ਰੋਪੜ: ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਉੱਤੇ ਸਵਾਲ ਚੁੱਕੇ। ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਨਵਨਿਯੁਕਤ ਪ੍ਰਸ਼ਾਂਤ ਕਿਸ਼ੋਰ ਵੱਲੋਂ ਬਣਾਇਆ ਗਿਆ ਹੈ ਜਿਸਨੂੰ ਸਾਡੇ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਵਿਧਾਨ ਸਭਾ ’ਚ ਸੁਣਾਇਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦੀ ਆਪਣੀ ਇੱਕ ਕੰਪਨੀ ਹੈ ਜੋ ਕਿ ਵੱਖ-ਵੱਖ ਪਾਰਟੀਆਂ ਨਾਲ ਦੇਸ਼ ਭਰ ਦੇ ਵਿੱਚ ਕੰਮ ਕਰਦੀ ਹੈ ਤੇ ਦੇਸ਼ ਭਰ ਦੀ ਜਨਤਾ ਦੇ ਨਾਲ ਧੋਖਾ ਕਰਦਾ ਹੈ।
ਪੰਜਾਬ ਦੀ ਜਨਤਾ ਦੇ ਸਾਹਮਣੇ ਆ ਚੁੱਕਿਆ ਹੈ ਸੱਚ- ਵਿਧਾਇਕ
ਵਿਧਾਇਕ ਵੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਵਿੱਚ ਜੋ ਵਾਅਦੇ ਕੀਤੇ ਸੀ ਉਹ ਪ੍ਰਸ਼ਾਂਤ ਕਿਸ਼ੋਰ ਵੱਲੋਂ ਹੀ ਤਿਆਰ ਕੀਤੇ ਗਏ ਸੀ। ਇਸ ਤੋਂ ਇਲਾਵਾ ਕੈਪਟਨ ਸਾਹਿਬ ਨੇ ਜੋ ਹੱਥ ਚ ਗੁਟਕਾ ਸਾਹਿਬ ਫੜ ਕੇ ਵਾਅਦਾ ਕੀਤਾ ਸੀ ਉਹ ਵੀ ਪ੍ਰਸ਼ਾਂਤ ਕਿਸ਼ੋਰ ਦੀ ਚਾਲ ਦੇ ਅਧੀਨ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹੁਣ ਫਿਰ ਕੈਪਟਨ ਅਮਰਿੰਦਰ ਸਿੰਘ 2022 ਦੀਆਂ ਚੋਣਾਂ ਦੇ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਲੈ ਕੇ ਆਏ ਹਨ ਪਰ ਪੰਜਾਬ ਦੀ ਜਨਤਾ ਹੁਣ ਇਸ ਪ੍ਰਸ਼ਾਂਤ ਕਿਸ਼ੋਰ ਦੇ ਝੂਠੇ ਵਾਅਦਿਆਂ ਚ ਨਹੀਂ ਆਉਣ ਵਾਲੀl
ਇਹ ਵੀ ਪੜੋ: ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ
ਰੋਪੜ ਹਲਕੇ ਨਾਲ ਕੀਤਾ ਜਾ ਰਿਹਾ ਵਿਤਕਰਾ- ਵਿਧਾਇਕ
ਇਸ ਤੋਂ ਇਲਾਵਾ ਵਿਧਾਇਕ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਰੋਪੜ ਹਲਕੇ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਜਟ ਸੈਸ਼ਨ ਚ ਰੋਪੜ ਹਲਕੇ ਦਾ ਹਿੱਸਾ ਨਹੀਂ ਦਿੱਤਾ ਗਿਆ ਹੈ। ਵਿਧਾਇਕ ਨੇ ਪੰਜਾਬ ਸਰਕਾਰ ਕੋਲੋਂ ਸਵਾਲ ਪੁੱਛਦੇ ਹੋਏ ਕਿਹਾ ਕਿ ਆਖਿਰ ਸਰਕਾਰ ਵੱਲੋਂ ਇਨ੍ਹਾਂ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਨਾਲ ਹੀ ਵਿਧਾਇਕ ਨੇ ਇਹ ਵੀ ਕਿਹਾ ਕਿ ਕਾਂਗਰਸ ਦੇ ਕੁਝ ਵੱਡੇ ਨੇਤਾ ਨਹੀਂ ਚਾਹੁੰਦੇ ਕਿ ਹਲਕਾ ਰੂਪਨਗਰ ਦਾ ਵਿਕਾਸ ਹੋਵੇ ਇਹ ਸਾਰੇ ਫੰਡ ਉਨ੍ਹਾਂ ਦੀ ਬਦੌਲਤ ਰੁਕੇ ਹੋਏ ਹਨ।