ETV Bharat / state

ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨ ਦੇ ਮਾਪੇ ਅੱਜ ਵੀ ਉਡੀਕ ਰਹੇ ਉਸ ਦਾ ਰਾਹ - ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨ

ਪਿਛਲੇ ਸਾਲ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐੱਫ ਦੇ ਕਾਫ਼ਲੇ ਤੇ ਆਤਮਘਾਤੀ ਹਮਲਾ ਹੋਇਆ। ਹਮਲੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਰੌਲੀ ਦਾ ਰਹਿਣ ਵਾਲਾ ਕੁਲਵਿੰਦਰ ਸਿੰਘ ਸ਼ਹੀਦ ਹੋ ਗਿਆ ਸੀ। ਉਸ ਦਾ ਪਰਿਵਾਰ ਅੱਜ ਵੀ ਉਸ ਦਾ ਰਾਹ ਉਡੀਕ ਰਿਹਾ ਹੈ।

pulwama attack
ਪੁਲਵਾਮਾ ਹਮਲਾ
author img

By

Published : Feb 14, 2020, 7:14 AM IST

ਸ੍ਰੀ ਅਨੰਦਪੁਰ ਸਾਹਿਬ: ਪਿਛਲੇ ਸਾਲ 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐੱਫ ਦੇ ਕਾਫ਼ਲੇ ਤੇ ਆਤਮਘਾਤੀ ਹਮਲਾ ਹੋਇਆ। ਇਸ ਹਮਲੇ ਵਿੱਚ 42 ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚੋਂ ਚਾਰ ਜਵਾਨ ਪੰਜਾਬ ਦੇ ਸਨ।

ਇਨ੍ਹਾਂ 4 ਸ਼ਹੀਦਾਂ ਵਿੱਚੋਂ ਇੱਕ ਕੁਲਵਿੰਦਰ ਸਿੰਘ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਰੌਲੀ ਦਾ ਰਹਿਣ ਵਾਲਾ ਸੀ ਜੋ ਕਿ ਆਪਣੇ ਮਾਪਿਆਂ ਦਾ ਇੱਕੋ ਇੱਕ ਪੁੱਤਰ ਸੀ। ਕੁਲਵਿੰਦਰ ਸਿੰਘ ਸਾਲ 2014 ਨੂੰ ਸੀਆਰਪੀਐਫ ਦੀ 92 ਬਟਾਲੀਅਨ ਵਿੱਚ ਭਰਤੀ ਹੋਇਆ ਸੀ ਅਤੇ ਜੰਮੂ ਕਸ਼ਮੀਰ ਦੇ ਬਾਰਾਮੁੱਲਾ ਵਿੱਚ ਤਾਇਨਾਤ ਸੀ।

ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨ ਦੇ ਮਾਪੇ ਅੱਜ ਵੀ ਉਡੀਕ ਰਹੇ ਉਸ ਦਾ ਰਾਹ

ਸ਼ਹੀਦ ਕੁਲਵਿੰਦਰ ਸਿੰਘ ਜਿਸ ਸਾਲ ਸ਼ਹੀਦ ਹੋਇਆ ਉਸੇ ਸਾਲ ਨਵੰਬਰ ਮਹੀਨੇ ਵਿੱਚ ਉਸਦਾ ਵਿਆਹ ਹੋਣਾ ਸੀ। ਕੁਲਵਿੰਦਰ ਸਿੰਘ ਨੂੰ ਸ਼ਹੀਦ ਹੋਇਆਂ ਇੱਕ ਸਾਲ ਹੋ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਇਸ ਪਰਿਵਾਰ ਦੇ ਨਾਲ ਕਈ ਵਾਅਦੇ ਕੀਤੇ ਗਏ ਸਨ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਉਨ੍ਹਾਂ ਦੇ ਘਰ ਆਏ ਅਤੇ ਮਾਪਿਆਂ ਨੂੰ ਮਿਲੇ।

ਸਰਕਾਰ ਨੇ ਉਨ੍ਹਾਂ ਨਾਲ ਕਈ ਵੱਡੇ-ਵੱਡੇ ਵਾਅਦੇ ਕੀਤੇ, ਉਸ ਮੌਕੇ ਪੰਜਾਬ ਦੇ ਸਪੀਕਰ ਰਾਣਾ ਕੰਵਰ ਪਾਲ ਵੀ ਮੌਜੂਦ ਸਨ। ਸ਼ਹੀਦ ਦੇ ਮਾਪਿਆਂ ਨਾਲ ਈਟੀਵੀ ਭਾਰਤ ਦੀ ਰੋਪੜ ਦੀ ਟੀਮ ਨੇ ਖਾਸ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਸਪੁੱਤਰ ਸ਼ਹੀਦ ਕੁਲਵਿੰਦਰ ਸਿੰਘ ਦੇ ਨਾਂਅ ਤੇ ਕਈ ਵਾਅਦੇ ਕੀਤੇ ਗਏ ਸਨ ਪਰ ਕੋਈ ਵੀ ਪੂਰਾ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਨਾਂਅ ਉੱਤੇ ਪਿੰਡ ਦੇ ਸਕੂਲ ਦਾ ਨਾਂਅ ਵੀ ਰੱਖਿਆ ਜਾਣਾ ਸੀ ਅਤੇ ਉਸ ਦੇ ਨਾਂਅ ਤੇ ਪਿੰਡ ਦੀ ਸੜਕ ਤੇ ਗੇਟ ਬਣਨਾ ਸੀ। ਸਰਕਾਰ ਵੱਲੋਂ ਬਿਜਲੀ ਦਾ ਬਿਲ ਮਾਫ਼ ਕਰਨ ਦੀ ਗੱਲ ਆਖੀ ਗਈ ਸੀ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ ਬਲਕਿ ਉਸ ਸਮੇਂ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਬਾਰਾਂ ਲੱਖ ਮੁਆਵਜ਼ਾ ਦੇਣ ਦੀ ਗੱਲ ਵੀ ਕਹੀ ਗਈ ਸੀ ਪਰ ਉਸ ਵਿੱਚੋਂ ਵੀ ਅਜੇ ਤੱਕ ਦੋ ਵਾਰ ਢਾਈ-ਢਾਈ ਲੱਖ ਰੁਪਏ ਦੇ ਚੈੱਕ ਹੀ ਮਿਲੇ ਹਨ।

ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਕਾਰਨ ਸ਼ਹੀਦ ਦੇ ਮਾਪੇ ਕਾਫੀ ਨਿਰਾਸ਼ ਹਨ। ਸ਼ਹੀਦ ਕੁਲਵਿੰਦਰ ਦੇ ਮਾਪਿਆਂ ਨੂੰ ਪ੍ਰਤੀ ਮਹੀਨਾ ਦਸ ਹਜ਼ਾਰ ਪੈਨਸ਼ਨ ਮਿਲ ਰਹੀ ਹੈ ਜਿਸ ਨਾਲ ਉਹ ਆਪਣਾ ਗੁਜ਼ਾਰਾ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.