ETV Bharat / state

ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅਨੰਦਪੁਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ, ਕਿਹਾ- ਪੰਜਾਬ ਦੇ ਮਸਲਿਆਂ ਪ੍ਰਤੀ ਗੰਭੀਰ ਹੋ ਜਾਣ ਮੁੱਖ ਮੰਤਰੀ - ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਧੀਆਂ ਨੀਤੀਆਂ ਨਾਲ ਕੰਮ ਕਰਦੀ ਤਾਂ ਕੇਂਦਰ ਦੇ 800 ਕਰੋੜ ਰੁਪਏ ਤੋਂ ਵਾਂਝਾ ਨਾ ਰਹਿੰਦੀ, ਜਿਸ ਨਾਲ ਪੰਜਾਬ ਦਾ ਵਿਕਾਸ ਕੀਤਾ ਜਾ ਸਕਦਾ ਸੀ।

ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅਨੰਦਪੁਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ

author img

By

Published : Jun 25, 2023, 4:34 PM IST

ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅਨੰਦਪੁਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ

ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਧੀਆਂ ਨੀਤੀਆਂ ਨਾਲ ਕੰਮ ਕਰਦੀ ਤਾਂ ਕੇਂਦਰ ਦੇ 800 ਕਰੋੜ ਰੁਪਏ ਤੋਂ ਵਾਂਝਾ ਨਾ ਰਹਿੰਦੀ, ਜਿਸ ਨਾਲ ਪੰਜਾਬ ਦਾ ਵਿਕਾਸ ਕੀਤਾ ਜਾ ਸਕਦਾ ਸੀ।

ਮੁੱਖ ਮੰਤਰੀ ਨੂੰ ਅਪੀਲ: ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਦੇ ਮਸਲਿਆਂ ਪ੍ਰਤੀ ਗੰਭੀਰ ਹੋ ਜਾਣ। ਉਨ੍ਹਾਂ ਦੀ ਲਾਹਪ੍ਰਵਾਹੀ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕਰਵਾ ਰਹੀ ਹੈ। ਉਨਾਂ੍ਹ ਆਖਿਆ ਕਿ ਕਿਸਾਨਾਂ ਦੇ ਸਾਰੇ ਮਸਲਿਆਂ ਵੱਲ ਧਿਆਨ ਦਿੱਤਾ ਜਾਵੇ ਇਸ ਸਮੇਂ ਕਿਸਾਨਾਂ ਦੇ ਹਾਲਾਤ ਬਹੁਤ ਖ਼ਰਾਬ ਹਨ, ਉਨ੍ਹਾਂ ਨੂੰ ਫ਼ਸਲ ਦਾ ਸਹੀ ਮੁੱਲ ਨਹੀਂ ਮਿਲ ਰਿਹਾ।ਜਿਸ ਕਾਰਨ ਕਿਸਾਨ ਪ੍ਰੇਸ਼ਾਨ ਹਨ।

ਨਵੀਂ ਨਹਿਰ ਬਣਾਉਣ ਦੀ ਯੋਜਨਾ: ਚੰਦੂਮਾਜਰਾ ਨੇ ਸਰਕਾਰ 'ਤੇ ਤੰਜ ਕੱਸ ਦੇ ਕਿਹਾ ਕਿ ਬੀ.ਬੀ.ਐੱਮ.ਬੀ. ਨੇ ਪੰਜਾਬ ਦੀ ਸਥਾਈ ਮੈਂਬਰਸ਼ਿਪ ਵੀ ਖ਼ਤਮ ਕਰ ਦਿੱਤੀ ਹੈ ਅਤੇ ਦਿੱਲੀ ਹਰਿਆਣਾ ਅਤੇ ਹਿਮਾਚਲ ਵੱਲੋਂ ਪਾਣੀ ਦੀ ਗੱਲ ਕੀਤੀ ਜਾ ਰਹੀ ਹੈ। ਚੇਅਰਮੈਨ ਅਸਥਾਈ ਲਗਾਇਆ ਜਾ ਰਿਹਾ ਹੈ।ਇਕ ਵੱਡੀ ਸਾਜਿਸ਼ ਦੇ ਤਹਿਤ ਹਰਿਆਣਾ ਅਤੇ ਦਿੱਲੀ ਨੂੰ ਪਾਣੀ ਦੇਣ ਲਈ ਹਿਮਾਚਲ ਨੂੰ ਵਰਤਿਆ ਜਾ ਰਿਹਾ ਹੈ। ਪ੍ਰੇਮ ਸਿੰਘ ਚੰਦੂਮਾਜਰਾ ਕਿਹਾ ਕਿ ਜੋ ਖਬਰਾਂ ਆ ਰਹੀਆਂ ਹਨ ਐਸਵਾਈਐਲ ਦੀ ਥਾਂ ਹਿਮਾਚਲ ਤੋਂ ਨਵੀਂ ਨਹਿਰ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਜੋ ਹਰਿਆਣਾ ਨੂੰ ਪਾਣੀ ਦਿੱਤਾ ਜਾ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.