ETV Bharat / state

ਖਾਲਸਾ ਸਾਜਨਾ ਮੌਕੇ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪੁੱਜੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ - ਸਾਜਨਾ ਦਿਵਸ ਦੇ ਮੌਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਖ਼ਾਲਸਾ ਸਾਜਨਾ ਦਿਵਸ ਦੇ ਮੌਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਅਤੇ ਉਨ੍ਹਾਂ ਵੱਲੋਂ ਇਸ ਮੌਕੇ ਤੇ ਸੰਗਤਾਂ ਦੇ ਨਾਲ ਵਿਚਾਰਾਂ ਦੀ ਸਾਂਝ ਵੀ ਪਾਈ ਗਈ।

ਸਾਜਨਾ ਦਿਵਸ ਦੇ ਮੌਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਿੱਲੀ ਪੁੱਜੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

author img

By

Published : Apr 14, 2022, 10:26 PM IST

ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਜ ਖ਼ਾਲਸਾ ਸਾਜਨਾ ਦਿਵਸ ਦੇ ਮੌਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਅਤੇ ਉਨ੍ਹਾਂ ਵੱਲੋਂ ਇਸ ਮੌਕੇ ਤੇ ਸੰਗਤਾਂ ਦੇ ਨਾਲ ਵਿਚਾਰ ਵਟਾਂਦਰਾ ਕੀਤੇ।

ਇਸ ਉਪਰੰਤ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਖ਼ਾਲਸਾ ਸਾਜਨਾ ਦਿਵਸ ਦੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦਾ ਦਿਨ ਵਿਸ਼ੇਸ਼ ਹੈ ਕਿਉਂਕਿ ਅੱਜ ਹੀ ਦੇ ਦਿਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਦੀ ਸਾਜਨਾ ਕਰ ਕੇ ਬਰਾਬਰਤਾ ਨਾਲ ਜੀਣ ਦਾ ਅਧਿਕਾਰ ਦਿੱਤਾ ਸੀ ਅਤੇ ਅੱਜ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਸ ਵਿਸ਼ੇਸ਼ ਅਫ਼ਸਰ ਤੇ ਨਤਮਸਤਕ ਹੋਣ ਲਈ ਪੁੱਜੇ ਹਨ।

ਸਾਜਨਾ ਦਿਵਸ ਦੇ ਮੌਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਿੱਲੀ ਪੁੱਜੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਉੱਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਖ਼ਜ਼ਾਨੇ ਤੋਂ 18 ਕਰੋੜ ਰੁਪਏ ਨਵੀਆਂ ਲਗਜ਼ਰੀ ਗੱਡੀਆਂ ਖ਼ਰੀਦਣ ਦੇ ਲਈ ਮੰਗੇ ਜਾਣ ਦੇ ਉੱਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਸਰਕਾਰ ਨੂੰ ਆਮ ਆਦਮੀ ਦੀ ਸਰਕਾਰ ਕਿਹਾ ਜਾ ਰਿਹਾ ਸੀ ਤੇ ਹੁਣ ਸਾਈਕਲ ਤੇ ਆਉਣ ਵਾਲੇ ਲਗਜ਼ਰੀ ਗੱਡੀਆਂ ਦੀ ਜੇਕਰ ਮੰਗ ਕਰ ਰਹੇ ਹਨ, ਤਾਂ ਇਸ ਦਾ ਜਵਾਬ ਤਾਂ ਆਮ ਆਦਮੀ ਪਾਰਟੀ ਨੂੰ ਹੀ ਲੋਕਾਂ ਨੂੰ ਦੇਣਾ ਪਵੇਗਾ।

ਉਨ੍ਹਾਂ ਕਿਹਾ ਕਿ ਅੱਜ ਜਦੋਂ ਮੈਂ ਰਾਮਪੁਰ ਸਾਹਿਬ ਦੀ ਧਰਤੀ ਤੇ ਪੁੱਜਿਆ ਹਾਂ ਤਾਂ ਮੈਂ ਜ਼ਰੂਰ ਕਹਾਂਗਾ ਕਿ ਅਨੰਦਪੁਰ ਸਾਹਿਬ ਦੀ ਧਰਤੀ ਉਹ ਧਰਤੀ ਹੈ। ਜਿਸ ਧਰਤੀ ਤੇ ਬਰਾਬਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ ਸੀ, ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੀ ਗੱਲ ਵੀ ਇਸੇ ਧਰਤੀ ਤੋਂ ਹੋਈ ਸੀ ਪਰ ਪੰਜਾਬ ਦੀ ਨਵੀਂ ਬਣੀ ਸਰਕਾਰ ਨੇ ਸੰਘੀ ਢਾਂਚੇ ਭਾਰਤ ਨੂੰ ਨੁਕਸਾਨ ਪਹੁੰਚਾਉਣ ਦੇ ਲਈ ਕੇਂਦਰ ਦੀ ਪੰਜਾਬ ਦੇ ਮੁੱਦਿਆਂ ਦੇ ਵਿਚ ਦਖਲ ਅੰਦਾਜ਼ੀ ਨੂੰ ਜਿਸ ਤਰੀਕੇ ਦੇ ਨਾਲ ਪ੍ਰਵਾਨ ਕੀਤਾ ਹੈ ਅਤੇ ਜਿਸ ਤਰੀਕੇ ਦੇ ਨਾਲ ਪੰਜਾਬ ਸਰਕਾਰ ਨੇ ਕੇਂਦਰ ਦੀ ਅਧੀਨਗੀ ਪ੍ਰਵਾਨ ਕੀਤੀ ਹੈ ਇਹ ਇਕ ਚਿੰਤਾ ਦੀ ਗੱਲ ਹੈ।

ਉਨ੍ਹਾਂ ਕਿਹਾ ਕਿ ਆਰਡੀਐਫ ਦੇ ਮਾਮਲੇ ਦੇ ਵਿੱਚ ਕੇਂਦਰ ਦੇ ਇਸ਼ਾਰੇ ਤੇ ਪੰਜਾਬ ਦੇ ਫੰਡਾਂ ਦੀ ਵਰਤੋਂ ਕਰ ਕੇ ਕੇਂਦਰ ਦੀ ਅਧੀਨਗੀ ਨੂੰ ਮੰਨਣਾ ਇਹ ਦੱਸਦਾ ਹੈ ਕਿ ਪੰਜਾਬ ਦੀ ਮਨ ਸਰਕਾਰ ਨੇ ਕੇਂਦਰ ਦੀ ਸੂਬੇ ਦੇ ਵਿੱਚ ਦਖਲ ਅੰਦਾਜ਼ੀ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਿਆਂ ਦੇ ਅਧਿਕਾਰਾਂ ਦੀ ਰੱਖਿਆ ਦੇ ਲਈ ਕਸਟੋਡੀਅਨ ਦੇ ਤੌਰ 'ਤੇ ਸਰਕਾਰ ਨੂੰ ਕੰਮ ਕਰਨਾ ਚਾਹੀਦਾ ਹੈ।

ਈਡੀ ਦੇ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕੀਤੀ ਗਈ ਪੁੱਛਗਿੱਛ ਦੇ ਮਾਮਲੇ ਵਿੱਚ ਬੋਲਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਨੂੰਨ ਦੇ ਲਈ ਸਾਰੇ ਬਰਾਬਰ ਨੇ ਚਾਹੇ ਕੋਈ ਮੰਤਰੀ ਹੋਵੇ ਜਾਂ ਮੁੱਖ ਮੰਤਰੀ ਹੋਵੇ ਕਾਨੂੰਨ ਸੰਵਿਧਾਨ ਦੇ ਅਨੁਸਾਰ ਕੰਮ ਕਰਨਾ ਚਾਹੀਦਾ ਹੈ ਪਰ ਸਰਕਾਰਾਂ ਦੇ ਦਬਾਅ ਹੇਠ ਜੇਕਰ ਇਹ ਏਜੰਸੀਆਂ ਕਿਸੇ ਨੂੰ ਦਬਾਉਣ ਦੇ ਲਈ ਜਾਂ ਕਿਸੇ ਦੀ ਆਵਾਜ਼ ਨੂੰ ਕੁੱਟਣ ਦੇ ਲਈ ਕੰਮ ਕਰਦੀਆਂ ਹਨ ਤਾਂ ਇਹ ਚੀਸ ਬਿਲਕੁਲ ਗਲਤ ਹੈ।

ਇਹ ਵੀ ਪੜ੍ਹੋ: ਅਧਿਆਪਕਾ ਦੇ ਅਸਤੀਫ਼ੇ ਤੋਂ ਬਾਅਦ ਜੱਥੇਬੰਦੀ ਵਲੋਂ ਸਰਕਾਰ ਅਤੇ ਸਿੱਖਿਆ ਮੰਤਰੀ ਵਿਰੁੱਧ ਸੰਘਰਸ਼ ਦਾ ਐਲਾਨ

ਮੁੱਖ ਮੰਤਰੀ ਦੇ ਵੱਲੋਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਕੀਤੇ ਜਾਣ ਵਾਲੇ ਵੱਡੇ ਐਲਾਨ ਤੇ ਪ੍ਰਤੀਕਿਰਿਆ ਦਿੰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਜਾਣਾ ਹੈ। ਇਹ ਤਾਂ ਸਮਾਂ ਦੱਸੇਗਾ ਪਰ ਜਿਸ ਤਰੀਕੇ ਦੇ ਨਾਲ ਪੰਜਾਬ ਦੀਆਂ ਫਾਈਲਾਂ ਕੇਜਰੀਵਾਲ ਦੇ ਟੇਬਲ ਤੇ ਪਈਆਂ ਹਨ, ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਇਸ ਗੱਲ ਲਈ ਨਾ ਕਾਨੂੰਨ ਤੇ ਸੰਵਿਧਾਨ ਆਗਿਆ ਦਿੰਦਾ ਹੈ।

ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਤੇ ਬੋਲਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਗੰਭੀਰ ਚਿੰਤਾ ਦੀ ਗੱਲ ਹੈ ਕਿ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਨਿਘਾਰ ਦੇ ਵੱਲ ਲਗਾਤਾਰ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਰਾਜਕਤਾ ਫੈਲੀ ਅਤੇ ਨਿੱਤ ਕਤਲੋਗਾਰਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਕੇਵਲ 24-25 ਦਿਨ ਹੋਏ ਹਨ ਅਤੇ ਇੰਨੇ ਸਮੇਂ ਵਿੱਚ ਪੰਜਾਬ ਦੇ ਵਿੱਚ 24-25 ਕਤਲ ਵੀ ਹੋ ਗਏ ਹਨ ਅਤੇ ਇਹ ਘਟਨਾਵਾਂ ਪੰਜਾਬ ਦੀ ਸਰਕਾਰ ਅਤੇ ਪੰਜਾਬ ਦੇ ਲਾਅ ਐਂਡ ਆਰਡਰ ਤੇ ਇੱਕ ਵੱਡਾ ਸਵਾਲੀਆ ਚਿੰਨ੍ਹ ਜ਼ਰੂਰ ਖੜ੍ਹਾ ਕਰਦਾ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ’ਤੇ ਸ਼ਰਾਬ ਪੀਣ ਦੇ ਲੱਗੇ ਇਲਜ਼ਾਮਾਂ ’ਤੇ ਕਾਂਗਰਸ ਦੀ ਦੋ ਟੁੱਕ, ਕਿਹਾ...

ETV Bharat Logo

Copyright © 2025 Ushodaya Enterprises Pvt. Ltd., All Rights Reserved.