ਸ੍ਰੀ ਅਨੰਦਪੁਰ ਸਾਹਿਬ: ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸ਼ਾਨੋ-ਸ਼ੌਕਤ ਦੇ ਨਾਲ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਜਿਸਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਕਰ ਦਿੱਤੀਆਂ ਗਈਆਂ ਹਨl 6 ਦਿਨ ਚੱਲਣ ਵਾਲੇ ਇਸ ਤਿਉਹਾਰ ’ਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਲੱਖਾਂ ਦੀ ਤਾਦਾਦ ਵਿੱਚ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਘਰਾਂ ਦੇ ਵਿੱਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।
ਇਸ ਤਿਉਹਾਰ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਸ ਦੇ ਚਲਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਵੱਖ-ਵੱਖ ਗੁਰੂ ਘਰਾਂ ਦੇ ਵਿੱਚ ਰੰਗ ਰੋਗਨ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਗੌਰਤਲਬ ਹੈ ਕਿ ਛੇ ਦਿਨ ਚੱਲਣ ਵਾਲੇ ਇਸ ਕੌਮੀ ਤਿਓਹਾਰ ਨੂੰ ਪਹਿਲੇ ਤਿੰਨ ਦਿਨ ਕੀਰਤਪੁਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ ਉਸ ਤੋਂ ਬਾਅਦ ਸੰਗਤ ਸ੍ਰੀ ਆਨੰਦਪੁਰ ਸਾਹਿਬ ਵੱਲ ਕੂਚ ਕਰਦੀ ਹੈ ਅਤੇ 27, 28 ਅਤੇ 29 ਮਾਰਚ ਨੂੰ ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ ਅਤੇ ਹੋਲੇ ਮਹੱਲੇ ਦੇ ਆਖ਼ਰੀ ਦਿਨ ਯਾਨੀ ਕਿ 29 ਮਾਰਚ ਨੂੰ ਪੂਰੇ ਜਾਹੋ ਜਲਾਲ ਨਾਲ ਮਹੱਲਾ ਕੱਢਿਆ ਜਾਵੇਗਾ।
ਇਸ ਤਿਉਹਾਰ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ਦੇ ਅਨੁਸਾਰ ਹੋਲੇ-ਮਹੱਲੇ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਕਿਸੇ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਵੀ ਪੜ੍ਹੋ: ਦੋਸ਼ੀ ਨੇ ਵਿਆਹ ਮਗਰੋਂ ਪਤਨੀ ਦੇ ਨਾਲ ਰਹਿਣ ਲਈ ਮੰਗੀ ਪੈਰੋਲ, ਹਾਈ ਕੋਰਟ ਨੇ ਕੀਤੀ ਖਾਰਜ