ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਵਿਕਾਸ (Development of Punjab) ਨੂੰ ਲੈਕੇ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਦਿਨੋਂ-ਦਿਨ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਇੱਕ ਪਾਸੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਸੁੱਧ ਹਵਾ ਅਤੇ ਸਾਫ ਪਾਣੀ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਪਰ ਉੱਥੇ ਹੀ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੇ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ ਅਤੇ ਗੰਦਾ ਪਾਣੀ ਪੀਣ ਲਈ ਮਜ਼ਬੂਰ ਹਨ।
ਇਸ ਮੌਕੇ ਸ਼ਹਿਰ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਸ਼ਹਿਰ ਵਿੱਚ ਅੱਜ ਤੋਂ 50 ਸਾਲ ਪਹਿਲਾਂ ਸੀਵਰੇਜ ਦੇ ਪਾਈਪ ਪਏ ਸਨ, ਪਰ ਉਸ ਤੋਂ ਬਾਅਦ ਲਗਾਤਾਰ ਸ਼ਹਿਰ ਦੀ ਆਬਾਦੀ (City population) ਵੱਧ ਰਹੀ ਹੈ। ਜਿਸ ਲਈ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਠੀਕ ਨਾ ਹੋਣ ਕਰਕੇ ਸੀਵਰੇਜ ਦਾ ਪਾਣੀ ਉਨ੍ਹਾਂ ਦੇ ਘਰਾਂ ਵਿੱਚ ਤਾਂ ਦਾਖਲ ਹੀ ਹੋ ਰਿਹਾ ਹੈ, ਪਰ ਨਾਲ ਹੀ ਇਹ ਗੰਦਾ ਪਾਣੀ ਵਾਟਰ ਸਪਲਾਈ ਦੇ ਪਾਈਪਾਂ ਵਿੱਚ ਵੀ ਜਾ ਰਿਹਾ ਹੈ। ਜਿਸ ਕਰਕੇ ਉਹ ਲਗਾਤਾਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।
ਇਸ ਮੌਕੇ ਉਨ੍ਹਾਂ ਨੇ ਆਪਣੇ ਹਲਕੇ ਦੇ ਵਿਧਾਇਕ ਜੋ ਹੁਣ ਪੰਜਾਬ ਕੈਬਨਿਟ ਵਿੱਚ ਮੰਤਰੀ (Minister in the Punjab Cabinet) ਹਨ, ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੰਡੀਗੜ੍ਹ (Chandigarh) ਤੋਂ ਵੀ ਬਾਹਰ ਨਿਕਲ ਕੇ ਆਪਣੇ ਹਲਕੇ ਵਿੱਚ ਆ ਕੇ ਲੋਕਾਂ ਦੀ ਖ਼ਬਰ ਲੈਣ, ਇਸ ਮੌਕੇ ਇਨ੍ਹਾਂ ਲੋਕਾਂ ਨੇ ਮੰਤਰੀ ਨਸੀਅਤ ਦਿੰਦੇ ਕਿਹਾ ਕਿ ਵੋਟਾਂ ਲੈਣ ਸਮੇਂ ਮੰਤਰੀ ਉਨ੍ਹਾਂ ਦੇ ਵਿੱਚ ਹੀ ਰਹਿੰਦੇ ਸਨ, ਪਰ ਮੰਤਰੀ ਬਣਨ ਤੋਂ ਬਾਅਦ ਇੱਕ ਵਾਰ ਵੀ ਉਨ੍ਹਾਂ ਦੇ ਕੋਲ ਨਹੀਂ ਆਏ। ਉਨ੍ਹਾਂ ਕਿਹਾ ਕਿ ਮੰਤਰੀ ਨੂੰ ਵੋਟਾਂ ਅਸੀਂ ਪਾਈਆਂ ਹਨ, ਨਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਪਾਈਆਂ ਹਨ।
ਉਨ੍ਹਾਂ ਕਿਹਾ ਕਿ ਗੰਦਾ ਪਾਣੀ ਪੀਣ ਕਾਰਨ ਉਨ੍ਹਾਂ ਦੇ ਬੱਚੇ ਲਗਾਤਾਰ ਬਿਮਾਰ ਹੋ ਰਹੇ ਹਨ। ਜਿਸ ਕਰਕੇ ਨਾ ਤਾਂ ਉਹ ਸਕੂਲ ਜਾ ਸਕਦੇ ਹਨ ਅਤੇ ਨਾ ਹੀ ਘਰ ਬੈਠ ਕੇ ਅਰਾਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਘਰੇ ਰਹਿੰਦੇ ਹਨ, ਤਾਂ ਉਹ ਗੰਦਾ ਪਾਣੀ ਪੀਣ ਲਈ ਮਜ਼ਬੂਰ ਹਨ।
ਇਹ ਵੀ ਪੜ੍ਹੋ: ਕੀ ਤੁਹਾਨੂੰ ਪਤਾ ? ਸਕੂਲਾਂ ‘ਚ ਖ਼ਰਾਬ ਪਾਣੀ ਪੀ ਰਹੇ ਤੁਹਾਡੇ ਨੰਨ੍ਹੇ ਮੁੰਨੇ, ਹੋ ਜਾਓ ਸਾਵਧਾਨ !