ETV Bharat / state

ਸਫਾਈ ਸੇਵਕਾਂ ਦੇ ਸੰਘਰਸ਼ ‘ਚ ਕੁੱਦੀਆਂ ਹੋਰ ਮੁਲਾਜ਼ਮ ਜਥੇਬੰਦੀਆਂ

ਸੂਬੇ ਚ ਸਫਾਈ ਸੇਵਕਾਂ (Sweepers) ਵਲੋਂ ਆਪਣੀਆਂ ਮੰਗਾਂ (demands)ਨੂੰ ਲੈਕੇ ਲਗਾਤਾਰ ਧਰਨੇ ਪ੍ਰਦਰਸ਼ਨ (protest) ਕੀਤੇ ਜਾ ਰਹੇ ਹਨ।ਇਸਦੇ ਚੱਲਦੇ ਹੀ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ 24ਵੇਂ ਦਿਨ ਦੇ ਵਿੱਚ ਦਾਖਲ ਹੋ ਚੁੱਕਿਆ ਹੈ।ਇਸ ਦੌਰਾਨ ਸਫਾਈ ਸੇਵਕਾਂ ਦੇ ਹੱਕ ਚ ਹੋਰ ਮੁਲਾਜ਼ਮ ਜਥੇਬੰਦੀਆਂ ਵੀ ਕੁੱਦੀਆਂ ਦਿਖਾਈ ਦਿੱਤੀਆਂ।

ਸਫਾਈ ਸੇਵਕਾਂ ਦੇ ਸੰਘਰਸ਼ ‘ਚ ਕੁੱਦੀਆਂ ਹੋਰ ਮੁਲਾਜ਼ਮ ਜਥੇਬੰਦੀਆਂ
ਸਫਾਈ ਸੇਵਕਾਂ ਦੇ ਸੰਘਰਸ਼ ‘ਚ ਕੁੱਦੀਆਂ ਹੋਰ ਮੁਲਾਜ਼ਮ ਜਥੇਬੰਦੀਆਂ
author img

By

Published : Jun 6, 2021, 7:00 PM IST

ਰੂਪਨਗਰ:ਅੱਜ ਸਫਾਈ ਕਰਮਚਾਰੀ ਯੂਨੀਅਨ(Sweepers) ਵੱਲੋਂ ਨਗਰ ਕੌਂਸਲ ਦਫਤਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਪਣੀ ਰੈਗੂਲਰ ਹੋਣ ਦੀ ਮੰਗ(demands)ਨੂੰ ਨੂੰ ਲੈ ਕੇ ਰੋਸ ਧਰਨਾ 24 ਵੇਂ ਦਿਨ ਵਿੱਚ ਦਾਖ਼ਲ ਹੋਇਆ ਜਿਸ ਦੀ ਪ੍ਰਧਾਨਗੀ ਮਦਨ ਲਾਲ ਸਹੋਤਾ ਦੀ ਅਗਵਾਈ ਵਿੱਚ ਹੜਤਾਲ(Strike)ਨੂੰ ਜਥੇਬੰਦੀਆਂ ਵੱਲੋਂ ਸੰਯੁਕਤ ਤੌਰ ‘ਤੇ ਹਮਾਇਤ ਕੀਤੀ ਗਈ ਹੈ।

ਸਫਾਈ ਸੇਵਕਾਂ ਦੇ ਸੰਘਰਸ਼ ‘ਚ ਕੁੱਦੀਆਂ ਹੋਰ ਮੁਲਾਜ਼ਮ ਜਥੇਬੰਦੀਆਂ

ਇਨ੍ਹਾਂ ਵਿੱਚ ਵਿੱਚ ਐੱਸ.ਸੀ. ਬੀ.ਸੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਭਾਰਤੀ ਦੀ ਅਗਵਾਈ ਵਿੱਚ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਸਰਕਲ ਪ੍ਰਧਾਨ ਕਪਿਲ ਮਹਿੰਦਲੀ ਅਤੇ ਦਲਿਤ ਸੁਰਕਸ਼ਾ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਸੰਯੁਕਤ ਤੌਰ ਤੇ ਸਫ਼ਾਈ ਕਰਮਚਾਰੀਆਂ ਦੇ ਹੱਕ ਚ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਦੇ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੀ ਹਮਾਇਤ ਕੀਤੀ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਨੂੰ ਨਗਰ ਕੌਂਸਲਾਂ ਅਧੀਨ ਰੈਗੂਲਰ ਕੀਤਾ ਜਾਵੇ ਅਤੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਨਾਲ ਹੀ ਕੰਮ ਮੁਤਾਬਿਕ ਨਵੀਆਂ ਪੋਸਟਾਂ ਦੀ ਰਚਨਾ ਕਰਕੇ ਪੱਕੀ ਭਰਤੀ ਸ਼ੁਰੂ ਕੀਤੀ ਜਾਵੇ।

ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਕਤ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸਮੂਹ ਕਾਮੇ ਲਗਾਤਾਰ ਧਰਨੇ ਦਿੰਦੇ ਹੋਏ 9 ਜੂਨ ਨੂੰ ਮੋਤੀ ਮਹਿਲ ਦਾ ਪਟਿਆਲਾ ਵਿਖੇ ਘਿਰਾਓ ਕਰਨਗੇ

ਜਿਨ੍ਹਾਂ ਵਿੱਚ ਐੱਸ.ਸੀ. ਬੀ.ਸੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਭਾਰਤੀ ਦੀ ਅਗਵਾਈ ਵਿੱਚ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਸਰਕਲ ਪ੍ਰਧਾਨ ਕਪਿਲ ਮਹਿੰਦਲੀ ਦੀ ਅਗਵਾਈ ਚ ਮੁਲਾਜ਼ਮ ਧਰਨੇ ਚ ਸ਼ਾਮਿਲ ਹੋਣਗੇ।

ਇਹ ਵੀ ਪੜ੍ਹੋ:ਸਰਕਾਰਾਂ ਨੂੰ ਸਿੱਖ ਕੌਮ ਨਾਲ ਨਹੀਂ ਕੋਈ ਹਮਦਰਦੀ: ਸਿਮਰਜੀਤ ਸਿੰਘ ਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.