ਅਨੰਦਪੁਰ ਸਾਹਿਬ: ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸਦਾ ਵੱਖ-ਵੱਖ ਖੇਤਰਾਂ ਵਿੱਚ ਅਸਰ ਦੇਖਣ ਨੂੰ ਮਿਲਿਆ ਪਰ ਸ੍ਰੀ ਅਨੰਦਪੁਰ ਸਾਹਿਬ ਹੋਲਾ ਮਹੱਲਾ ਦੇ ਕੌਮੀ ਤਿਉਹਾਰ ਕਾਰਨ ਇਸ ਖੇਤਰ ਨੂੰ ਬੰਦ ਨਾ ਕਰਨ ਦੀ ਅਪੀਲ ਕੀਤੀ ਗਈ ਸੀ ਅਤੇ ਕਿਸੇ ਵੀ ਸਥਾਨ ਤੇ ਸੰਗਤ ਨੂੰ ਨਾ ਰੋਕਣ ਅਤੇ ਨਾ ਪ੍ਰੇਸ਼ਾਨ ਕਰਨ ਨੂੰ ਵੀ ਕਿਹਾ ਗਿਆ ਸੀ।
ਭਾਰਤੀ ਕਿਸਾਨ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਉਨ੍ਹਾਂ ਦੀ ਅਪੀਲ ਅਤੇ ਕੌਮੀ ਤਿਉਹਾਰ ਨੂੰ ਦੇਖਦੇ ਹੋਏ ਇਥੇ ਕਿਸੇ ਪ੍ਰਕਾਰ ਦਾ ਬੰਦ ਨਹੀਂ ਕੀਤਾ ਗਿਆ ਤਾਂ ਕਿ ਕਿਸੇ ਵੀ ਤਰੀਕੇ ਨਾਲ ਸੰਗਤ ਪ੍ਰੇਸ਼ਾਨ ਨਾ ਹੋਵੇ।