ਰੋਪੜ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ ਵਿਦਿਆਰਥੀਆਂ ਵੱਲੋਂ ਪਿੰਡ ਤਾਜਪੁਰ ਵਿਖੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ, ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਕੀੜਿਆਂ ਦੇ ਮਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।
ਇਸ ਲਈ ਕਿਸਾਨ ਸਰਕਾਰ ਵੱਲੋਂ ਸਬਸਿਡੀ ਉਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਦੀ ਵਰਤੋਂ ਕਰਦੇ ਹੋਏ, ਪਰਾਲੀ ਨੂੰ ਖੇਤਾਂ ਵਿੱਚ ਹੀ ਰਲਾਉਣਾ ਚਾਹੀਦਾ ਹੈ।
ਉੱਥੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਾਨੰਦ ਅਤੇ ਹੁਸ਼ਿਆਰਪੁਰ ਵਿੱਖੇ ਵੀ ਸਕੂਲੀ ਬੱਚਿਆਂ ਵੱਲੋਂ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਕਈ ਵਿਦਿਆਰਥੀ ਸ਼ਾਮਿਲ ਹੋਏ। ਇਹ ਜਾਗਰੁਕਤਾ ਪ੍ਰੋਗਰਾਮ ਧੰਨ-ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾਂ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਦਸਿਆ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਮੁੱਖ ਰੱਖਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤਾਂ ਵਿੱਚ ਤਵੀਆਂ, ਰੋਟਾਵੁਟਰ, ਚੌਪਰ, ਮਲਚਰ ਨਾਲ ਦਬਾ ਦੇਣਾ ਚਾਹੀਦਾ ਹੈ।
ਇਹ ਵੀ ਪੜੋ- ਅਮਰੀਕਾ ਨੇ ਰਚਿਆ ਇਤਿਹਾਸ, ਦੋ ਮਹਿਲਾ ਪੁਲਾੜ ਯਾਤਰਿਆਂ ਤੋਂ ਕਰਵਾਇਆ 'ਸਪੇਸਵਾਕ'