਿੰਗ ਅਤੇ ਮੈਨਟੋਰਿੰਗ ਕਮੇਟੀ ਦੇ ਚੇਅਰਮੈਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਰਵਦੀਪ ਸਿੰਘ ਹੁੰਦਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੀ.ਜੇ.ਐਮ ਕਮ ਸਕੱਤਰ ਹਰਸਿਮਰਨਜੀਤ ਸਿੰਘ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਆਉਂਦੀਆਂ ਦਰਖਾਸਤਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਨਾਲ਼ ਹੀ ਫਰੰਟ ਆਫਿਸ ਦਾ ਰਿਕਾਰਡ ਵਾਚਿਆ ਗਿਆ। ਇਸ ਮੌਕੇ ਸੀ ਜੇ.ਐਮ ਨੇ ਦੱਸਿਆ ਕਿ ਸਤੰਬਰ ਮਹੀਨੇ ਦੋਰਾਨ ਕੁੱਲ 49 ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ।