ਰੂਪਨਗਰ : ਰੂਪਨਗਰ ਦੇ ਵਿੱਚ ਈਟੀਵੀ ਭਾਰਤ ਦੇ ਨਾਲ ਖ਼ਾਸ ਗੱਲਬਾਤ ਕਰਦੇ ਆਮ ਆਦਮੀ ਪਾਰਟੀ ਦੇ ਨੇਤਾ ਅਮਨ ਅਰੋੜਾ ਨੇ ਗੱਲਬਾਤ ਕਰਦਿਆਂ ਕਿਹਾ ਸ੍ਰੀ ਗੂਰੁ ਨਾਨਕ ਦੇਵ ਜੀ ਨੇ ਜਗਤ ਨੂੰ ਆਪਸੀ ਸਾਂਝ ਦਾ ਸੰਦੇਸ਼ ਦਿੱਤਾ ਸੀ ,ਪਰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਹੋਣ ਵਾਲੇ ਧਾਰਮਿਕ ਸਮਾਗਮਾਂ ਉੱਤੇ ਦੇਸ਼ ਦੇ ਵਿੱਚ ਰਾਜਨੀਤੀ ਹੋ ਰਹੀ ਹੈ।
ਅਮਨ ਅਰੋੜਾ ਨੇ ਸਿਆਸੀ ਪਾਰਟੀਆਂ ਉੱਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਟੀਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਰੀਆਂ ਨੂੰ ਸਾਂਝੀ ਵਾਲਤਾ ਦਾ ਸੰਦੇਸ਼ ਦਿੱਤਾ ਸੀ, ਪਰ ਉਨ੍ਹਾਂ ਦੇ ਸਮਾਗਮਾਂ ਨੂੰ ਲੈ ਕੇ ਹੁਣ ਰਾਜਨੀਤਕ ਪਾਰਟੀਆਂ ਆਪੋ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੇ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਹਿਣ ਨੂੰ ਤਾਂ ਸਾਰੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਮੰਨਦੇ ਹਨ ਪਰ ਅਸਲ ਵਿੱਚ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ ਸੰਦੇਸ਼ ਨੂੰ ਨਹੀਂ ਮੰਨਦੇ।
ਅਮਨ ਅਰੋੜਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇੱਕ ਪਵਿੱਤਰ ਦਿਹਾੜਾ ਨਾ ਰਹਿ ਕੇ ਪ੍ਰਮੁੱਖ ਰਾਜਨੀਤਕ ਪਾਰਟੀਆਂ ਦਾ ਆਪਸੀ ਅਖਾੜਾ ਬਣ ਕੇ ਰਹਿ ਗਿਆ ਹੈ। ਇਹ ਰਾਜਨੀਤਕ ਪਾਰਟੀਆਂ ਪ੍ਰਕਾਸ਼ ਪੁਰਬ ਨਹੀਂ ਮਨਾ ਰਹੀਆਂ ਬਲਕਿ ਉਸ ਦੀ ਬੇਅਦਬੀ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਭਾਰਤ ਵਿੱਚ ਦੋ ਦਿਨੀਂ ਦੌਰੇ ਉੱਤੇ ਜਰਮਨ ਚਾਂਸਲਰ, ਪੀਐਮ ਮੋਦੀ ਨਾਲ ਹੋਵੇਗੀ ਮੀਟਿੰਗ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਜਿੱਥੇ ਪੂਰੇ ਸੰਸਾਰ ਦੇ ਵਿੱਚ ਮਨਾਇਆ ਜਾ ਰਿਹਾ ਹੈ। ਉੱਥੇ ਹੀ ਪੰਜਾਬ ਦੇ ਵਿੱਚ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਸਟੇਜਾਂ ਨੂੰ ਲੈ ਕੇ ਆਹਮੋ ਸਾਹਮਣੇ ਹਨ ਇਸ ਤੇ ਆਮ ਆਦਮੀ ਪਾਰਟੀ ਨੇ ਵੀ ਆਪਣਾ ਤਰਕ ਦੇ ਕੇ ਦੋਨੋਂ ਪ੍ਰਮੁੱਖ ਪਾਰਟੀਆਂ ਨੂੰ ਸਵਾਲਾਂ ਦੇ ਘੇਰੇ ਵਿੱਚ ਲੈ ਲਿਆ ਹੈ।