ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ (MLA Amarjit Singh Sandoya) ਨੇ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨੇ ਸਾਧੇ, ਸੰਦੋਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਬਦਲਣ ਨਾਲ ਪੰਜਾਬ ਦੇ ਹਾਲਾਤ ਨਹੀਂ ਬਦਲ ਸਕੇ। ਇਸ ਮੌਕੇ ਸੰਦੋਆ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channy) ਤੋਂ 2017 ਵਿੱਚ ਕਾਂਗਰਸੀਆਂ ਵੱਲੋਂ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ (MLA Amarjit Singh Sandoya) ਨੇ ਪੰਜਾਬ ਸਰਕਾਰ (Government of Punjab) ਤੋਂ ਰੋਪੜ ਟੂਰਿਸਟ ਹੱਬ (Tourist hub) ਬਣਾਉਣ ਦੀ ਮੰਗ ਕੀਤੀ ਹੈ। ਸੰਦੋਆ ਨੇ ਰੋਪੜ ਜ਼ਿਲ੍ਹੇ ਤੋਂ ਨਵੇਂ ਮੁੱਖ ਮੰਤਰੀ ਬਣੇ ਚਰਨਜੀਤ ਚੰਨੀ (Chief Minister Charanjit Channy) ਤੋਂ ਰੋਪੜ ਵਿੱਚ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ (Maharaja Ranjit Singh University) ਬਣਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਇੱਕ ਟੂਰਿਸਟ ਹੱਬ (Tourist hub) ਬਣਾਇਆ ਜਾਵੇ ਤਾਂ ਜੋ ਹਿਮਾਚਲ ਜਾਣ ਤੋਂ ਪਹਿਲਾਂ ਟੂਰਿਸਟ ਪੰਜਾਬ ਵਿੱਚ ਵੀ ਘੁੰਮ ਸਕਣ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ (Illegal mining) ਨੂੰ ਰੋਕਵਾਉਣ ਲਈ ਵੀ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channy) ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ (Illegal mining) ਕਰਕੇ ਕਾਂਗਰਸ ਤੇ ਅਕਾਲੀ ਦਲ ਦੇ ਲੀਡਰ ਪੰਜਾਬ ਦੇ ਸਰਕਾਰੀ ਖਾਜਾਨੇ ਨੂੰ ਕਰੋੜਾ ਦਾ ਚੂਨਾ ਲਗਾ ਰਹੇ ਹਨ।
ਪਿਛਲੇ ਦਿਨੀ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ‘ਤੇ ਬੋਲਦਿਆ ਵਿਧਾਇਕ ਸੰਦੋਆ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾਂ ਨਾਲ ਜਾਂਚ ਹੋਣੀ ਚਾਹੀਦੀ ਹੈ। ਤਾਂ ਜੋ ਅਸਲੀ ਮੁਲਜ਼ਮ ਤੱਕ ਪਹੁੰਚਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਗੁਰੂ ਘਰਾਂ ਦੇ ਬੇਅਦਬੀ ਕਰਾਕੇ ਕੁਝ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।
ਆਮ ਆਦਮੀ ਪਾਰਟੀ ਦੇ ਸੀ.ਐੱਮ ਚਿਹਰੇ ਬਾਰੇ ਪੁੱਛੇ ਸਵਾਲ ‘ਤੇ ਬੋਲਦਿਆਂ ਸੰਦੋਆ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਭਾਜਪਾ ਵੱਲੋਂ ਸੀ.ਐੱਮ ਚਿਹਰਾ ਦਿੱਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਵੀ ਸੀ.ਐੱਮ ਦਾ ਚਿਹਰਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਕੈਬਿਨੇਟ, ਜਾਣੋਂ ਕਿਹੜੇ ਅਹਿਮ ਫੈਸਲੇ ਲਏ