ਰੂਪਨਗਰ : ਸਤਲੁਜ ਦਰਿਆ ਦੇ ਨਾਲ ਲੱਗਦੇ ਸਾਰੇ ਕੱਢੀ ਇਲਾਕਿਆਂ ਦਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੇ ਸਤਲੁਜ ਦਰਿਆ 'ਤੇ ਪਹੁੰਚ ਕੇ ਹੜ੍ਹਾਂ ਦੇ ਸਬੰਧ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ। ਆਗਾਜ਼ ਨਾਲ ਹੀ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕੀ ਸਤਲੁਜ ਦਰਿਆ ਵਿੱਚ ਪਾਣੀ ਦਾ ਬਹਾਵ ਬਰਸਾਤਾਂ ਦੌਰਾਨ ਵਧ ਜਾਂਦਾ ਹੈ ਅਤੇ ਕਈ ਵਾਰੀ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਉਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ l ਇਸ ਸਥਿਤੀ ਤੋਂ ਬਚਣ ਦੇ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਉਹਨਾਂ ਦਾ ਜਾਇਜ਼ਾ ਵੀ ਲਿਆ ਜਾ ਰਿਹਾ।
ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ। ਬੇਸ਼ੱਕ ਇੱਕ ਦਿਨ ਮੌਸਮ ਸਾਫ਼ ਰਿਹਾ, ਪਰ ਹੁਣ ਫਿਰ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਭਰ ਵਿੱਚ ਲਗਾਤਾਰ ਇੱਕ ਹਫ਼ਤਾ ਰੁਕ-ਰੁਕ ਕੇ ਮੀਂਹ ਪਵੇਗਾ। ਜੇਕਰ ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਚੰਡੀਗੜ੍ਹ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਹੀ ਦੱਸਿਆ ਹੈ। ਦੱਸ ਦਈਏ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ, ਜਿਸ ਕਾਰਨ ਇਹ ਮੀਂਹ ਕਿਸਾਨਾਂ ਲਈ ਲਾਹੇਵੰਦ ਹੈ, ਪਰ ਜੇਕਰ ਲੋੜ ਤੋਂ ਜਿਆਦਾ ਮੀਂਹ ਪੈ ਗਿਆ ਤਾਂ ਇਹ ਨੁਕਸਾਨ ਵੀ ਕਰ ਸਕਦਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ। ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ। ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ:- ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਲਦ ਆ ਸਕਦਾ ਹੈ ਕੋਈ ਅਹਿਮ ਫੈਸਲਾ