ਸ੍ਰੀ ਅਨੰਦਪੁਰ ਸਾਹਿਬ::ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਅੱਜ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਦੇ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਰਖਵਾਏ ਗਏ ਸਨ ਤੇ ਅੱਜ ਉਨ੍ਹਾਂ ਦੇ ਭੋਗ ਪਾਏ ਗਏ ਨੇ ਤੇ ਇਸ ਮੌਕੇ ਉਹ ਗੁਰੂ ਘਰ ਵਿਚ ਨਤਮਸਤਕ ਹੋਏ ਹਨ ।
ਅਕਾਲੀ ਆਗੂ ਜਗਮੀਤ ਸਿੰਘ ਬਰਾੜ ਨੇ ਕਾਂਗਰਸ ਪਾਰਟੀ ਦੇ ਅੰਦਰ ਮਤੇ ਕਾਟੋ ਕਲੇਸ਼ ਤੇ ਬਾਰੇ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਉਹ ਇਸ ਸਬੰਧੀ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਪ੍ਰੰਤੂ ਕੋਰੂਨਾ ਕਾਲ ਦੇ ਦੌਰਾਨ ਜਦੋਂ ਲੋਕਾਂ ਦੇ ਉੱਤੇ ਭੀੜ ਪਈ ਹੈ ਅਜਿਹੇ ਵਿਚ ਕਾਂਗਰਸ ਪਾਰਟੀ ਦੇ ਅੰਦਰੂਨੀ ਕਾਟੋ ਕਲੇਸ਼ ਦੇ ਨਾਲ ਜਨਤਾ ਦਾ ਨੁਕਸਾਨ ਜ਼ਰੂਰ ਹੋ ਰਿਹਾ ਹੈ ਤੇ ਜਨਤਾ ਦੇ ਵਿੱਚ ਨਿਰਾਸ਼ਤਾ ਤੇ ਨਾਰਾਜ਼ਗੀ ਜ਼ਰੂਰ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮਾਮਲੇ ਵਿਚ ਬੋਲਦਿਆਂ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਇਸ ਮਾਮਲੇ ਵਿਚ ਕੋਈ ਵੱਡੇ ਤੋਂ ਵੱਡਾ ਦੋਸ਼ੀ ਹੈ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ ।
ਭਾਰਤੀ ਜਨਤਾ ਪਾਰਟੀ ਬਾਰੇ 22 ਦੀਆਂ ਚੋਣਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਦੇ ਵਿੱਚ ਬੋਲਦਿਆਂ ਜਗਮੀਤ ਬਰਾੜ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਚਲਦਿਆਂ ਭਾਜਪਾ ਨੂੰ ਦੋ ਹਜਾਰ ਬਾਈ ਦੀਆਂ ਚੋਣਾਂ ਵਿੱਚ ਵੀ ਵੱਡਾ ਨੁਕਸਾਨ ਭੁਗਤਣਾ ਪਵੇਗਾ।
ਇਹ ਵੀ ਪੜੋ:ਰਾਕੇਸ਼ ਟਿਕੈਤ ਨੇ ਦਿੱਤਾ ਨਵਾਂ ਨਾਅਰਾ, 'ਜਿਊਂਦਾ ਹੈ ਤਾਂ ਦਿੱਲੀ ਆਜਾ'