ETV Bharat / state

ਆਪ ਵੱਲੋਂ ਖੇਤੀ ਸੁਧਾਰ ਵਾਸਤੇ ਕੇਂਦਰ ਵੱਲੋਂ ਲਿਆਂਦੇ ਆਰਡੀਨੈਂਸ ਦਾ ਵਿਰੋਧ - ropar latest news

ਆਮ ਆਦਮੀ ਪਾਰਟੀ ਰੂਪਨਗਰ ਨੇ ਪੰਜਾਬ ਦੇ ਅਧਿਕਾਰਾਂ 'ਤੇ ਹਮਲਾ ਤੇ ਖੇਤੀ ਲਈ ਵਿਨਾਸ਼ਕਾਰੀ ਤਿੰਨ ਆਰਡੀਨੈਂਸ ਤੁਰੰਤ ਵਾਪਸ ਲੈਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਨੇ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਹੈ।

ਫ਼ੋਟੋ
ਫ਼ੋਟੋ
author img

By

Published : Jun 12, 2020, 3:47 PM IST

ਰੂਪਨਗਰ: ਪੰਜਾਬ ਵਿੱਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਰੂਪਨਗਰ ਦੀ ਇਕਾਈ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਗਿਆ। ਵਿਰੋਧ ਕਰਨ ਵਾਲਿਆਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂਂਅ ਹੇਠ ਪਿਛਲੇ ਦਿਨੀਂ ਤਿੰਨ ਆਰਡੀਨੈਂਸ ਲਿਆਂਦੇ ਗਏ ਹਨ, ਜੋ ਕਿਸਾਨ ਵਿਰੋਧੀ ਹਨ।

ਵੀਡੀਓ

ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਹਰਪ੍ਰੀਤ ਕਾਹਲੋਂ ਨੇ ਦੱਸਿਆ ਕਿ ਇਹ ਤਿੰਨੋਂ ਆਰਡੀਨੈਂਸ ਜੋ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਹਨ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਦਾ ਸਿੱਧਾ ਫਾਇਦਾ ਕਾਰਪੋਰੇਟ ਕੰਪਨੀਆਂ ਨੂੰ ਹੀ ਹੋਵੇਗਾ।

ਇਸ ਲਈ ਇਸ ਦੇ ਵਿਰੋਧ ਵਿੱਚ ਰੂਪਨਗਰ ਪ੍ਰਸ਼ਾਸਨ ਰਾਹੀਂ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਤੁਰੰਤ ਵਾਪਸ ਕਰਵਾਉਣ।

ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਹੁਣ ਮੈਦਾਨ ਵਿੱਚ ਉੱਤਰ ਆਈ ਹੈ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਇਸ 'ਤੇ ਕੀ ਫੈਸਲਾ ਲੈਂਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.