ਰੂਪਨਗਰ: ਨੰਗਲ ਤੋਂ ਚੰਡੀਗੜ੍ਹ ਜਾ ਰਹੀ ਸੀਟੀਯੂ ਬੱਸ ਦਾ ਸੰਤੁਲਨ ਵਿਗੜ ਜਾਣ ਕਾਰਨ ਹਾਈਵੇ ’ਤੇ ਪਿੰਡ ਭਨੂਪਾਲੀ ਨੇੜੇ ਸੜਕ ਕਿਨਾਰੇ ਖੜ੍ਹੇ ਪ੍ਰਵਾਸੀ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ’ਚ ਦੋ ਔਰਤਾਂ ਤੇ ਇੱਕ ਮਰਦ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ’ਚ ਗੰਭੀਰ ਰੂਪ ’ਚ ਜਖ਼ਮੀ ਹੋਏ ਵਿਅਕਤੀ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ।
ਇਸ ਮੌਕੇ ਜਾਂਚ ਅਧਿਕਾਰੀ ਰਾਜ ਕੁਮਾਰ ਨੇ ਦੱਸਿਆ ਕਿ ਡਰਾਈਵਰ ਅਤੇ ਕੰਡਕਟਰ ਦੋਵੇਂ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਖ਼ਿਲਾਫ਼ ਬਣਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ 'ਚੋਂ ਦੋ ਔਰਤਾਂ ਅਤੇ ਇਕ ਮਰਦ ਹਨ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।