ਸ੍ਰੀ ਅਨੰਦਪੁਰ ਸਾਹਿਬ: ਸਾਬਕਾ ਸਾਂਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਨੰਦਪੁਰ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਿਆ।ਉਨ੍ਹਾਂ ਆਖਿਆ ਕਿ ਗ੍ਰਹਿ ਮੰਤਰੀ ਨੇ ਪੰਜਾਬ ਦੀ ਨਹੀਂ ਬਲਕਿ ਮੁੱਖ ਮੰਤਰੀ ਦੀ ਮੰਗ ਮੰਨੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਜਿਹੀਆਂ ਮੰਗਾਂ ਨਹੀਂ ਰੱਖਣੀਆਂ ਚਾਹੀਦੀਆਂ ਕਿਉਂਕਿ ਪੰਜਾਬ ਆਪਣੇ ਆਪ ਵਿੱਚ ਬਹੁਤ ਸਮੱਰਥ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਗ੍ਰਹਿ ਮੰਤਰੀ ਨੂੰ ਪੰਜਾਬ ਦਾ ਇੰਨ੍ਹਾਂ ਹੀ ਪਿਆਰ ਹੈ ਅਤੇ ਪੰਜਾਬ ਨਾਲ ਦਰਦ ਹੈ ਤਾਂ ਪੰਜਾਬ ਦੇ ਪਾਣੀ ਪੰਜਾਬ ਨੁੰ ਵਾਪਸ ਕੀਤੇ ਜਾਣ।
ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ: ਚੰਦੂਮਾਜਰਾ ਨੇ ਆਖਿਆ ਕਿ ਇਸ ਬਾਰੇ ਕਿਸਾਨਾਂ ਦਾ ਬਰਸਾਤ ਨਾਲ ਬਹੁਤ ਨੁਕਸਾਨ ਹੋ ਗਿਆ ਹੈ। ਇਸ ਲਈ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਮਿਲਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਸਹਾਰਾ ਮਿਲ ਸਕੇ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਪੰਜਾਬ ਦੇ ਮਾਹੌਲ਼ ਨੂੰ ਖ਼ਰਾਬ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਨੂੰ ਡਰਾਇਆ ਜਾ ਰਿਹਾ ਹੈ ਅਤੇ ਸੱਚ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਜੋ ਕਿ ਸਰਾ-ਸਰ ਗਲਤ ਹੈ। ਉਨ੍ਹਾਂ ਕਿਹਾ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਜਦੋਂ ਪੱਤਰਕਾਰਾਂ ਨੇ ਰਾਹੁਲ ਗਾਂਧੀ ਦੇ ਮਾਮਲੇ 'ਤੇ ਸਵਾਲ ਪੁੱਛਿਆ ਤਾਂ ਉਨ੍ਹਾਂ ਆਖਿਆ ਕਿ ਉਹ ਇਸ ਦੀ ਨਿੰਦਾ ਕਰਦੇ ਹਨ ਅਤੇ ਅਕਾਲੀ ਦਲ ਇਸ ਦਾ ਵਿਰੋਧ ਕਰਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਅਕਾਲੀ ਦਲ ਹਮੇਸ਼ਾ ਸੱਚ ਨਾਲ ਖੜ੍ਹਿਆ ਹੈ ਅਤੇ ਹਮੇਸ਼ਾ ਸੱਚ ਲਈ ਆਵਾਜ਼ ਬੁਲੰਦ ਕੀਤੀ ਹੈ।
ਪੰਜਾਬ ਦੀ ਗੱਲ ਨਹੀ ਹੋ ਰਹੀ: ਇੰਨ੍ਹਾਂ ਹੀ ਨਹੀਂ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਦੇ ਕਿਸੇ ਵੀ ਮੱੁਦੇ ਨੂੰ ਲੋਕ ਸਭਾ ਵਿੱਚ ਨਹੀਂ ਉਠਾਇਆ ਜਾ ਰਿਹਾ। ਪੰਜਾਬ ਦੇ ਆਪਣੇ ਹੀ ਪੰਜਾਬ ਦੀ ਆਵਾਜ਼ ਬੁਲੰਦ ਨਹੀਂ ਕਰ ਰਹੇ। ਰਾਹੁਲ ਗਾਂਧੀ ਬਾਰੇ ਆਖਿਆ ਕਿ ਇਹ ਫੈਸਾਲ ਰਾਜਨੀਤੀ ਤੋਂ ਪ੍ਰੇਰਿਤ ਹੈ ਇਸ ਕਾਰਨ ਹੀ ਜਲਦੀ ਜਲਦੀ ਰਾਹੁਲ ਗਾਂਧੀ ਖਿਲਾਫ਼ ਇਹ ਫੈਸਲਾ ਸੁਣਾਇਆ ਗਿਆ ਹੈ। ਇਸ ਲੜਾਈ 'ਚ ਅਕਾਲੀ ਦਲ ਵੀ ਨਾਲ ਹੈ। ਉਧਰ ਜ਼ਿਮਨੀ ਚੋਣ ਜਲੰਧਰ ਦੀ ਜਦੋਂ ਪੱਤਰਕਾਰਾਂ ਨੇ ਗੱਲ ਕੀਤੀ ਤਾਂ ਉਨ੍ਹਾਂ ਜਾਵਬ ਦਿੱਤਾ ਕਿ ਅਕਾਲੀ ਦਲ ਅਤੇ ਬਸਪਾ ਮਿਲ ਕੇ ਇਹ ਫੈਸਲਾ ਕਰਨਗੇ ਕਿ ਜਲੰਧਰ ਦੀ ਜ਼ਿਮਨੀ ਚੋਣ 'ਚ ਅਕਾਲੀ -ਬਸਪਾ ਮਿਲਕੇ ਲੜਨਗੇ ਜਾ ਕਿਸੇ ਇੱਕ ਪਾਰਟੀ ਵੱਲੋਂ ਆਪਣਾ ਉਮੀਦਵਾਰ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ।