ETV Bharat / state

ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ ਕਰਵਾਈ ਗਈ ਆਰੰਭਤਾ - ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ

Shaheedi Jod Mel in Chamkour Sahib: ਪੋਹ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਵਲੋਂ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ ਗਿਆ ਸੀ, ਇਸ ਦੌਰਾਨ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ, ਜਿਸ ਦੀ ਕਿ ਚਮਕੌਰ ਸਾਹਿਬ 'ਚ ਆਰੰਭਤਾ ਹੋ ਗਈ ਹੈ।

ਸ਼ਹੀਦੀ ਜੋੜ ਮੇਲ
ਸ਼ਹੀਦੀ ਜੋੜ ਮੇਲ
author img

By ETV Bharat Punjabi Team

Published : Dec 22, 2023, 10:19 AM IST

ਸ਼ਹੀਦੀ ਜੋੜ ਮੇਲ ਸਬੰਧੀ ਜਾਣਕਾਰੀ ਦਿੰਦੇ ਹੋਏ ਹੈੱਡ ਗ੍ਰੰਥੀ

ਰੂਪਨਗਰ: ਦਸ਼ਮੇਸ਼ ਪਿਤਾ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਮੇਤ ਦੇਸ਼, ਕੌਮ ਅਤੇ ਧਰਮ ਦੀ ਖਾਤਰ ਸ਼੍ਰੀ ਚਮਕੌਰ ਸਾਹਿਬ ਦੀ ਲਾਸਾਨੀ ਜੰਗ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕਰਦਿਆਂ ਸ਼ਹੀਦੀ ਜੋੜ ਮੇਲ ਮਨਾਇਆ ਜਾ ਰਿਹਾ ਹੈ ਤੇ ਸ਼੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੇ ਪਹਿਲੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕਰਵਾਈ ਗਈ।

ਆਖੰਡ ਪਾਠ ਸਾਹਿਬ ਨਾਲ ਆਰੰਭਤਾ: ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼੍ਰੀ ਚਮਕੌਰ ਸਾਹਿਬ ਵਿਖੇ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ 'ਤੇ ਧਾਰਮਿਕ ਸਮਾਗਮ ਵੀ ਕਰਵਾਏ ਜਾ ਰਹੇ ਹਨ ਤੇ ਤਿੰਨ ਦਿਨਾਂ ਤੱਕ ਚੱਲਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਜਿੱਥੇ ਕਿ ਵੱਖ-ਵੱਖ ਕੀਰਤਨੀ ਤੇ ਢਾਡੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਤੇ ਢਾਡੀ ਵਾਰ੍ਹਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ, ਉਥੇ ਹੀ ਪ੍ਰਚਾਰਕਾਂ ਤੇ ਕਥਾਵਾਚਕਾਂ ਵਲੋਂ ਸੰਗਤਾਂ ਨੂੰ ਇਤਿਹਾਸ ਦੇ ਨਾਲ ਜੋੜਿਆ ਜਾਵੇਗਾ।

ਨਤਮਸਤਕ ਹੋਣ ਪੁੱਜ ਰਹੀਆਂ ਸੰਗਤਾਂ: ਇਸ ਦੇ ਨਾਲ ਹੀ ਸ਼ਹੀਦੀ ਜੋੜ ਮੇਲ ਦੇ ਦੂਸਰੇ ਦਿਨ ਵੀ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿੱਥੋ ਧਾਰਮਿਕ ਤੇ ਪੰਥਕ ਆਗੂ ਸੰਗਤਾਂ ਨੂੰ ਸੰਬੋਧਨ ਕਰਨਗੇ ਤੇ ਤੀਸਰੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਜਾਵੇਗਾ ਤੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਕੱਢ ਕੇ ਗੁਰੂ ਸਾਹਿਬ ਦੇ ਸਮੇਂ ਲੜੀਆਂ ਜਾਂਦੀਆ ਲੜਾਈਆਂ ਦੀ ਯਾਦ ਤਾਜ਼ਾ ਕਰਵਾਈ ਜਾਵੇਗੀ। ਇਸ ਦੌਰਾਨ ਸੰਗਤਾਂ ਭਾਵੁਕ ਮਨ ਦੇ ਨਾਲ ਪੁੱਜੀਆ ਤੇ ਸ਼ਹੀਦਾਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਗੱਲ ਆਖੀ।

ਧਾਰਮਿਕ ਸਮਾਗਮਾਂ ਨਾਲ ਸਿੱਖੀ ਦਾ ਦਿੱਤਾ ਜਾਂਦਾ ਸੰਦੇਸ਼: ਇਸ ਦੌਰਾਨ ਗੱਲਬਾਤ ਕਰਦਿਆਂ ਹੈੱਡ ਗ੍ਰੰਥੀ ਗੁਰਬਾਜ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਅਕਸਰ ਦੇਖਣ ਨੂੰ ਮਿਲਿਆ ਹੈ ਕਿ ਤਿੰਨ ਦਿਨਾਂ ਧਾਰਮਿਕ ਜੋੜ ਮੇਲ ਦੌਰਾਨ ਦੂਸਰੇ ਦਿਨ ਵੱਡੀ ਗਿਣਤੀ 'ਚ ਸੰਗਤ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜਦੀ ਹੈ। ਇਸ ਮੌਕੇ ਨੌਜਵਾਨ ਪੀੜੀ ਨੂੰ ਆਪਣੇ ਸਿੱਖ ਇਤਿਹਾਸ ਦੇ ਨਾਲ ਜੋੜਨ ਦੇ ਲਈ ਇਤਿਹਾਸ ਵਿੱਚ ਹੋਈਆਂ ਲਾਸਾਨੀ ਸ਼ਹਾਦਤਾਂ ਬਾਬਤ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਵੀ ਇਸ ਇਤਿਹਾਸ ਵਿੱਚ ਜੋ ਹੋਇਆ ਹੈ, ਉਹ ਆਉਣ ਵਾਲੀਆਂ ਪੀੜੀਆਂ ਨੂੰ ਵੀ ਯਾਦ ਰਹੇ ਅਤੇ ਉਸ ਤੋਂ ਸਿੱਖ ਧਰਮ ਵਿੱਚ ਸੇਦ ਮਿਲਦੀ ਰਹੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.