ETV Bharat / state

ਪੰਜਾਬ ਸਰਕਾਰ 'ਤੇ ਪੁਲਿਸ ਨੂੰ ਨਿਹੰਗ ਜਥੇਬੰਦੀਆਂ ਦੀ ਚਿਤਾਵਨੀ - police

ਬੇਅਦਬੀ ਦੇ ਮਾਮਲੇ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਵੱਲੋਂ ਸਿੱਖ ਲੀਡਰਾਂ ਨਾਲ ਇੱਕ ਮੀਟਿੰਗ (MEETING) ਕੀਤੀ ਗਈ ਹੈ।

ਪੰਜਾਬ ਸਰਕਾਰ ਤੇ ਪੁਲਿਸ ਨੂੰ ਨਿਹੰਗ ਜਥੇਬੰਦੀਆ ਦੀ ਚਿਤਾਵਨੀ

author img

By

Published : Sep 18, 2021, 8:38 PM IST

ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਹੋਈ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਵੱਲੋਂ ਸਿੱਖ ਲੀਡਰਾਂ ਨਾਲ ਇੱਕ ਮੀਟਿੰਗ (MEETING) ਕੀਤੀ ਗਈ। ਇਸ ਮੀਟਿੰਗ ਵਿੱਚ ਨਿਹੰਗ ਜਥੇਬੰਦੀਆਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਕਈ ਆਗੂ ਵੀ ਮੌਜੂਦ ਰਹੇ। ਇਸ ਮੀਟਿੰਗ ਵਿੱਚ ਗੁਰੂ ਘਰ ਦੀ ਬੇਅਦਬੀ ਨੂੰ ਲੈਕੇ ਸਿੱਖ ਆਗੂਆਂ ਵੱਲੋਂ ਵਿਚਾਰ ਚਰਚਾ ਕੀਤੀ ਗਈ।

ਪੰਜਾਬ ਸਰਕਾਰ ਤੇ ਪੁਲਿਸ ਨੂੰ ਨਿਹੰਗ ਜਥੇਬੰਦੀਆ ਦੀ ਚਿਤਾਵਨੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਘਰ ਦੀ ਬੇਅਦਬੀ ਲਈ ਡੇਰਾ ਸਿਰਸਾ ਜ਼ਿੰਮੇਵਾਰ (Responsible) ਹੈ। ਉਨ੍ਹਾਂ ਨੇ ਗੁਰੂ ਘਰ ਦੀ ਬੇਅਦਬੀ ਦੀਆਂ ਸਿੱਧੀਆਂ ਤਾਰ ਡੇਰਾ ਸਿਰਸਾ (Dera Sirsa) ਨਾਲ ਦੱਸਿਆ
ਉਨ੍ਹਾਂ ਕਿਹਾ ਕਿ ਪੁਲਿਸ ਨੇ ਹਾਲਾਂਕਿ ਮੁਲਜ਼ਮ ਖ਼ਿਲਾਫ਼ ਧਾਰਾ 295 ਦੇ ਤਹਿਤ ਮਾਮਲਾ ਦਰਜ ਕੀਤਾ ਹੈ, ਪਰ ਪੁਲਿਸ ਮਾਮਲੇ ਵਿੱਚ ਕੋਈ ਸਖ਼ਤ ਐਕਸ਼ਨ ਨਹੀਂ ਲੈ ਰਹੀ। ਉਨ੍ਹਾਂ ਵੱਲੋਂ ਪੁਲਿਸ ‘ਤੇ ਮੁਲਜ਼ਮ ਨੂੰ ਬਚਾਉਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ (POLICE) ਨੇ 21 ਸਤੰਬਰ ਤੱਕ ਮਾਮਲੇ ਵਿੱਚ ਕੋਈ ਸਖ਼ਤ ਐਕਸ਼ਨ ਨਹੀਂ ਲਿਆ, ਤਾਂ 22 ਸਤੰਬਰ ਨੂੰ ਖਾਲਸੇ ਵਿੱਚ ਇੱਕ ਮੀਟਿੰਗ (MEETING) ਬੁਲਾਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਅਤੇ ਉਸ ਵਿੱਚ ਖਾਲਸਾ ਪੁਰਾਣੇ ਰੀਤੀ ਰਿਵਾਜ਼ਾ ਅਨੁਸਾਰ ਫੈਸਲੇ ਲੈਵੇਗਾ।

ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ (Government of Punjab) ਤੇ ਪੰਜਾਬ ਪੁਲਿਸ (Punjab Police) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੁਲਿਸ ਤੇ ਸਰਕਾਰ ਨੇ ਜਲਦ ਮਸਲੇ ਨੂੰ ਹੱਲ ਨਹੀਂ ਕੀਤਾ, ਤਾਂ ਫਿਰ ਸਰਕਾਰ (Government) ਤੇ ਪੁਲਿਸ (Police) ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।

ਦੂਜੇ ਪਾਸੇ ਸਿੱਖਾਂ ਦੀ ਸਿਰਮੋਰ ਨਿਹੰਗ ਜਥੇਬੰਦੀ ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਅਸੀਂ ਸਮੁੱਚੇ ਸਿੱਖ ਪੰਥ ਦੇ ਆਗੂਆਂ ਨੇ ਇਹ ਫੈਸਲਾ ਕੀਤਾ ਹੈ ਕਿ ਪਸ਼ਚਾਤਾਪ ਵਜੋਂ ਕਰਵਾਏ ਜਾ ਰਹੇ ਹਨ। ਜਿਸ ਵਿੱਚ ਸੰਗਤਾਂ ਵੀ ਪਸ਼ਚਾਤਾਪ ਵਜੋਂ ਗੁਰੂਘਰ ਵਾਹਿਗੁਰੂ ਦਾ ਜਾਪ ਕਰ ਰਹੀਆਂ ਹਨ।

ਇਹ ਵੀ ਪੜ੍ਹੋ:ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.