ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਤਿਓਹਾਰ 'ਤੇ ਕੁੱਝ ਨੌਜਵਾਨ ਭਗਤ ਸਿੰਘ ਦੀਆਂ ਟੀ-ਸ਼ਰਟਾਂ ਪਾ ਕੇ ਪਹੁੰਚੇ। ਇਹ ਨੌਜਵਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਆਪਣੇ ਢੰਗ ਅਤੇ ਆਪਣੀ ਇੱਕ ਵੱਖਰੀ ਪਛਾਣ ਬਣਾ ਕੇ ਇੱਥੇ ਆਏ ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੇ ਫੈਨ ਹਨ ਅਤੇ ਇਸ ਗੱਲ ਨੂੰ ਮੰਨਦੇ ਹਨ ਕਿ ਦੇਸ਼ ਅਤੇ ਕੌਮ ਲਈ ਸ਼ਹੀਦੀ ਦੇਣ ਵਿੱਚ ਭਗਤ ਸਿੰਘ ਦਾ ਇੱਕ ਵੱਖਰਾ ਯੋਗਦਾਨ ਰਿਹਾ ਹੈ।
ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੇ ਫੈਨ ਹੋਣ ਕਰਕੇ ਜਿੱਥੇ ਵੀ ਜਾਂਦੇ ਹਨ ਇਸੇ ਤਰ੍ਹਾਂ ਭਗਤ ਸਿੰਘ ਦੀਆਂ ਫੋਟੋਆਂ ਵਾਲੀਆਂ ਟੀ-ਸ਼ਰਟਾਂ ਪਾਉਂਦੇ ਹਨ। ਆਪਣੀ ਵੱਖਰੀ ਪਛਾਣ ਬਣਾ ਕੇ ਆਏ ਇਹ ਨੌਜਵਾਨ ਸਾਰਿਆਂ ਦੀ ਖਿੱਚ ਦਾ ਕੇਂਦਰ ਬਣੇ।
ਇਹ ਵੀ ਪੜ੍ਹੋ: ਭਾਰਤ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਹੋਈ 47, ਪੰਜਾਬ 'ਚ ਆਇਆ ਪਹਿਲਾ ਕੇਸ
ਇਸ ਦੇ ਨਾਲ ਹੀ ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੇ ਫੈਨ ਹਨ ਅਤੇ ਭਗਤ ਸਿੰਘ ਤੋਂ ਉਨ੍ਹਾਂ ਨੂੰ ਪ੍ਰੇਰਨਾ ਮਿਲਦੀ ਹੈ। ਇਸ ਲਈ ਉਨ੍ਹਾਂ ਨੂੰ ਭਗਤ ਸਿੰਘ ਦੀ ਫ਼ੋਟੋ ਵਾਲੀਆਂ ਟੀ-ਸ਼ਰਟਾਂ ਪਾ ਕੇ ਕਿਤੇ ਵੀ ਜਾਣਾ ਚੰਗਾ ਲਗਦਾ ਹੈ।