ਰੂਪਨਗਰ : ਪਿਛਲੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਅਤੇ ਪੰਜਾਬ ਦੇ ਮੈਦਾਨੀ ਖੇਤਰਾਂ ਵਿੱਚ ਭਾਰੀ ਮੀਂਹ ਨਾਲ ਹੜ੍ਹਾਂ ਨੇ ਤਬਾਹੀ ਮਚਾਈ ਜਿਸ ਤੋਂ ਬਾਅਦ ਹੁਣ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਦਾ ਦੌਰਾ ਕਰਨ ਲਈ ਮੰਤਰੀ ਪਹੁੰਚ ਰਹੇ ਹਨ। ਉਥੇ ਹੀ ਰੂਪਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਹੁੰਚੇ ਅਤੇ ਉਨ੍ਹਾਂ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਹੜ੍ਹਾ ਵਰਗੇ ਹਾਲਾਤ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਨੰਗਲ ਤਹਿਸੀਲ ਦੇ ਪਿੰਡਾਂ ਬ੍ਰਹਮਪੁਰ, ਬੰਦਲੈਹੜੀ, ਜਵਾਹਰ ਮਾਰਕੀਟ, ਮੇਗਪੁਰ, ਮਾਣਕਪੁਰ, ਨਿੱਕੂ ਨੰਗਲ, ਤਲਵਾੜਾ, ਬਰਮਲਾ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਤੁਰੰਤ ਆਮ ਵਰਗੇ ਹਾਲਾਤ ਬਣਾਉਣ ਦੇ ਨਿਰਦੇਸ਼ ਦਿੱਤੇ।
ਕਰਮਚਾਰੀਆਂ ਲਈ ਸੇਫਟੀ ਕਿੱਟ ਉਪਲੱਬਧ ਕਰਵਾਈਆਂ : ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਮੁੱਚੇ ਖੇਤਰ ਵਿੱਚ 100 ਪ੍ਰਤੀਸ਼ਤ ਬਿਜਲੀ ਅਤੇ ਜਲ ਸਪਲਾਈ ਦੀ ਸਹੂਲਤ ਬਹਾਲ ਹੋ ਗਈ ਹੈ। ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਪਸ਼ੂਆਂ ਲਈ ਚਾਰਾ, ਲੋੜਵੰਦਾਂ ਨੂੰ ਖਾਣੇ ਦੇ ਸਮਾਨ ਦੀਆਂ ਕਿੱਟਾ, ਸਫਾਈ ਕਰਮਚਾਰੀਆਂ, ਸੀਵਰਮੈਨਾ ਲਈ ਸੇਫਟੀ ਕਿੱਟ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਟੁੱਟੀਆ ਸੜਕਾਂ ਦੀ ਤੁਰੰਤ ਮੁਰੰਮਤ ਕਰਵਾ ਕੇ ਸੁਚਾਰੂ ਆਵਾਜਾਈ ਦੀ ਸਹੂਲਤ ਦਿੱਤੀ ਜਾਵੇ। ਆਮ ਲੋਕਾਂ ਨੇ ਭਾੲਚਾਰਕ ਸਾਂਝ ਦੀ ਮਜਬੂਤੀ ਦੀ ਮਿਸਾਲ ਦਿੱਤੀ ਹੈ ਅਤੇ ਹੱਥ ਨਾਲ ਹੱਥ ਮਿਲਾਇਆ ਹੈ। ਸਾਡੇ ਪਾਰਟੀ ਵਰਕਰਾਂ ਨੇ ਵੀ ਬਹੁਤ ਮਿਹਨਤ ਕੀਤੀ ਹੈ। ਪ੍ਰਸਾਸ਼ਨ ਦੇ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਮਿਹਨਤ ਕਰ ਰਹੇ ਹਨ ਹਾਲਾਤ ਆਮ ਵਰਗੇ ਬਣ ਰਹੇ ਹਨ, ਲੀਹ ਤੋਂ ਲੱਥੀ ਗੱਡੀ ਮੁੜ ਪਰਤ ਰਹੀ ਹੈ।
ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ: ਇਸ ਮੌਕੇ ਲੋਕਾਂ ਦੀ ਸਿਹਤ ਅਤੇ ਹੜ੍ਹ ਵਿੱਚ ਹੋਏ ਨੁਕਸਾਨ ਦੀ ਭਰਪਾਈ ਦਾ ਭਰੋਸਾ ਦਿੰਦਿਆਂ ਉਹਨਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਟੁੱਟੀਆ ਸੜਕਾਂ ਦੀ ਤੁਰੰਤ ਮੁਰੰਮਤ ਕਰਵਾ ਕੇ ਸੁਚਾਰੂ ਆਵਾਜਾਈ ਦੀ ਸਹੂਲਤ ਦੇਣ। ਉਨ੍ਹਾਂ ਨੇ ਵੈਟਨਰੀ ਡਾਕਟਰਾਂ ਨੁੰ ਕਿਹਾ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾਵੇ। ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪ ਵਿੱਚ ਲੋਕ ਆਪਣੇ ਪੂਰੇ ਸਰੀਰ ਦੀ ਜਾਂਚ ਕਰਵਾਉਣ ਤਾਂ ਜੋ ਗੰਦਗੀ ਭਰੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣ। ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਪਾਣੀ ਦੀ ਨਿਕਾਸੀ, ਡਰੇਨ, ਪੁਲੀਆਂ ਦੀ ਮੁਰੰਮਤ, ਸ਼ਹਿਰਾਂ ਤੇ ਪਿੰਡਾਂ ਵਿੱਚ ਰੋਗਾਣੂ ਤੋ ਬਚਾਅ ਲਈ ਛਿੜਕਾਅ ਅਤੇ ਫੋਗਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਸਟਰੀਟ ਲਾਈਟਾਂ ਦੀ ਮੁਰੰਮਤ ਦਾ ਕੰਮ ਜਲਦੀ ਮੁਕੰਮਲ ਹੋਵੇਗਾ।
- Chandrayaan 3: ਚੰਦਰਯਾਨ-2 ਤੋਂ ਵੱਖਰਾ ਹੈ ਚੰਦਰਯਾਨ-3 ਦਾ ਲੈਂਡਰ ਵਿਕਰਮ, ਕੀਤੇ ਗਏ ਇਹ ਬਦਲਾਅ
- Chandrayaan 3 ਮਿਸ਼ਨ ਦੀਆਂ ਤਿਆਰੀਆਂ ਮੁਕੰਮਲ, ਅੱਜ ਤੋਂ ਸ਼ੁਰੂ ਹੋਈ ਉਲਟੀ ਗਿਣਤੀ, ਵਿਗਿਆਨੀਆਂ ਨੇ ਕੀਤੀ ਪੂਜਾ
- PM Modi France Tour: PM ਮੋਦੀ ਫਰਾਂਸ ਲਈ ਰਵਾਨਾ, ਬੈਸਟਿਲ ਡੇ ਸਮਾਰੋਹ 'ਚ ਹੋਣਗੇ ਮੁੱਖ ਮਹਿਮਾਨ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ ਅਨੁਸਾਰ ਡਿਪਟੀ ਕਮਿਸ਼ਨਰ ਇਲਾਕੇ 'ਚ ਹੋ ਰਹੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ। ਸਾਰੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਨੂੰ ਹਰ ਰਾਹਤ ਮਿਲੇਗੀ, ਲੋਕਾਂ ਦੀ ਸਹੂਲਤ ਦਾ ਧਿਆਨ ਰੱਖ ਰਹੇ ਹਾਂ, ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕੁਦਰਤੀ ਆਫਤ ਨਾਲ ਲੋਕਾਂ ਦੇ ਹੋਏ ਨੁਕਸਾਨ ਦੀ ਹਰ ਸੰਭਵ ਮਦਦ ਕਰਾਂਗੇ।