ਰੂਪਨਗਰ: ਇਤਿਹਾਸਕ ਸ਼ਹੀਦੀ ਸਮਾਰਕ ਜਲ੍ਹਿਆਂਵਾਲਾ ਬਾਗ ( Jallianwala Bagh) ਨੂੰ ਨਵੀਂ ਦਿੱਖ ਦੇਣ ਦੇ ਕਾਰਨ ਵੱਖ-ਵੱਖ ਸਮਾਜਿਕ ਜਥੇਬੰਦੀਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਬਲਾਕ ਨੂਰਪੁਰਬੇਦੀ ਤੋਂ ਵੀ ਪੰਜਾਬ ਸਟੂਡੈਂਟ ਯੂਨੀਅਨ ਦੀ ਅਗਵਾਈ ‘ਚ ਨੌਜਵਾਨਾਂ, ਬਜ਼ੁਰਗ, ਔਰਤਾਂ ਤੇ ਕਿਸਾਨਾਂ ਦਾ ਇੱਕ ਵੱਡਾ ਜੱਥਾ ਜਲ੍ਹਿਆਂਵਾਲਾ ਬਾਗ ਦੇ ਕੋਲ ਲੱਗੇ ਮੋਰਚੇ ‘ਚ ਸ਼ਾਮਲ ਹੋਣ ਲਈ ਰਵਾਨਾ ਹੋਇਆ।
ਇਤਿਹਾਸਕ ਸ਼ਹੀਦੀ ਸਮਾਰਕ ਜਲ੍ਹਿਆਂਵਾਲਾ ਬਾਗ ਨੂੰ ਨਵੀਂ ਦਿੱਖ ਦੇਣ ਦੇ ਕਾਰਨ ਵੱਖ-ਵੱਖ ਸਮਾਜਿਕ ਜਥੇਬੰਦੀਆਂ ‘ਚ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਵੱਖ-ਵੱਖ ਵਿਦਿਆਰਥੀ ਤੇ ਹੋਰ ਨੌਜਵਾਨ ਜਥੇਬੰਦੀਆਂ ਵੱਲੋਂ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ ।ਜਿਸ ਦੇ ਲਈ ਅੱਜ ਬਲਾਕ ਨੂਰਪੁਰਬੇਦੀ ਤੋਂ ਵੀ ਪੰਜਾਬ ਸਟੂਡੈਂਟ ਯੂਨੀਅਨ ਦੀ ਅਗਵਾਈ ਚ ਵੱਖ ਵੱਖ ਨੌਜਵਾਨਾਂ, ਬਜ਼ੁਰਗਾਂ, ਔਰਤਾਂ ਤੇ ਕਿਸਾਨਾਂ ਦਾ ਇੱਕ ਵੱਡਾ ਜਥਾ ਜਲ੍ਹਿਆਂਵਾਲਾ ਬਾਗ ਦੇ ਕੋਲ ਲੱਗੇ ਮੋਰਚੇ ‘ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ।
ਇਸ ਮੌਕੇ ਗੱਲ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ (Central Government) ਵੱਲੋਂ ਇਤਿਹਾਸਕ ਯਾਦਗਾਰ ਨਾਲ ਛੇੜਖਾਨੀ ਕੀਤੀ ਗਈ ਹੈ ਉਹ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਦੇ ਖ਼ਿਲਾਫ਼ ਉਹ ਲਗਾਤਾਰ ਸੰਘਰਸ਼ ਕਰਨਗੇ ਅਤੇ ਜਲ੍ਹਿਆਂਵਾਲੇ ਬਾਗ ਦੀ ਪੁਰਾਤਨ ਹੋਂਦ ਨੂੰ ਬਚਾਉਣਗੇ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਕਲੇਸ਼: ਕੈਪਟਨ ਨੂੰ ਮਜਬੂਤੀ ਦੇ ਰਹੇ ਕੇਂਦਰੀ ਕਾਂਗਰਸੀ!