ਸ੍ਰੀ ਅਨੰਦਪੁਰ ਸਾਹਿਬ: ਅੰਮ੍ਰਿਤਸਰ ਵਿਖੇ ਭਲਕੇ ਹੋਣ ਵਾਲੇ ਪੰਥਕ ਇੱਕਠ ਸਬੰਧੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਮੇਟੀ ਦੇ ਕਈ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਵੀ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਵੱਲੋਂ ਸਾਰਿਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਅਰਵਿੰਦ ਕੇਜਰੀਵਾਲ ਨੂੰ ਘੇਰਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ’ਤੇ ਪੰਜਾਬ ਪੁਲਿਸ ਵੱਲੋਂ ਪਰਚੇ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਪੁਲੀਸ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਵਰਤ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਡਾ. ਦਲਜੀਤ ਚੀਮਾ ਨੇ ਅੱਗੇ ਕਿਹਾ ਕਿ ਭਾਵੇਂ ਪੰਜਾਬ ਅੰਦਰ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਪਰ ਪੰਜਾਬ ਨੂੰ ਮੁੱਖ ਮੰਤਰੀ ਮਾਨ ਦੀ ਜਗ੍ਹਾ ਦਿੱਲੀ ਬੈਠਾ ਅਰਵਿੰਦ ਕੇਜਰੀਵਾਲ ਚਲਾ ਰਿਹਾ ਹੈ, ਜੋ ਕਿ ਪੰਜਾਬ ਵਾਸੀਆਂ ਲਈ ਵੱਡੀ ਤ੍ਰਾਸਦੀ ਹੈ।
ਡਾ: ਚੀਮਾ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਭਾਵੇਂ ਪੰਜਾਬ ਅੰਦਰ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਪਰ ਪੰਜਾਬ ਨੂੰ ਮੁੱਖ ਮੰਤਰੀ ਮਾਨ ਦੀ ਜਗ੍ਹਾ ਦਿੱਲੀ ਬੈਠਾ ਅਰਵਿੰਦ ਕੇਜਰੀਵਾਲ ਚਲਾ ਰਿਹਾ ਹੈ, ਜੋ ਕਿ ਪੰਜਾਬ ਵਾਸੀਆਂ ਲਈ ਵੱਡੀ ਤ੍ਰਾਸਦੀ ਹੈ।
ਡਾ: ਚੀਮਾ ਨੇ ਕਿਹਾ ਕਿ ਅਜੇ ਤਾਂ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਤੋਂ ਇਲਾਵਾ ਸਿਰਫ਼ ਪੰਜਾਬ ਵਰਗੀ ਸਟੇਟ ਤੇ ਰਾਜ ਕਰਨ ਦਾ ਹੀ ਮੌਕਾ ਮਿਲਿਆ ਹੈ ਪਰ ਜੇ ਇਸ ਨੂੰ ਪੂਰੇ ਦੇਸ਼ ਦੀ ਵਾਗਡੋਰ ਸੰਭਾਲ ਦਿੱਤੀ ਗਈ ਤਾਂ ਇਹ ਤਾਂ ਹਿਟਲਰ ਵਰਗਾ ਤਾਨਾਸ਼ਾਹੀ ਹੀ ਬਣ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੋਈ ਪਈ ਹੈ, ਹਰ ਰੋਜ਼ ਦਿਨ ਦਿਹਾੜੇ ਕਤਲ ਹੋ ਰਹੇ ਹਨ ਪਰ ਪੰਜਾਬ ਸਰਕਾਰ ਸੁੱਤੀ ਪਈ ਹੈ।
ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਮੁਹਾਲੀ ਵਿਜੀਲੈਂਸ ਦਫ਼ਤਰ ਦੇ ਬਾਹਰ ਹੋਏ ਧਮਾਕੇ ਨੇ ਤਾਂ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮਾਈਨਿੰਗ ਸਬੰਧੀ ਗੱਲ ਕਰਦਿਆਂ ਡਾ: ਚੀਮਾ ਨੇ ਕਿਹਾ ਕਿ ਦੋ ਮਹੀਨੇ ਦੇ ਕਰੀਬ ਸਰਕਾਰ ਬਣੇ ਨੂੰ ਹੋ ਚੁੱਕੇ ਹਨ ਪਰ ਇਸ ਸਰਕਾਰ ਤੋਂ ਅਜੇ ਤੱਕ ਮਾਈਨਿੰਗ ਪਾਲਿਸੀ ਹੀ ਨਹੀਂ ਬਣ ਸਕੀ। ਮਹਿੰਗੀ ਰੇਤ-ਬਜਰੀ ਨੂੰ ਲੈ ਕੇ ਪੰਜਾਬ ਦੇ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ। ਅਕਾਲੀ ਦਲ ਦੇ ਭਾਜਪਾ ਨਾਲ ਦੁਬਾਰਾ ਗੱਠਜੋੜ ਨੂੰ ਲੈ ਕੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਾ: ਚੀਮਾ ਨੇ ਕਿਹਾ ਕਿ ਮੋਜੂਦਾ ਸਮੇਂ ਅਜਿਹੀ ਕੋਈ ਗੱਲਬਾਤ ਨਹੀਂ ਚੱਲ ਰਹੀ।
ਉੱਧਰ ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਪੰਥਕ ਇਕੱਠ ਕੀਤਾ ਜਾ ਰਿਹਾ ਹੈ ਉਨ੍ਹਾਂ ਇਸ ਇੱਕਠ ਵਿੱਚ ਸਾਰੀਆਂ ਜਥੇਬੰਦੀਆਂ ਨੂੰ ਆਉਣ ਦੀ ਅਪੀਲ ਕੀਤੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਸਾਰੀਆਂ ਧਿਰਾਂ ਨੂੰ ਇਕੱਠਾ ਹੋ ਕੇ ਇਸ ਮਸਲੇ ਤੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨੂੰ ਨੀਂਦ ਵਿੱਚੋਂ ਜਗਾ ਕੇ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਨ ਦੇ ਲਈ ਅਪੀਲ ਕੀਤੀ ਜਾਵੇਗੀ ਉੱਥੇ ਹੋਰ ਵਿਚਾਰਾਂ ਵੀ ਕੀਤੀਆਂ ਜਾਣਗੀਆਂ।
ਇਹ ਵੀ ਪੜੋ: ਮੁਹਾਲੀ ਬਲਾਸਟ ਮਾਮਲਾ: ਐਨਆਈਏ ਅਤੇ ਫੌਜ ਦੀਆਂ ਟੀਮਾਂ ਕਰ ਰਹੀਆਂ ਮਾਮਲੇ ਦੀ ਜਾਂਚ