ETV Bharat / state

Morinda Sacrilege case: ਮੋਰਿੰਡਾ ਬੇਅਦਬੀ ਮਾਮਲੇ ਵਿੱਚ ਧਰਨਾ ਪ੍ਰਦਰਸ਼ਨ, ਆਪ ਵਿਧਾਇਕ ਨੇ ਨਿਹੰਗ ਸਿੰਘਾਂ ਨਾਲ ਕੀਤੀ ਮੁਲਾਕਾਤ - Morinda Sacrilege Video

ਸੋਮਵਾਰ ਨੂੰ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੇ ਨਿਹੰਗ ਸਿੰਘਾਂ ਨਾਲ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਮੁਲਕਾਤ ਕੀਤੀ। ਉਨ੍ਹਾਂ ਨੇ ਹਰ ਤਰ੍ਹਾਂ ਦੀ ਸੰਭਵ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

Morinda Sacrilege case
Morinda Sacrilege case
author img

By

Published : Apr 25, 2023, 10:23 AM IST

Updated : Apr 25, 2023, 12:58 PM IST

Morinda Sacrilege case: ਮੋਰਿੰਡਾ ਬੇਅਦਬੀ ਮਾਮਲੇ ਵਿੱਚ ਧਰਨਾ ਪ੍ਰਦਰਸ਼ਨ, ਆਪ ਵਿਧਾਇਕ ਨੇ ਨਿਹੰਗ ਸਿੰਘਾਂ ਨਾਲ ਕੀਤੀ ਮੁਲਾਕਾਤ

ਰੋਪੜ:
ਬੇਅਦਬੀ ਮਾਮਲੇ ਦੇ ਰੋਸ ਵਿੱਚ ਨਿਹੰਗ ਸਿੰਘਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਰੋਸ ਵੱਜੋਂ ਮਰਿੰਡਾ ਵਿੱਚ ਰੋਡ ਜਾਮ ਕੀਤਾ ਗਿਆ। ਇਸੇ ਦੌਰਾਨ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵੇਰਕਾ ਚੌਂਕ ਮੋਰਿੰਡਾ ਪਹੁੰਚ ਕੇ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਜਥੇਬੰਦੀਆਂ ਨੇ ਵਿਧਾਇਕ ਅੱਗੇ ਮੰਗ ਰੱਖੀ ਕਿ ਗੁਰਦੁਆਰਾ ਕਮੇਟੀ ਉੱਤੇ ਵੀ ਮਾਮਲਾ ਦਰਜ ਕੀਤਾ ਜਾਵੇ ਤੇ ਮੁਲਜ਼ਮ ਨੂੰ ਵੀ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ। ਇਸ ਮੌਕੇ ਉੱਤੇ ਪਹੁੰਚੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋ ਹਰ ਸੰਭਵ ਮਦਦ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਲੋਕਾਂ ਦੇ ਨਾਲ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਰਦਾਸ਼ਤ ਯੋਗ ਨਹੀਂ ਹੈ।

ਜਾਂਚ ਲਈ ਨਵੀਂ ਕਮੇਟੀ ਬਣੀ: ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ, "ਜੋ ਇਹ ਘਟਨਾ ਹੋਈ ਹੈ, ਇਹ ਬੇਹਦ ਹੀ ਮੰਦਭਾਗੀ ਘਟਨਾ ਹੈ। ਸਰਕਾਰ ਵੱਲੋਂ ਅਜਿਹੀ ਘਟਨਾ ਕਰਨ ਵਾਲੇ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਥ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਕਹਿ ਦਿੱਤਾ ਹੈ ਕਿ ਬੇਅਦਬੀ ਦੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜਿਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਉਹ ਵੀ ਗ੍ਰਿਫਤਾਰ ਹੋ ਚੁੱਕਾ ਹੈ। ਜਾਂਚ ਲਈ ਇਲਾਕੇ ਦੀ ਸੰਗਤ ਦੇ ਮੁਤਾਬਕ ਨਵੀਂ ਕਮੇਟੀ ਬਣਾ ਦਿੱਤੀ ਗਈ ਹੈ।

ਮੋਰਿੰਡਾ ਬੇਅਦਬੀ ਮਾਮਲੇ ਵਿੱਚ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਨ ਦਾ ਭਰੋਸਾ

ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਨ ਦਾ ਭਰੋਸਾ:
ਪੁਲਿਸ ਅਧਿਕਾਰੀ ਰਾਜਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਜੱਸੀ ਵਜੋਂ ਹੋਈ ਹੈ, ਜੋ ਕਿ ਮੋਰਿੰਡਾ ਦਾ ਹੀ ਰਹਿਣਾ ਵਾਲਾ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਾਡਾ ਸਾਥ ਦਿੱਤਾ ਜਾਵੇ, ਅਸੀ ਭਰੋਸਾ ਦਿੰਦੇ ਹਾਂ ਕਿ ਅਜਿਹੀ ਘਟਨਾ ਕਰਨ ਵਾਲੇ ਵਿਰੁੱਧ ਪੁਲਿਸ ਵੀ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਸੰਗਤ ਦੀ ਭਾਵਨਾ ਅਸੀਂ ਵੀ ਸਮਝਦੇ ਹਾਂ, ਪਰ ਸੰਗਤ ਨੂੰ ਸਾਡੀ ਭਾਵਨਾ ਨੂੰ ਵੀ ਸਮਝਣਾ ਚਾਹੀਦਾ ਹੈ। ਜਿੰਨਾ ਦੁੱਖ ਬੇਅਦਬੀ ਦਾ ਸੰਗਤ ਨੂੰ ਹੈ, ਸਾਨੂੰ ਵੀ ਉੰਨਾ ਹੀ ਦੁੱਖ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।

ਕੀ ਹੈ ਪੂਰਾ ਮਾਮਲਾ: ਰੂਪਨਗਰ ਦੇ ਗੁਰਦੁਆਰਾ ਸਾਹਿਬ 'ਚ ਸੋਮਵਾਰ ਦੁਪਹਿਰ ਨੂੰ ਬੇਅਦਬੀ ਦੀ ਘਟਨਾ ਸਾਹਮਣੇ ਆਈ, ਜਿੱਥੇ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਦੇ ਅੰਦਰ ਜੁੱਤੀਆਂ ਸਣੇ ਦਾਖਲ ਹੋ ਗਿਆ ਅਤੇ ਪਾਠ ਕਰ ਰਹੇ ਪਾਠੀਆਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਘਟਨਾ ਤੋਂ ਬਾਅਦ ਗੁਰਦੁਆਰੇ 'ਚ ਮੌਜੂਦ ਲੋਕਾਂ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਲਾਲਪੁਰਾ ਨੇ ਸਰਕਾਰ ਨੂੰ ਲਿੱਖਿਆ ਪੱਤਰ, ਸਾਧੇ ਨਿਸ਼ਾਨੇ: ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨੇ ਸਰਕਾਰ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ 'ਚ 'ਆਪ' ਦੀ ਸਰਕਾਰ ਆਈ ਹੈ, ਸੂਬੇ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਹਰ ਫਰੰਟ 'ਤੇ ਫੇਲ ਹੋ ਚੁੱਕੇ ਹਨ। ਤੁਹਾਡੀ ਅਗਵਾਈ ਵਿੱਚ ਪੰਜਾਬ ਦੇ ਹਾਲਾਤ ਬਹੁਤ ਨਾਜ਼ੁਕ ਹਨ। ਫੇਲ੍ਹ ਹੋਈ 'ਆਪ' ਸਰਕਾਰ ਨੂੰ ਪੰਜਾਬ ਜਲਦ ਹੀ ਮੂੰਹ ਤੋੜਵਾਂ ਜਵਾਬ ਦੇਵੇਗਾ।

  • I strongly condemn the shocking incident of sacrilege of Guru Granth Sahib Ji at Gurudwara Sri Kotwali Sahib, Morinda, Punjab. I appeal to the people of Punjab to remain peaceful. This incident is very unfortunate and stringent action should be taken against the culprit. pic.twitter.com/dFyx74L1T5

    — Iqbal Singh Lalpura (@ILalpura) April 24, 2023 " class="align-text-top noRightClick twitterSection" data=" ">

ਲਾਲਪੁਰਾ ਦਾ ਕਹਿਣਾ ਹੈ ਕਿ ਉਸ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਬਾਰੇ ਪਹਿਲਾਂ ਸੋਚਿਆ ਨਹੀਂ ਗਿਆ ਸੀ। ਜੇਕਰ ਸਰਕਾਰਾਂ ਪਹਿਲਾਂ ਹੀ ਗੰਭੀਰ ਹੁੰਦੀਆਂ ਅਤੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਤਾਂ ਇਨ੍ਹਾਂ ਘਟਨਾਵਾਂ ਤੋਂ ਬਚਿਆ ਜਾ ਸਕਦਾ ਸੀ। ਦੂਜੇ ਪਾਸੇ ਕੁਝ ਸਾਲ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਵੀ ਬੇਅਦਬੀ ਦੀ ਘਟਨਾ ਵਾਪਰੀ ਸੀ। ਉਸ ਨੂੰ ਪਤਾ ਲੱਗਾ ਕਿ ਮੁਲਜ਼ਮ ਨੂੰ ਬਰੀ ਕਰ ਦਿੱਤਾ ਗਿਆ ਹੈ, ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।

ਇਹ ਵੀ ਪੜ੍ਹੋ: Sacrilege In Morinda: ਸਾਂਸਦ ਬਿੱਟੂ ਨੇ ਸ਼੍ਰੋਮਣੀ ਕਮੇਟੀ 'ਤੇ ਚੁੱਕੇ ਸਵਾਲ, ਕਿਹਾ- ਸਿੱਖੀ ਦਾ ਪ੍ਰਚਾਰ ਕਰਨ ‘ਚ ਕਮੇਟੀ ਫੇਲ੍ਹ

etv play button

Last Updated : Apr 25, 2023, 12:58 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.