ਪਟਿਆਲਾ : ਏ.ਐੱਸ.ਆਈ 'ਤੇ ਗੱਡੀ ਚੜਾਉਣ ਵਾਲਾ ਵਿਅਕਤੀ ਨੂੰ ਪੁਲਿਸ ਵੱਲੋਂ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮੁਲਜ਼ਮ ਹਰਿਆਣਾ ਦਾ ਰਹਿਣ ਵਾਲਾ ਹੈ। ਗੁਰਬਾਜ਼ ਵਜੋ ਮੁਲਜ਼ਮ ਦੀ ਪਛਾਣ ਹੋਈ ਹੈ। ਦਰਅਸਲ 15 ਅਗਸਤ ਨੂੰ ਇਸ ਮੁਲਜ਼ਮ ਵੱਲੋਂ ਪੰਜਾਬ ਪੁਲਿਸ ਦੇ ਏ.ਐੱਸ.ਆਈ. ਸੂਬਾ ਸਿੰਘ ਨੂੰ ਕਾਰ ਨਾਲ ਦਰੜਿਆ ਗਿਆ ਸੀ। ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਨੂੰ ਲੈਕੇ ਵਾਹਨਾ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਦੋਂ ਪੁਲਿਸ ਮੁਲਾਜ਼ਮ ਸੂਬਾ ਸਿੰਘ ਨੇ ਕਾਰ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਮੁਲਜ਼ਮ ਸੂਬਾ ਸਿੰਘ ਨੂੰ ਜ਼ਖ਼ਮੀ ਕਰਕੇ ਮੌਕੇ ਤੋਂ ਫਰਾਰ ਹੋ ਗਿਆ ਸੀ।
ਇਸ ਮੌਕੇ ਪੁਲਿਸ ਦੇ ਉੱਚ ਅਫ਼ਸਰ ਨੇ ਪ੍ਰੈੱਸ ਕਾਨਫਰੰਸ ਕਰਕੇ ਮੁਲਜ਼ਮ ਦੇ ਗ੍ਰਿਫ਼ਤਾਰ ਹੋਣ ਦੀ ਜਾਣਕਾਰੀ ਦਿੱਤੀ। ਪੁਲਿਸ ਮੁਤਾਬਿਕ ਮੁਲਜ਼ਮ 3-4 ਸਾਲਾਂ ਤੋਂ ਵਿਦੇਸ਼ ਵਿੱਚ ਕੰਮ ਕਰਦਾ ਸੀ, ਪਰ ਹੁਣ ਉਹ ਕਾਫ਼ੀ ਸਮੇਂ ਤੋਂ ਭਾਰਤ ਵਿੱਚ ਹੀ ਰਹਿ ਰਿਹਾ ਹੈ।
ਪੁਲਿਸ ਦਾ ਕਹਿਣਾ ਹੈ, ਕਿ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸ ਤੋਂ ਬਾਅਦ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਮੁਲਜ਼ਮ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਮੁਤਾਬਿਕ ਕਾਰ ਮੁਲਜ਼ਮ ਦੇ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰਨ ਦੇ ਪਿੱਛੇ ਕੀ ਕਾਰਨ ਹੈ, ਉਸ ਬਾਰੇ ਹਾਲੇ ਕੋਈ ਖੁਲਾਸਾ ਨਹੀਂ ਹੋਇਆ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮੁਲਜ਼ਮ ‘ਤੇ ਇੱਕ ਪੁਲਿਸ ਮੁਲਾਜ਼ਮ ਨੂੰ ਡਿਊਟੀ ਦੌਰਾਨ ਮਾਰ ਦੀ ਕੋਸ਼ਿਸ਼ ਭਾਵ (ਇਰਾਦਾ-ਏ-ਕਤਲ) ਦਾ ਮਾਮਲਾ ਦਰਜ ਕੀਤਾ ਹੈ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਸੂਬਾ ਸਿੰਘ ਜ਼ਖ਼ਮੀ ਹੋ ਗਏ ਸਨ।
ਇਹ ਵੀ ਪੜ੍ਹੋ:ਕਾਰ ਦੀ ਚੈਕਿੰਗ ਕਰ ਰਹੇ ਮੁਲਾਜ਼ਮ ਨੂੰ ਕਾਰ ਸਵਾਰ ਨੇ ਦਰੜਿਆ