ETV Bharat / state

ਮੰਤਰੀ ਮੰਡਲ ਵੱਲੋਂ ਪੰਜਾਬ ਬੁਨਿਆਦੀ ਢਾਂਚਾ ਸੋਧ ਬਿੱਲ ਬਜਟ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ

author img

By

Published : Mar 1, 2021, 8:54 PM IST

ਸੂਬੇ ਵਿੱਚ ਬੁਨਿਆਦੀ ਢਾਂਚਾ ਫੀਸ ਦੀ ਵਸੂਲੀ ਰਾਹੀਂ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਗਤੀ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਤੇ ਵਿਨਿਯਮ) ਸੋਧ ਬਿੱਲ-2021 ਨੂੰ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਤਸਵੀਰ
ਤਸਵੀਰ

ਚੰਡੀਗੜ੍ਹ: ਸੂਬੇ ਵਿੱਚ ਬੁਨਿਆਦੀ ਢਾਂਚਾ ਫੀਸ ਦੀ ਵਸੂਲੀ ਰਾਹੀਂ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਗਤੀ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਤੇ ਵਿਨਿਯਮ) ਸੋਧ ਬਿੱਲ-2021 ਨੂੰ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਵਿਸ਼ੇਸ਼ ਬੁਨਿਆਦੀ ਢਾਂਚਾ ਫੀਸ ਲਾਗੂ ਕਰਨ ਲਈ ਮੌਜੂਦਾ ਤਜਵੀਜ਼ਾਂ ਵਿੱਚ ਸੋਧ ਕਰਦੇ ਹੋਏ ਇਕ ਨਵੀਂ ਧਾਰਾ 25-ਏ ਵਿਸ਼ੇਸ਼ ਫੀਸ ਦੀ ਵਸੂਲੀ ਸਬੰਧੀ ਜੋੜੀ ਜਾਵੇਗੀ, ਜੋ ਕਿ ਇਹ ਦਰਸਾਏਗੀ ਕਿ “ਇਸ ਐਕਟ ਵਿੱਚ ਸ਼ਾਮਲ ਕਿਸੇ ਵੀ ਮੱਦ ਦੇ ਬਾਵਜੂਦ, ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਆਈ.ਡੀ. ਫੀਸ ਲਾਗੂ ਕੀਤੀ ਜਾ ਸਕਦੀ ਹੈ ਜਿਸ ਲਈ ਇਕ ਵਿਸ਼ੇਸ਼ ਹੈੱਡ ਦੀ ਸਿਰਜਣਾ ਕੀਤੀ ਜਾਵੇਗੀ। ਇਸ ਤਹਿਤ ਇਹ ਵਿਸ਼ੇਸ਼ ਆਈ.ਡੀ. ਫੀਸ ਇਕੱਠੀ ਕੀਤੀ ਜਾਵੇਗੀ ਅਤੇ ਧਾਰਾ 27 (1) ਦੀਆਂ ਤਜਵੀਜ਼ਾਂ ਤਹਿਤ ਕਾਇਮ ਕੀਤੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।”

ਰੂਪਨਗਰ ਵਿਖੇ ਨਵਾਂ ਬੱਸ ਸਟੈਂਡ ਦੀ ਉਸਾਰੀ ਲਈ ਰਾਹ ਪੱਧਰਾ

ਆਮ ਲੋਕਾਂ ਨੂੰ ਬਿਹਤਰ ਸੁਵਿਧਾ ਮੁਹੱਈਆ ਕਰਵਾਉਣ ਅਤੇ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਨਵੇਂ ਬੱਸ ਸਟੈਂਡ ਸਣੇ ਪ੍ਰਬੰਧਕੀ ਬਲਾਕ/ਵਰਕਸ਼ਾਪ ਬਣਾਉਣ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਨਗਰ ਸੁਧਾਰ ਟਰੱਸਟ, ਰੂਪਨਗਰ ਪਾਸੋਂ ਪ੍ਰਾਪਤ 1.16 ਏਕੜ ਜ਼ਮੀਨ ਦੇ ਬਦਲੇ ਸਾਰੇ ਕਰਜ਼ੇ ਖਤਮ ਹੋਣ ਉਪਰੰਤ ਬੱਸ ਸਟੈਂਡ ਦੀ ਆਮਦਨ ਵਿੱਚੋਂ ਹੋਣ ਵਾਲੇ ਮੁਨਾਫ਼ੇ (ਸਾਰੇ ਖਰਚੇ ਕੱਢਣ ਉਪਰੰਤ) ਵਿੱਚੋਂ ਜ਼ਮੀਨ ਦੀ ਪ੍ਰਤੀਸ਼ਤ ਅਨੁਸਾਰ ਬਣਦੇ ਮਾਲੀਏ ਦਾ 15.06% ਹਿੱਸਾ ਨਗਰ ਸੁਧਾਰ ਟਰੱਸਟ ਰੂਪਨਗਰ ਲਈ ਰਾਖਵਾਂ ਰੱਖ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.