ਰੂਪਨਗਰ: ਬੀਤੀ ਰਾਤ ਪਏ ਤੇਜ਼ ਮੀਂਹ ਕਾਰਨ ਰੂਪਨਗਰ ਦੀ ਗਿਆਨੀ ਜੈਲ ਸਿੰਘ ਕਲੋਨੀ ਦੀਆਂ ਸੜਕਾਂ 'ਤੇ ਪਾਣੀ ਖੜਾ ਹੋ ਗਿਆ। ਜਿਸ ਨੂੰ ਲੈਕੇ ਹਲਕਾ ਵਿਧਾਇਕ ਅਮਰਜੀਤ ਸੰਦੋਆ ਵਲੋਂ ਸਰਕਾਰ 'ਤੇ ਨਿਸ਼ਾਨੇ ਸਾਧੇ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਮੀਂਹ ਨਾਲ ਸਰਕਾਰ ਦੇ ਵਿਕਾਸ ਦਾਅਵਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ।
ਇਸ ਮੌਕੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੂਪਨਗਰ ਦੀ ਪੋਸ਼ ਕਲੋਨੀ ਗਿਆਨੀ ਜੈਲ ਸਿੰਘ ਨਗਰ, ਜਿਸ 'ਚ ਇੱਕ ਮੀਂਹ ਨਾਲ ਹੀ ਸੜਕਾਂ 'ਤੇ ਕਾਫ਼ੀ ਪਾਣੀ ਖੜਾ ਹੋ ਗਿਆ। ਉਨ੍ਹਾਂ ਦਾ ਕਹਿਣਾ ਕਿ ਸੜਕਾਂ 'ਤੇ ਪਾਣੀ ਖੜਨ ਨਾਲ ਸਥਾਨਕ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ,ਪਰ ਮੀਂਹ ਨਾਲ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਫੂਕ ਨਿਕਲਦੀ ਜਾਪ ਰਹੀ ਹੈ।
ਇਹ ਵੀ ਪੜ੍ਹੋ:ਪੰਜਾਬ ਦੇ ਸਕੂਲਾਂ ਦੇ ਪ੍ਰਦਰਸ਼ਨ ਮਾਮਲੇ 'ਚ ਸਿਸੋਦੀਆ ਨੂੰ ਸਿੰਗਲਾ ਦਾ ਜਵਾਬ