ETV Bharat / state

ਮੁਸਲਿਮ ਭਾਈਚਾਰੇ ਵੱਲੋਂ ਬੇਅਦਬੀ ਦੇ ਇਲਜ਼ਾਮ ਮਗਰੋਂ ਪਿੰਡ ਘਾਹੀ ਮਾਜਰਾ 'ਚ ਮਿਲੀ ਕੁਰਾਨ ਸ਼ਰੀਫ਼

author img

By

Published : Aug 14, 2020, 5:15 PM IST

ਪਿਛਲੇ ਦਿਨੀਂ ਨੂਰਪੁਰ ਬੇਦੀ ਦੇ ਪਿੰਡ ਘਾਹੀ ਮਾਜਰਾ ਵਿਖੇ ਪੰਚਾਇਤ ਦੀ ਜ਼ਮੀਨ ਛੁਡਾਉਣ ਦੇ ਮਾਮਲੇ ਵਿੱਚ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਸਨ, ਉਸ ਦੌਰਾਨ ਮੁਸਲਮਾਨ ਹੀਰ ਗੁੱਜਰ ਬਰਾਦਰੀ ਦੇ ਨਾਲ ਸੰਬੰਧਿਤ ਲੋਕਾਂ ਵੱਲੋਂ ਇਹ ਇਲਜ਼ਾਮ ਲਗਾਇਆ ਗਿਆ ਸੀ ਕਿ ਕਾਰਵਾਈ ਵੇਲੇ ਉਨ੍ਹਾਂ ਦੇ ਪਵਿੱਤਰ ਗ੍ਰੰਥ ਕੁਰਾਨ ਸ਼ਰੀਫ ਦੀ ਬੇਅਦਬੀ ਕੀਤੀ ਗਈ ਹੈ, ਜੋ ਕਿ ਹੁਣ ਮਿਲ ਗਈ ਹੈ।

ਫ਼ੋਟੋ
ਫ਼ੋਟੋ

ਸ੍ਰੀ ਅਨੰਦਪੁਰ ਸਾਹਿਬ: ਪਿੰਡ ਘਾਹੀ ਮਾਜਰਾ ਵਿਖੇ ਪੰਚਾਇਤ ਦੀ ਜ਼ਮੀਨ ਛਡਾਉਣ ਦੇ ਮਾਮਲੇ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਵੇਲੇ ਮੁਸਲਮਾਨ ਹੀਰ ਗੁੱਜਰ ਬਰਾਦਰੀ ਦੇ ਨਾਲ ਸੰਬੰਧਿਤ ਲੋਕਾਂ ਵੱਲੋਂ ਉਨ੍ਹਾਂ ਦੇ ਪਵਿੱਤਰ ਗ੍ਰੰਥ ਕੁਰਾਨ ਸ਼ਰੀਫ਼ ਦੀ ਬੇਅਦਬੀ ਕਰਨ ਦੇ ਦੋਸ਼ ਲਾਏ ਸਨ। ਹੁਣ ਜਦੋਂ ਕਾਰਵਾਈ ਕੀਤੀ ਗਈ ਤਾਂ ਕੁਰਾਨ ਸ਼ਰੀਫ਼ ਲੱਭ ਲਈ ਗਈ ਹੈ।

ਵੀਡੀਓ

ਅਕਾਲੀ ਦਲ ਨੇ ਚੁੱਕੀ ਆਵਾਜ਼

ਦੱਸ ਦਈਏ, ਇਸ ਸਬੰਧੀ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀਰ ਗੁੱਜਰ ਬਰਾਦਰੀ ਦੇ ਨਾਲ ਹੋਏ ਧੱਕੇ ਦੇ ਵਿਰੋਧ ਵਿੱਚ ਆਵਾਜ਼ ਚੁੱਕੀ ਗਈ ਸੀ ਅਤੇ ਪ੍ਰਸ਼ਾਸਨ ਇਸ ਦੀ ਜਾਂਚ ਕਰਵਾਉਣ ਦੇ ਲਈ ਆਖਿਆ ਗਿਆ ਸੀ। ਉਸ 'ਤੇ ਜਦੋਂ ਪ੍ਰਸ਼ਾਸਨ ਕਾਰਵਾਈ ਵਾਲੀ ਥਾਂ 'ਤੇ ਪਹੁੰਚਿਆ ਤਾਂ ਹੀਰ ਗੁੱਜਰ ਬਰਾਦਰੀ ਨਾਲ ਸਬੰਧਤ 3 ਲੋਕਾਂ ਦੇ ਢਾਏ ਗਏ ਘਰਾਂ ਵਿੱਚੋਂ ਪਵਿੱਤਰ ਕੁਰਾਨ ਸ਼ਰੀਫ਼ ਮਿਲੇ ਜਿਸ ਨੂੰ ਅਦਬ ਦੇ ਨਾਲ ਉੱਥੋਂ ਕੱਢਿਆ ਗਿਆ।

ਮੁਸਲਮਾਨ ਬਰਾਦਰੀ ਦੇ ਨਾਲ ਸੰਬੰਧਤ ਇਨ੍ਹਾਂ ਲੋਕਾਂ ਨੇ ਬੇਨਤੀ ਕੀਤੀ ਹੈ ਕਿ ਜਿਹੜੇ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਦੇ ਲਈ ਜ਼ਿੰਮੇਵਾਰ ਹਨ, ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਦਲਜੀਤ ਚੀਮਾ ਦੀ ਰਾਏ

ਉਧਰ ਦੂਜੇ ਪਾਸੇ ਇਸ ਬਾਰੇ ਰੂਪਨਗਰ ਤੋਂ ਸਾਬਕਾ ਵਿਧਾਇਕ ਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਹੈ, ਕਿਉਂਕਿ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਇਨ੍ਹਾਂ ਲੋਕਾਂ ਵੱਲੋਂ ਇਲਜ਼ਾਮ ਲਗਾਇਆ ਜਾ ਰਿਹਾ ਸੀ ਕਿ ਇਹ ਕਾਰਵਾਈ ਸੱਤਾਧਾਰੀ ਪਾਰਟੀ ਵੱਲੋਂ ਕਰਵਾਈ ਜਾ ਰਹੀ ਹੈ।

ਅੱਜ ਘਟਨਾ ਵਾਲੀ ਸਥਾਨ ਤੋਂ ਪਵਿੱਤਰ ਕੁਰਾਨ ਸ਼ਰੀਫ ਮਿਲਣ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਦੇ ਡੀਐੱਸਪੀ ਰਮਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੇ ਵਿੱਚ ਜਿਹੜੇ ਵੀ ਲੋਕ ਦੋਸ਼ੀ ਹਨ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਹਾਲਾਂਕਿ ਜਿਸ ਦਿਨ ਇਹ ਕਾਰਵਾਈ ਕੀਤੀ ਗਈ ਸੀ ਉਸ ਦਿਨ ਸ੍ਰੀ ਅਨੰਦਪੁਰ ਸਾਹਿਬ ਦੇ ਐਸਡੀਐਮ ਕਨੂੰ ਗਰਗ ਵੱਲੋਂ ਇਹ ਕਿਹਾ ਗਿਆ ਸੀ ਕਿ ਇਸ ਪੂਰੀ ਕਾਰਵਾਈ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ ਤੇ ਕਿਸੇ ਤਰੀਕੇ ਦੀ ਕੋਈ ਬੇਅਦਬੀ ਨਹੀਂ ਹੋਈ ਹੈ।

ਉੱਥੇ ਹੀ ਪ੍ਰਸ਼ਾਸਨ ਵੱਲੋਂ ਢਾਏ ਗਏ ਘਰਾਂ ਵਿੱਚੋਂ ਪਵਿੱਤਰ ਕੁਰਾਨ ਸ਼ਰੀਫ ਦਾ ਮਿਲਣਾ ਇਹ ਦਰਸਾਉਂਦਾ ਹੈ ਕਿ ਕੁਰਾਨ ਸ਼ਰੀਫ ਦੀ ਬੇਅਦਬੀ ਹੋਈ ਹੈ ਕਿਉਂਕਿ ਇਨ੍ਹਾਂ ਘਰਾਂ ਨੂੰ 2 ਦਿਨ ਪਹਿਲਾਂ ਪ੍ਰਸ਼ਾਸਨ ਵੱਲੋਂ ਜੇਸੀਬੀ ਮਸ਼ੀਨਾਂ ਲਗਾ ਕੇ ਢਾਇਆ ਗਿਆ ਸੀ।

ਉਸ ਤੋਂ ਬਾਅਦ ਇਸ ਖੇਤਰ ਦੇ ਵਿੱਚ ਬਾਰਿਸ਼ ਵੀ ਹੋਈ ਜਿਸ ਦੇ ਚੱਲਦਿਆਂ ਹੀਰ ਗੁੱਜਰ ਬਰਾਦਰੀ ਦੇ ਨਾਲ ਸਬੰਧਿਤ ਇਨ੍ਹਾਂ ਲੋਕਾਂ ਦੇ ਮਨ ਦੇ ਵਿੱਚ ਰੋਸ ਹੈ ਕਿ ਇਨ੍ਹਾਂ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਹੋਈ ਹੈ। ਦੂਜੇ ਪਾਸੇ ਨੂਰਪੁਰ ਬੇਦੀ ਵਿਖੇ ਵੱਖ-ਵੱਖ ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਮੁਸਲਮਾਨ ਬਰਾਦਰੀ ਦੇ ਇਨ੍ਹਾਂ ਲੋਕਾਂ ਦੇ ਨਾਲ ਹੋਏ ਧੱਕੇ ਸਬੰਧੀ ਆਪਣੀ ਆਵਾਜ਼ ਚੁੱਕਦੇ ਹੋਏ ਕਿਹਾ ਗਿਆ ਕਿ ਜੇਕਰ ਪ੍ਰਸ਼ਾਸਨ ਵੱਲੋਂ ਬੇਅਦਬੀ ਦੇ ਇਸ ਮਾਮਲੇ ਦੇ ਵਿੱਚ ਦੂਸ਼ਿਤ ਅਧਿਕਾਰੀਆਂ ਅਤੇ ਜਿਹੜੇ ਵੀ ਲੋਕ ਇਸ ਕਾਰਵਾਈ ਲਈ ਜ਼ਿੰਮੇਵਾਰ ਹਨ।

ਸ਼ਾਹੀ ਇਮਾਮ ਉਸਮਾਨ ਲੁਧਿਆਣਵੀ ਨੇ ਦੁੱਖ ਪ੍ਰਗਟ ਕੀਤਾ

ਉਧਰ ਲੁਧਿਆਣਾ ਤੋਂ ਇਸ ਘਟਨਾ ਤੋਂ ਬਾਅਦ ਪਿੰਡ ਘਾਹੀ ਮਾਜਰਾ ਵਿਖੇ ਪਹੁੰਚੇ ਸ਼ਾਹੀ ਇਮਾਮ ਉਸਮਾਨ ਲੁਧਿਆਣਵੀ ਨੇ ਬੇਅਦਬੀ ਦੀ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਅਤੇ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਦੋਸ਼ੀ ਅਫ਼ਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਇਸਤਰੀ ਕਿਰਤ ਨਾਲ ਬੇਅਦਬੀ ਦੀ ਘਟਨਾ ਹੋਣਾ ਨਿੰਦਣਯੋਗ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੋਸ਼ੀ ਅਫਸਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦੇਣੇ ਚਾਹੀਦੇ ਹਨ।

ਉਧਰ ਇਸ ਪੂਰੇ ਮਾਮਲੇ 'ਤੇ ਡਾ. ਦਲਜੀਤ ਸਿੰਘ ਚੀਮਾ ਨੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਜੇਕਰ ਇਨ੍ਹਾਂ ਲੋਕਾਂ ਵੱਲੋਂ ਕਾਂਗਰਸ ਪਾਰਟੀ ਨੂੰ ਵੋਟਾਂ ਨਹੀਂ ਪਾਈਆਂ ਗਈਆਂ ਸਨ ਤਾਂ ਇਨ੍ਹਾਂ ਗਰੀਬ ਲੋਕਾਂ ਨੂੰ ਇਸ ਤਰੀਕੇ ਦੇ ਨਾਲ ਸਜ਼ਾ ਦੇਣੀ ਬੇਹੱਦ ਗ਼ਲਤ ਗੱਲ ਹੈ।

ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੂੰ ਇਨ੍ਹਾਂ ਦੇ ਘਰਾਂ ਤੋਂ ਬੇਘਰ ਕਰਨਾ ਸੀ ਤਾਂ ਇਨ੍ਹਾਂ ਨੂੰ ਸਮਾਂ ਦਿੱਤਾ ਜਾਣਾ ਜ਼ਰੂਰੀ ਸੀ ਪਰ ਜਿਸ ਤਰੀਕੇ ਦੇ ਨਾਲ ਜਲਦਬਾਜ਼ੀ ਦੇ ਵਿੱਚ ਕਾਰਵਾਈ ਕੀਤੀ ਗਈ ਹੈ, ਉਹ ਨਿੰਦਣਯੋਗ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.