ਰੂਪਨਗਰ: ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨੰਗਲ ਪੁਲਿਸ ਵੱਲੋਂ ਪਹਿਲੀ ਵਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਹੈ। ਜਿਸ ਤਹਿਤ ਨੰਗਲ ਪੁਲਿਸ ਵੱਲੋਂ ਥਾਣੇ ਦੇ ਬਾਹਰ ਚਾਹ ਪਕੌੜਿਆਂ ਦਾ (Nangal police set up a langar) ਲੰਗਰ ਲਗਾਇਆ ਗਿਆ। ਇਸ ਲੰਗਰ ਦੌਰਾਨ ਹਰ ਆਉਣ ਜਾਣ ਵਾਲੀ ਸੰਗਤਾਂ ਨੂੰ ਚਾਹ ਪਕੌੜੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਏ। ਪੰਜਾਬ ਪੁਲਿਸ ਦਾ ਇਸ ਉਪਰਾਲੇ ਤੋਂ ਸ਼ਹਿਰ ਵਾਸੀ ਵੀ ਖੁਸ਼ ਹਨ ਕਿ ਪੰਜਾਬ ਪੁਲਿਸ ਨੰਗਲ ਨੇ ਅਜਿਹਾ ਪਹਿਲੀ ਵਾਰ ਕੀਤਾ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਪਤਾਹ ਵਿੱਚ ਇਕ ਵਧੀਆ ਉਪਰਾਲਾ ਕੀਤਾ ਹੋਵੇ ਹੈ।
ਲੰਗਰ ਦੌਰਾਨ ਪੁਲਿਸ ਪ੍ਰਸਾਸਨ ਨੇ ਦਿੱਤਾ ਏਕਤਾ ਦਾ ਸੰਦੇਸ਼:- ਇਸ ਸਬੰਧ ਵਿੱਚ ਡੀ.ਐੱਸ.ਪੀ ਨੰਗਲ ਅਤੇ ਐਸ.ਐਚ.ਓ ਨੰਗਲ ਨੇ ਕਿਹਾ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਨਹੀਂ ਭੁੱਲਣਾ ਚਾਹੀਦਾ। ਅਸੀਂ ਆਪਣੇ ਛੋਟੇ-ਮੋਟੇ ਝਗੜਿਆਂ ਨੂੰ ਭੁੱਲਕੇ ਆਪਸੀ ਭਾਈਚਾਰੇ ਨਾਲ ਪ੍ਰੇਮ ਭਾਵ ਨਾਲ ਰਹਿਣਾ ਚਾਹੀਦਾ ਹੈ। ਪਰ ਜੇਕਰ ਕੋਈ ਆਪਣੀ ਈਰਖਾ ਛੱਡ ਕੇ ਸਾਡਾ ਸਹਿਯੋਗ ਲੈਣਾ ਚਾਹੁੰਦਾ ਹੈ ਤਾਂ ਪੰਜਾਬ ਪੁਲਿਸ ਸਹਿਯੋਗ ਦੇਣ ਲਈ ਤਿਆਰ ਹੈ।
26 ਦਸੰਬਰ ਤੋਂ ਸਲਾਨਾ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ:- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿਖੇ ਸਲਾਨਾ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ 26 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋ ਚੁੱਕੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਤੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਸੀ ਕਿ (Shaheedi Jor Mel) ਮਹਾਨ ਸ਼ਹੀਦੀ ਨੂੰ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿਖੇ 26 ਦਸੰਬਰ ਤੋਂ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸ਼ਹੀਦਾ ਨੂੰ ਨਤਮਸਤਕ ਹੋਣ ਲਈ ਲੱਖਾਂ ਦੀ ਗਿਣਤੀ ਵਿੱਚ ਫ਼ਤਿਹਗੜ੍ਹ ਸਾਹਿਬ ਪਹੁੰਚਦੀਆਂ ਹਨ।
ਸ੍ਰੀ ਫ਼ਤਹਿਗੜ੍ਹ ਸਾਹਿਬ ਨਾਮ ਦੇ ਅਰਥ:- ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਾਮ ਨਾਲ ਹੀ ਸਪੱਸ਼ਟ ਹੁੰਦਾ ਹੈ ਕਿ ਇਹ ਧਰਤੀ ਨੇ ਕਿਵੇਂ ਸੰਘਰਸ਼ ਕੀਤਾ, ਫਤਹਿ ਭਾਵ ਜਿੱਤ ਅਤੇ ਗੜ੍ਹ ਭਾਵ ਕਿਲ੍ਹਾ ਸਧਾਰਨ ਸ਼ਬਦਾਂ ਵਿੱਚ ਕਹੀਏ ਤਾਂ ਜਿੱਤ ਨਾਲ ਹਾਸਿਲ ਕੀਤਾ ਕਿਲ੍ਹਾ ਹੋਇਆ। ਫ਼ਤਹਿਗੜ੍ਹ ਸ਼ਬਦ ਦੇ ਨਾਲ ਸਾਹਿਬ ਜੁੜਨ ਨਾਲ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਕਿ ਇਹ ਧਰਤੀ ਕਿੰਨੀ ਪਵਿੱਤਰ ਅਤੇ ਸਨਮਾਨਯੋਗ ਹੈ। ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਇਹ ਨਾਮ ਐਵੀਂ ਨਹੀਂ ਮਿਲਿਆ, ਬਲਕਿ ਇਸ ਨੂੰ ਹਾਸਿਲ ਕਰਨ ਲਈ 300 ਸਾਲਾਂ ਦਾ ਲੰਮਾ ਸੰਘਰਸ਼ ਕਰਨਾ ਪਿਆ ਹੈ।