ਰੋਪੜ: ਕੋਰੋਨਾ ਮਹਾਂਮਾਰੀ ਦੇ ਮੁੜ ਵੱਧਦੇ ਅਸਰ ਕਾਰਨ ਸਰਕਾਰ ਨੇ ਜਿੱਥੇ ਦੇਸ਼ ’ਚ ਜਿੱਥੇ ਲਗਭਗ ਹਰ ਚੀਜ਼ ਬੰਦ ਕਰ ਦਿੱਤੀ ਗਈ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੂਬੇ ਚ ਸਕੂਲਾਂ ਨੂੰ ਮੁੜ ਤੋਂ ਬੰਦ ਕਰਵਾ ਦਿੱਤਾ ਗਿਆ ਹੈ। ਜਿਸ ਦਾ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਖਿਲਾਫ ਵਿਰੋਧ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਤੇ ਮਾਪੇ ਅਤੇ ਅਧਿਆਪਕਾਂ ਵੱਲੋਂ ਸਕੂਲ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਰੋਪੜ ’ਚ ਪ੍ਰੈਸ ਕਲੱਬ ਦੇ ਵਿੱਚ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਇੱਕ ਪ੍ਰੈੱਸ ਵਾਰਤਾ ਕੀਤੀ ਗਈ। ਜਿੱਥੇ ਉਨ੍ਹਾਂ ਵੱਲੋਂ ਇੱਕ ਮੰਗ ਰੱਖੀ ਗਈ ਕਿ ਪ੍ਰਾਈਵੇਟ ਸਕੂਲਾਂ ਨੂੰ ਦੁਬਾਰਾ ਖੋਲ੍ਹਿਆ ਜਾਵੇ।
ਇਹ ਵੀ ਪੜੋ: DSGMC ਦੇ ਚੋਣ ਦੰਗਲ ਵਿੱਚੋਂ ਅਕਾਲੀ ਦਲ ਬਾਦਲ ਚਿੱਟੀ ਲਾਈਨ 'ਤੇ ! ਨਹੀਂ ਲੜ ਸਕਦਾ ਚੋਣ
ਉਨ੍ਹਾਂ ਨੇ ਕਿਹਾ ਕਿ ਸਕੂਲਾਂ ਨੂੰ ਨਾ ਖੋਲ੍ਹਣ ਨਾਲ ਸਿਰਫ ਸਕੂਲਾਂ ਦਾ ਨੁਕਸਾਨ ਹੀ ਨਹੀਂ ਸਗੋਂ ਵਿਦਿਆਰਥੀਆਂ ਦਾ ਵੀ ਨੁਕਸਾਨ ਹੋ ਰਿਹਾ ਹੈ। ਵਿਦਿਆਰਥੀਆਂ ਵੱਲੋਂ ਆਨਲਾਈਨ ਕਲਾਸਾਂ ਦੌਰਾਨ ਵਿਦਿਆਰਥੀਆਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਿਦਿਆਰਥੀ ਅਜਿਹੇ ਵੀ ਹਨ ਜਿੰਨਾ ਕੋਲ ਸਮਾਰਟਫ਼ੋਨ ਨਹੀਂ ਹਨ ਅਤੇ ਉਹ ਆਪਣੀ ਵਿੱਦਿਆ ਚੰਗੀ ਤਰ੍ਹਾਂ ਨਹੀਂ ਪ੍ਰਾਪਤ ਕਰ ਪਾ ਰਹੇ ਹਨ।
15 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ
ਸੁਖਜਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਵਿੱਚ ਸਕੂਲ ਖੁੱਲ੍ਹਦੇ ਹਨ ਤਕਰੀਬਨ 15 ਲੱਖ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ ਜਿਸ ਵਿੱਚ ਸਕੂਲ ਦਾ ਸਟਾਫ ਵਿਦਿਆਰਥੀਆਂ ਅਤੇ ਸਿੱਖਿਆ ਦੇ ਖੇਤਰ ਦੇ ਵਿੱਚ ਕੰਮ ਕਰਨ ਵਾਲੇ ਲੋਕ ਸ਼ਾਮਲ ਹਨ।