ਰੂਪਨਗਰ: ਨੈਣਾਂ ਦੇਵੀ ਮੱਥਾ ਟੇਕਣ ਤੋਂ ਬਾਅਦ ਵਾਪਿਸ ਆ ਰਹੇ ਸ਼ਰਧਾਲੂਆਂ ਦਾ ਭਰਿਆ ਹੋਇਆ ਟੈਂਪੂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਲਟ ਗਿਆ। ਜਿਸ ਦੇ ਵਿਚ ਬੱਚੇ ਅਤੇ ਬਜ਼ੁਰਗ ਨੌਜਵਾਨ ਸਵਾਰ ਸਨ।
ਇਸ ਮੌਕੇ ਸ਼ਰਧਾਲੂਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਮੋਰਿੰਡਾ ਦੇ ਰਹਿਣ ਵਾਲੇ ਹਨ ਤੇ ਦੁਸਹਿਰੇ ਮੌਕੇ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾ ਦੇਵੀ ਦੇ ਮੰਦਿਰ ਵਿੱਚ ਮੱਥਾ ਟੇਕ ਕੇ ਵਾਪਸ ਆ ਰਹੇ ਸਨ।
ਕੁਦਰਤੀ ਸ੍ਰੀ ਆਨੰਦਪੁਰ ਸਾਹਿਬ ਤੋਂ ਕੀਰਤਪੁਰ ਸਾਹਿਬ ਜਾਂਦਿਆਂ ਵੇਲੇ ਪਿੰਡ ਦੜ ਮਿੰਦਵਾਂ ਨਜ਼ਦੀਕ ਇਕ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਸ਼ਰਧਾਲੂਆਂ ਨਾਲ ਪਲਟਿਆ ਟੈਂਪੂ ਖੇਤਾਂ ਵਿੱਚ ਜਾ ਡਿੱਗਿਆ ਮੌਕੇ ਤੋਂ ਇਕੱਠੀ ਕੀਤੀ ਜਾਣਕਾਰੀ ਅਨੁਸਾਰ ਇਹ ਹਾਦਸਾ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਹੋਇਆ।
ਜਿੱਥੇ ਪਿੰਡ ਵਾਸੀਆਂ ਅਤੇ ਸਮਾਜਸੇਵੀਆਂ ਵੱਲੋਂ ਜ਼ਖਮੀ ਵਿਅਕਤੀਆਂ ਨੂੰ ਨਜ਼ਦੀਕੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਭਾਈ ਜੈਤਾ ਜੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜ਼ੇਰੇ ਇਲਾਜ ਦੱਸਿਆ ਹੈ, ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਜ਼ਖਮੀ ਸ਼ਰਧਾਲੂਆਂ ਦੀ ਹਾਲਤ ਗੰਭੀਰ ਲੱਗੀ ਤਾਂ ਇਨ੍ਹਾਂ ਨੂੰ ਵੱਡੇ ਹਸਪਤਾਲ ਵਿੱਚ ਰੈਫ਼ਰ ਵੀ ਕੀਤਾ ਜਾ ਸਕਦਾ ਹੈ।