ETV Bharat / state

ਗਾਂਧੀ ਜੀ ਦੀ 150ਵੀਂ ਜੈਯੰਤੀ ਮੌਕੇ ਰੂਪਨਗਰ ਵਿੱਚ ਕੱਢਿਆ ਸ਼ਾਂਤੀ ਮਾਰਚ - Peace march held in Rupnagar

ਦੇਸ਼ ਭਰ ਵਿੱਚ ਮਹਾਤਮਾ ਗਾਂਧੀ ਜਾ ਦੀ 150ਵੀਂ ਜੈਯੰਤੀ ਮਨਾਈ ਜਾ ਰਹੀ ਹੈ। ਇਸੇ ਤਹਿਤ ਅੱਜ ਤੋਂ ਹੀ ਦੇਸ਼ ਨੂੰ ਪਲਾਸਟਿਕ ਮੁਕਤ ਬਨਾਉਣ ਦਾ ਪ੍ਰਣ ਲਿਆ ਗਿਆ ਹੈ ਜਿਸ ਨੂੰ ਵੇਖਦਿਆਂ ਰੂਪਨਗਰ ਵਿੱਚ ਸ਼ਾਂਤੀ ਮਾਰਚ ਕੱਢਿਆ ਗਿਆ ਅਤੇ ਹਰ ਕਿਸੇ ਨੂੰ ਗਾਂਧੀ ਜੀ ਦੇ ਸ਼ਾਂਤੀ ਅਤੇ ਅਹਿੰਸਾ ਦੇ ਸਿਧਾਂਤ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।

ਗਾਂਧੀ ਜੀ ਦੀ 150ਵੀਂ ਜੈਯੰਤੀ ਮੌਕੇ ਰੂਪਨਗਰ ਵਿੱਚ ਕੱਢਿਆ ਸ਼ਾਂਤੀ ਮਾਰਚ
author img

By

Published : Oct 2, 2019, 4:52 PM IST

ਰੋਪੜ: ਦੇਸ਼ ਭਰ ਵਿੱਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ 150ਵੀਂ ਜੈਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ਾਂਤੀ ਮਾਰਚ ਕੱਢਿਆ ਗਿਆ ਜਿਸ ਨੂੰ ਉਨ੍ਹਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਤੋਂ ਬਾਅਦ ਸਰਕਾਰੀ ਕਾਲਜ ਰੂਪਨਗਰ ਵਿੱਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਉੱਤੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਲਗਭਗ 400 ਵਿਦਿਆਰਥੀਆਂ ਅਤੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਵੱਲੋਂ ਸਰਕਾਰੀ ਕਾਲਜ ਰੂਪਨਗਰ ਵਿੱਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਸਾਰਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦਾ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਬੜਾ ਅਹਿਮ ਯੋਗਦਾਨ ਹੈ। ਗਾਂਧੀ ਜੀ ਦੀਆਂ ਸਿੱਖਿਆਵਾਂ ਉੱਤੇ ਚੱਲ ਕੇ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਗਾਂਧੀ ਜੀ ਦੇ ਸ਼ਾਂਤੀ ਅਤੇ ਅਹਿੰਸਾ ਦੇ ਸਿਧਾਂਤ ਉੱਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਸਭ ਨੂੰ ਪਲਾਸਟਿਕ ਰਹਿਤ ਚੀਜ਼ਾ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੀ ਸ਼ੁਰੂਆਤ ਹਰ ਕਿਸੇ ਨੂੰ ਆਪਣੇ ਘਰੋਂ ਹੀ ਕਰਨੀ ਚਾਹੀਦੀ ਹੈ ਅਤੇ ਪਲਾਸਟਿਕ ਦੀਆ ਚੀਜ਼ਾਂ ਨਾ ਵਰਤਣ ਸਬੰਧੀ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਦਿਹਾੜੇ ਉੱਤੇ ਹਰੇਕ ਵਿਅਕਤੀ ਵੱਲੋਂ ਪ੍ਰਣ ਕੀਤਾ ਜਾਵੇ ਕਿ ਉਹ ਪੋਲੀਥੀਨ ਦੀ ਵਰਤੋਂ ਨਹੀਂ ਕਰੇਗਾ, ਤਾਂ ਜੋ ਮਹਾਤਮਾ ਗਾਂਧੀ ਜੀ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ।

Intro:ਡਿਪਟੀ ਕਮਿਸ਼ਨਰ ਸਮੇਤ ਅਧਿਕਾਰੀਆਂ, ਕਰਮਚਾਰੀਆਂ ਨੇ ਸੜਕਾਂ ਤੋਂ ਪੋਲੀਥੀਨ ਚੁੱਕ ਕੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ।

- ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋ ਕਢਾਇਆ ਸ਼ਾਂਤੀ ਮਾਰਚ

-ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਕੀਤਾ ਪ੍ਰੇਰਿਤBody:ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ 150ਵੇਂ ਜਨਮ ਦਿਵਸ ’ਤੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਦੀ ਅਗਵਾਈ ਵਿੱਚ ਜਿਲਾ ਪਰਬੰਕੀ ਕੰਪਲੈਕਸ ਤੋ ਸ਼ਾਂਤੀ ਮਾਰਚ ਕੱਢਿਆ ਗਿਆ ਜਿਸ ਨੂੰ ਉਨ੍ਹਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਬਾਅਦ ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ’ਤੇ ਰਾਜ ਪੱਧਰੀ ਸਮਾਰੋਹ ਕਰਵਾਇਆ ਗਿਆ। ਸ਼ਾਂਤੀ ਮਾਰਚ ਵਿੱਚ ਐਸ.ਐਸ.ਪੀ. ਸਵਪਨ ਸ਼ਰਮਾ , ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਦੀਪਸ਼ਿਖਾ ਸ਼ਰਮਾ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰਦੀਪ ਸਿੰਘ ਗੁਜਰਾਲ , ਐਸ.ਡੀ.ਐਮ. ਸ਼੍ਰੀਮਤੀ ਹਰਜੋਤ ਕੌਰ, ਵਿਭਾਗਾਂ ਦੇ ਮੁਖੀ ਅਤੇ ਵੱਖ-ਵੱਖ ਸਕੂਲਾਂ ਦੇ ਕਰੀਬ 400 ਵਿਦਿਆਰਥੀਆਂ ਅਤੇ ਖਿਡਾਰੀਆਂ ਨੇ ਹਿੱਸਾ ਲਿਆ।
ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਵਲੋਂ ਸਰਕਾਰੀ ਕਾਲਜ ਰੂਪਨਗਰ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਉਪਰੰਤ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦਾ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਬੜਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਗਾਂਧੀ ਜੀ ਦੇ ਸ਼ਾਂਤੀ ਅਤੇ ਅਹਿੰਸਾ ਦੇ ਸਿਧਾਂਤ ’ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਪਲਾਸਟਿਕ ਰਹਿਤ ਚੀਜ਼ਾ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਇਸ ਦੀ ਸ਼ਰੂਆਤ ਸਾਨੂੰ ਆਪਣੇ ਘਰੋਂ ਹੀ ਕਰਨੀ ਚਾਹੀਦੀ ਹੈ ਅਤੇ ਪਲਾਸਟਿਕ ਦੀਆ ਚਿਜ਼ਾ ਨਾ ਵਰਤਣ ਸੰਬੰਧੀ ਪ੍ਰਣ ਲੈਣਾ ਚਾਹੀਦਾ ਹੈ। ਸਾਬਕਾ ਪ੍ਰਧਾਨ ਮੰਤਰੀ ਸਵ. ਸ਼੍ਰੀ ਲਾਲ ਬਹਾਦਰ ਸ਼ਾਸ਼ਤਰੀ ਜੀ ਨੂੰ ਵੀ ਉਨ੍ਹਾਂ ਦੇ ਜਨਮ ਦਿਵਸ ’ਤੇ ਯਾਦ ਕੀਤਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਦਿਹਾੜੇ ’ਤੇ ਹਰੇਕ ਵਿਅਕਤੀ ਵਲੋਂ ਪ੍ਰਣ ਕੀਤਾ ਜਾਵੇ ਕਿ ਉਹ ਪੋਲੀਥੀਨ ਦੀ ਵਰਤੋਂ ਨਹੀਂ ਕਰੇਗਾ, ਤਾਂ ਜੋ ਮਹਾਤਮਾ ਗਾਂਧੀ ਜੀ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਇਕਜੁੱਟਤਾ ਨਾਲ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਮਹਾਤਮਾ ਗਾਂਧੀ ਜੀ ਦੇ ਚੰਗੀ ਸਿਹਤ ਦੇ ਸਿਧਾਂਤ ਦੀ ਗੱਲ ਕਰਦਿਆਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਅਪੀਲ ਕੀਤੀ ਕਿ ਹਰੇਕ ਵਿਅਕਤੀ ਪੋਲੀਥੀਨ ਦੀ ਵਰਤੋਂ ਨਾ ਕਰਕੇ ਕੇਵਲ ਜਿਊਟ ਬੈਗਜ਼ ਅਤੇ ਵਾਤਾਵਰਣ ਅਨੁਕੂਲ ਬਨਸਪਤੀ ਥੈਲਿਆਂ ਦੀ ਹੀ ਵਰਤੋਂ ਕਰੇ। ਉਨ੍ਹਾਂ ਕਿਹਾ ਕਿ ਇਸ ਲਈ ਸਭ ਦੇ ਸਾਥ ਦੀ ਜ਼ਰੂਰਤ ਹੈ ਅਤੇ ਸਮਾਜਿਕ ਇਕਜੁੱਟਤਾ ਨਾਲ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਸਮੇਤ ਮਾਰਚ ਪਾਸਟ ਹਿਸਾ ਲੈ ਰਹੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਬੱਚਿਅਾਂ ਨੇ ਰੂਟ ਵਿੱਚ ਆਉਂਦੇ ਪੋਲੀਥੀਨ ਨੂੰ ਵੀ ਚੁੱਕਿਆ ਗਿਆ, ਤਾਂ ਜੋ ਪੋਲੀਥੀਨ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਐਚ ਐਨ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਸ਼ੀਲ ਭਗਤ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.