ETV Bharat / state

Hola Mahalla in Sri Anandpur Sahib: ਹੋਲਾ ਮਹੱਲਾ ਦੇ ਮੱਦੇਨਜ਼ਰ ਸੀਐੱਮ ਮਾਨ ਨੇ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼, ਕਿਹਾ-ਸੰਗਤ ਨੂੰ ਨਹੀਂ ਆਵੇਗੀ ਕੋਈ ਪਰੇਸ਼ਾਨੀ

author img

By

Published : Feb 13, 2023, 5:50 PM IST

Updated : Feb 13, 2023, 6:23 PM IST

ਸ੍ਰੀ ਅਨੰਦਪੁਰ ਸਾਹਿਬ ਵਿੱਚ ਸਿੱਖਾਂ ਦੇ ਕੌਮੀ ਤਿਉਹਾਰ ਵਜੋਂ ਮਨਾਏ ਜਾਂਦੇ ਹੋਲਾ ਮਹੱਲਾ ਦੇ ਮੱਦੇਨਜ਼ਰ ਸੀਐੱਮ ਭਗਵੰਤ ਮਾਨ ਨੇ ਸਬੰਧਿਤ ਪੁਲਿਸ ਅਤੇ ਅਧਿਕਾਰੀਆਂ ਨੂੰ ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਨਿਰਧਾਤਿਰ ਸਮੇਂ ਅੰਦਰ ਕਰਨ ਦੇ ਹੁਕਮ ਵੀ ਦਿੱਤੇ ਹਨ।

Preparations in view of Hola Mahalla in Sri Anandpur Sahib
Hola Mahalla in Sri Anandpur Sahib: ਹੋਲਾ ਮਹੱਲਾ ਦੇ ਮੱਦੇਨਜ਼ਰ ਸੀਐੱਮ ਮਾਨ ਨੇ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼, ਕਿਹਾ-ਸੰਗਤ ਨੂੰ ਨਹੀਂ ਆਵੇਗੀ ਕੋਈ ਪਰੇਸ਼ਾਨੀ

ਚੰਡੀਗੜ੍ਹ: ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ। ਸ਼ਰਧਾਲੂਆਂ ਦੀ ਸਹੂਲਤ ਲਈ ਸਮੁੱਚੇ ਪ੍ਰਬੰਧਾਂ ਦੀ ਸੁਚੱਜੀ ਯੋਜਨਾਬੰਦੀ ਉੱਤੇ ਅਮਲ ਯਕੀਨੀ ਬਣਾਉਣ ਲਈ ਸੀਐੱਮ ਮਾਨ ਨੇ ਸਮੀਖਿਆ ਮੀਟਿੰਗ ਕੀਤੀ । ਇਸ ਵਿਸ਼ਾਲ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਨੂੰ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੋਲਾ-ਮਹੱਲਾ ਪੰਜਾਬੀਆਂ ਅਤੇ ਖਾਸ ਤੌਰ 'ਤੇ ਸਿੱਖ ਭਾਈਚਾਰੇ ਦੇ ਜੁਝਾਰੂ ਜਜ਼ਬੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਹੋਣ ਵਾਲੇ ਸਮਾਗਮਾਂ ਵਿੱਚ ਵੱਖ-ਵੱਖ ਵਰਗਾਂ ਦੇ ਸ਼ਰਧਾਲੂ ਭਾਰੀ ਗਿਣਤੀ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ।

ਸਹੂਲਤਾਂ ਮੁਹੱਈਆ: ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸੰਗਤਾਂ ਇਸ ਮੌਕੇ ਨੂੰ ਏਕੇ, ਭਾਈਚਾਰਕ ਸਾਂਝ ਅਤੇ ਸਹਿਣਸ਼ੀਲਤਾ ਨਾਲ ਮਨਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਟਰੈਫਿਕ ਪ੍ਰਬੰਧ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧ, ਠਹਿਰਨ ਦੀ ਵਿਵਸਥਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਭਗਵੰਤ ਮਾਨ ਨੇ ਸੁਚੱਜੀ ਵਿਉਂਤਬੰਦੀ ਅਤੇ ਇਸ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ।

ਇਹ ਵੀ ਪੜ੍ਹੋ: Sukhbir Badal on CM Mann : "ਮੁੱਖ ਮੰਤਰੀ ਦਾ ਨਾਂ ਭਗਵੰਤ ਮਾਨ ਨਹੀਂ, ਭਗਵੰਤ ਬੇਈਮਾਨ ਹੋਣਾ ਚਾਹੀਦੈ"

ਖਾਲਸਾ ਪੰਥ ਦੀ ਸਾਜਨਾ: ਮੁੱਖ ਮੰਤਰੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ 1665 ਵਿੱਚ ਇਸ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਵਸਾਇਆ ਸੀ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਅਤੇ ਧਰਮ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪਾਵਨ ਅਸਥਾਨ ਖਾਲਸੇ ਦੀ ਜਨਮ ਭੂਮੀ ਵੀ ਹੈ, ਇਸ ਪਵਿੱਤਰ ਧਰਤੀ 'ਤੇ 1699 ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ ਮੌਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਪੂਰੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਹੋਲਾ-ਮਹੱਲਾ ਮਨਾਉਣ ਦੌਰਾਨ ਪਵਿੱਤਰ ਨਗਰੀ ਵਿਖੇ ਆਉਣ ਵਾਲੀ ਸੰਗਤ ਲਈ ਸਰਕਾਰ ਵੱਲੋਂ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਧਰਮ ਨਿਰਪੱਖਤਾ ਅਤੇ ਧਾਰਮਿਕ ਸਹਿਣਸ਼ੀਲਤਾ ਦਰਸਾਉਣ ਲਈ ਲੋਕਾਂ ਨੂੰ ਜਾਤ-ਪਾਤ, ਰੰਗ, ਨਸਲ ਅਤੇ ਧਾਰਮਿਕ ਵਿਤਕਰੇ ਤੋਂ ਉਪਰ ਉੱਠ ਕੇ ਇਸ ਵਿਸ਼ਾਲ ਸਮਾਗਮ ਨੂੰ ਸਮੂਹਿਕ ਤੌਰ 'ਤੇ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ।

Last Updated : Feb 13, 2023, 6:23 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.