ਰੋਪੜ: ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਰੂਪਨਗਰ ਵੱਲੋਂ ਡਾ. ਸੁਮਿਤ ਜਾਰੰਗਲ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਅਮਰਦੀਪ ਸਿੰਘ ਗੁਜ਼ਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ ਰੂਪਨਗਰ ਵਿਖੇ 12 ਦਸੰਬਰ ਦਿਨ ਵੀਰਵਾਰ ਨੂੰ ਸਵੇਰੇ 11:00 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਅਲਾਇੰਸ ਕੰਪਨੀ, ਬੱਦੀ ਵੱਲੋਂ 10ਵੀਂ,12ਵੀਂ, ਆਈ.ਟੀ.ਆਈ ਅਤੇ ਡਿਪਲੋਮਾ ਪਾਸ ਉਮੀਦਵਾਰਾਂ ਦੀ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
ਚਾਹਵਾਨ ਵਿਦਿਆਰਥੀ ਆਪਣੇ ਰੀਜ਼ਿਊਮ ਅਤੇ ਯੋਗਤਾ ਸਰਟੀਫਿਕੇਟਾਂ ਸਮੇਤ ਪਹੁੰਚ ਕੇ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ।ਇਸ ਤੋਂ ਇਲਾਵਾ ਪੰਜਾਬ ਹੁਨਰ-ਵਿਕਾਸ ਮਿਸ਼ਨ ਤਹਿਤ ਮੌਕੇ ਤੇ ਪਹੁੰਚੇ ਉਮੀਦਵਾਰਾਂ ਨੂੰ ਜਾਗਰੂਕ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਅਤੇ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵਿਦੇਸ਼ ਜਾਣ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।