ETV Bharat / state

ਨੰਗਲ ਪਹੁੰਚੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਲੋਕਾਂ ਦੀ ਮੁਸ਼ਕਿਲਾਂ ਦਾ ਕੀਤਾ ਨਿਪਟਾਰਾ

ਕਾਂਗਰਸੀ ਸਾਸਦ (Congress MP) ਮਨੀਸ਼ ਤਿਵਾੜੀ ਨੇ ਨੰਗਲ ਪਹੁੰਚੇ। ਇਸ ਮੌਕੇ ਜਿੱਥੇ ਉਨ੍ਹਾਂ ਨੇ ਲੋਕਾਂ ਦੀ ਸਮੱਸਿਆਵਾਂ ਸੁਣੀਆਂ, ਉੱਥੇ ਹੀ ਉਨ੍ਹਾਂ ਨੇ ਕਈ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਵੀ ਕੀਤਾ। ਦਰਅਸਲ ਇੱਥੇ ਨੈਸ਼ਨਲ ਹਾਈਵੇਅ (National Highway) ‘ਤੇ ਬਣ ਰਹੇ ਪੁੱਲ ਨੂੰ ਲੈਕੇ ਸਥਾਨਕ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਸਾਂਸਦ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ।

ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਸਾਸਦ ਮਨੀਸ਼ ਤਿਵਾੜੀ

author img

By

Published : Mar 28, 2022, 8:04 AM IST

ਸ੍ਰੀ ਅਨੰਦਪੁਰ ਸਾਹਿਬ: ਹਲਕੇ ਦੇ ਕਾਂਗਰਸੀ ਸਾਸਦ (Congress MP) ਮਨੀਸ਼ ਤਿਵਾੜੀ ਨੇ ਨੰਗਲ ਪਹੁੰਚੇ। ਇਸ ਮੌਕੇ ਜਿੱਥੇ ਉਨ੍ਹਾਂ ਨੇ ਲੋਕਾਂ ਦੀ ਸਮੱਸਿਆਵਾਂ ਸੁਣੀਆਂ, ਉੱਥੇ ਹੀ ਉਨ੍ਹਾਂ ਨੇ ਕਈ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਵੀ ਕੀਤਾ, ਦਰਅਸਲ ਇੱਥੇ ਨੈਸ਼ਨਲ ਹਾਈਵੇਅ (National Highway) ‘ਤੇ ਬਣ ਰਹੇ ਪੁੱਲ ਨੂੰ ਲੈਕੇ ਸਥਾਨਕ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਸਾਂਸਦ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ (Punjab Assembly Elections) ਵਿੱਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਕਾਂਗਰਸ ਨੂੰ ਮੰਥਨ ਕਰਨਾ ਚਾਹੀਦਾ ਹੈ ਅਤੇ ਸੂਬੇ ਅੰਦਰ ਮੁੜ ਤੋਂ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਇੱਕ ਚੰਗੀ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ ਤਾਂ ਜੋ ਮੁੜ ਤੋਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ (Congress government in Punjab) ਬਣ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕਮਜ਼ੋਰ ਹੋਣਾ ਗੰਭੀਰ ਸੰਕਟਾਂ ਅਤੇ ਇਸ ਦਾ ਨੁਕਸਾਨ ਦੇਸ਼ ਨੂੰ ਵੀ ਹੈ।

ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਸਾਸਦ ਮਨੀਸ਼ ਤਿਵਾੜੀ

ਉਨ੍ਹਾਂ ਕਿਹਾ ਕਿ ਮਈ 2021 ਤੱਕ ਜਿਹੜੀ ਕਾਂਗਰਸ ਪੰਜਾਬ ‘ਚੋਂ ਜਿੱਤ ਰਹੀ ਸੀ, ਆਖ਼ਰ ਕੀ ਕਾਰਨ ਹੋਇਆ ਕਿ ਫਰਵਰੀ 2022 ਤੱਕ ਉਹ ਇਸ ਹਾਲਾਤ ਵਿੱਚ ਪਹੁੰਚ ਗਈ, ਕਿ ਉਸ ਨੂੰ ਇੱਕ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਕੁਝ ਸਵਾਲ ਹਨ, ਜਿਨ੍ਹਾਂ ਦਾ ਮੰਥਨ ਕਰਨਾ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ‘ਤੇ ਬੋਲਦਿਆ ਕਿਹਾ ਕਿ ਪਾਰਟੀ ਨੂੰ ਕੈਪਟਨ ਦੇ ਹਟਾਉਣ ਦਾ ਕਿੰਨਾ ਕੁ ਨੁਕਸਾਨ ਹੋਇਆ ਹੈ, ਇਸ ਬਾਰੇ ਵੀ ਜਰੂਰ ਚਰਚਾ ਕਰਨੀ ਚਾਹੀਦੀ ਹੈ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President of the Punjab Congress) ਨੂੰ ਪ੍ਰਧਾਨ ਬਣਾਉਣ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Former President Sunil Jakhar) ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ‘ਤੇ ਵੀ ਪਾਰਟੀ ਹਾਈਕਮਾਂਡ ਨੂੰ ਸਵਾਲ ਕੀਤੇ ਹਨ, ਕਿ ਪਾਰਟੀ ਦੇ ਇਨ੍ਹਾਂ ਫੈਸਲਿਆਂ ਦਾ 2022 ਦੀਆਂ ਚੋਣਾਂ ‘ਤੇ ਕਿ ਅਸਰ ਪਿਆ ਹੈ। ਇਸ ਮੌਕੇ ਉਨ੍ਹਾਂ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ 2 ਮੈਂਬਰਾਂ ਦੀਆਂ ਸੀਟਾਂ ਖ਼ਤਮ ਕਰਨ ਦੇ ਮਾਮਲੇ ਸਬੰਧੀ ਬੋਲਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲੋਕ ਸਭਾ ਵਿੱਚ ਵੀ ਇਹ ਮਸਲਾ ਉਠਾਇਆ ਗਿਆ ਹੈ ਅਤੇ ਬੀਤੇ ਦਿਨੀਂ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮਿਲੇ ਸਨ, ਉਨ੍ਹਾਂ ਨੇ ਉਨ੍ਹਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਇਸ ਮਸਲੇ ਨੂੰ ਸੂਬਾ ਪੱਧਰ ‘ਤੇ ਉਠਾਉਣ।

ਇਹ ਵੀ ਪੜ੍ਹੋ:ਪੰਜਾਬ ਦੇ ਪਟਿਆਲਾ ਵਿੱਚ FIR ਤੋਂ ਬਾਅਦ ਭਾਜਪਾ ਬੁਲਾਰੇ ਤਜਿੰਦਰ ਪਾਲ ਸਿੰਘ ਬੱਗਾ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.