ETV Bharat / state

ਪੁਲਵਾਮਾ ਹਮਲੇ ’ਚ ਸ਼ਹੀਦ ਹੋਏ ਕੁਲਵਿੰਦਰ ਦੇ ਮਾਪਿਆਂ ਦੇ ਅੱਜ ਵੀ ਜ਼ਖਮ ਹਰੇ

author img

By

Published : Jan 26, 2022, 4:39 PM IST

ਪੁਲਵਾਮਾ ਹਮਲੇ ’ਚ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਦੇ ਪਿੰਡ ਰੌਲੀ ਦਾ ਕੁਲਵਿੰਦਰ ਸਿੰਘ ਵੀ ਸ਼ਹੀਦ ਹੋ ਗਿਆ ਸੀ। ਸ਼ਹੀਦ ਕੁਲਵਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਚਿਰਾਗ ਸੀ। ਹੁਣ ਕੁਲਵਿੰਦਰ ਸਿੰਘ ਦੇ ਮਾਤਾ-ਪਿਤਾ ਇਕੱਲੇ ਜੀਵਨ ਬਤੀਤ ਕਰ ਰਹੇ ਹਨ।

ਪੁਲਵਾਮਾ ਹਮਲੇ ’ਚ ਸ਼ਹੀਦ ਹੋਏ ਕੁਲਵਿੰਦਰ ਦੇ ਮਾਪੇ

ਰੂਪਨਗਰ: 14 ਫਰਵਰੀ 2019 ਦਾ ਦਿਨ ਅੱਜ ਵੀ ਕੋਈ ਭੁਲਾ ਨਹੀਂ ਸਕਿਆ ਹੈ। ਇਸ ਦਿਨ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ 'ਚ ਸੀਆਰਪੀਐਫ਼ ਦੇ ਕਈ ਜਵਾਨ ਸ਼ਹੀਦ ਹੋਏ ਸੀ। ਇਸ ਹਮਲੇ ਨੇ ਦੇਸ਼ ਦੇ ਨਾਲ-ਨਾਲ ਵਿਦੇਸ਼ ਵਿੱਚ ਬੈਠੇ ਭਾਰਤੀਆਂ ਨੂੰ ਵੀ ਝਿੰਜੋੜ ਕੇ ਰੱਖ ਦਿੱਤਾ ਸੀ। ਇਸ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਦੇ ਜ਼ਖਮ ਅੱਜ ਵੀ ਹਰੇ ਹਨ। ਇਸ ਦਿਨ ਨੂੰ ਯਾਦ ਕਰਦਿਆਂ ਅੱਜ ਵੀ ਉਨ੍ਹਾਂ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ।

ਸ਼ਹੀਦ ਦੇ ਮਾਤਾ-ਪਿਤਾ ਦੀਆਂ ਅੱਜ ਵੀ ਅੱਖਾਂ ਨਮ

ਦੱਸ ਦਈਏ ਕਿ ਪੁਲਵਾਮਾ ਹਮਲੇ ’ਚ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਦੇ ਪਿੰਡ ਰੌਲੀ ਦਾ ਕੁਲਵਿੰਦਰ ਸਿੰਘ ਵੀ ਸ਼ਹੀਦ ਹੋ ਗਿਆ ਸੀ। ਸ਼ਹੀਦ ਕੁਲਵਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਚਿਰਾਗ ਸੀ। ਹੁਣ ਕੁਲਵਿੰਦਰ ਸਿੰਘ ਦੇ ਮਾਤਾ-ਪਿਤਾ ਇਕੱਲੇ ਜੀਵਨ ਬਤੀਤ ਕਰ ਰਹੇ ਹਨ। ਅੱਜ ਵੀ ਉਸ ਦੇ ਮਾਤਾ-ਪਿਤਾ ਉਸ ਦੀਆਂ ਯਾਦਾਂ ਨੂੰ ਯਾਦ ਕਰਕੇ ਅੱਖਾਂ ਨਮ ਕਰ ਲੈਂਦੇ ਹਨ। ਸ਼ਹੀਦ ਕੁਲਵਿੰਦਰ ਦੇ ਪਿਤਾ ਦਾ ਕਹਿਣਾ ਹੈ ਕਿ ਹੁਣ ਉਹ ਆਪਣੀਆਂ ਯਾਦਾਂ ਦੇ ਸਹਾਰੇ ਆਪਣਾ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਨੂੰ ਮਾਣ ਹੈ ਕਿ ਉਸ ਦਾ ਪੁੱਤਰ ਦੇਸ਼ ਲਈ ਸ਼ਹੀਦ ਹੋ ਗਿਆ ਹੈ, ਪਰ ਦੁੱਖ ਇਸ ਗੱਲ ਦਾ ਹੈ ਕਿ ਉਹ ਉਸ ਦਾ ਇੱਕੋ ਇੱਕ ਦੀਵਾ ਸੀ, ਹੁਣ ਉਨ੍ਹਾਂ ਨੂੰ ਦੇਖਣ ਵਾਲਾ ਕੋਈ ਨਹੀਂ ਹੈ।

ਪਿਤਾ ਨੂੰ ਪੁੱਤਰ ਦੀ ਸ਼ਹਾਦਤ ’ਤੇ ਮਾਣ

ਪੁੱਤਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਆਪਣੇ ਬੇਟੇ ਦੀ ਸ਼ਹਾਦਤ 'ਤੇ ਮਾਣ ਵੀ ਹੈ ਅਤੇ ਇਸ ਗੱਲ ਦਾ ਵੀ ਦੁੱਖ ਹੈ ਕਿ ਉਹ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ, ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦਾ ਪੁੱਤਰ ਆਪਣੇ ਲਈ ਨਹੀਂ, ਆਪਣੇ ਕਿਸੇ ਹੋਰ ਭਰਾ ਲਈ ਦੇਸ਼ ਲਈ ਸ਼ਹੀਦ ਹੋਇਆ ਹੈ। ਕੋਈ ਭੈਣ ਨਹੀਂ ਸੀ, ਇਹ ਘਰ ਵੀ ਉਸ ਨੇ ਬੜੇ ਪਿਆਰ ਨਾਲ ਬਣਾਇਆ ਸੀ। ਸ਼ਹੀਦ ਦੇ ਪਿਤਾ ਨੇ ਇਹ ਵੀ ਦੱਸਿਆ ਕਿ ਅਸੀਂ ਬਹੁਤ ਗਰੀਬੀ ਦੇ ਦਿਨ ਦੇਖੇ ਹਨ, ਗਰੀਬੀ ਵਿੱਚ ਉਸਨੂੰ ਪੜ੍ਹਾਇਆ ਅਤੇ ਲਿਖਾਇਆ ਪਰ ਜਦੋ ਚੰਗੇ ਦਿਨ ਆਏ ਤਾਂ ਰੱਬ ਨੇ ਸਾਡੇ ਕੋਲੋਂ ਖੋਹ ਲਿਆ।

ਉਨ੍ਹਾਂ ਨੇ ਦੱਸਿਆ ਕਿ ਉਹ ਇੱਥੋ ਬੜੀ ਖੁਸ਼ੀ ਨਾਲ ਗਿਆ ਸੀ ਅਤੇ ਕਹਿ ਕੇ ਗਿਆ ਸੀ ਕਿ ਕੁਝ ਦਿਨਾਂ ਬਾਅਦ ਉਹ ਮੁੜ ਛੁੱਟੀ ਲੈ ਕੇ ਆਵਾਂਗਾ ਅਤੇ ਘਰ ਦਾ ਜੋ ਵੀ ਕੰਮ ਬਚਿਆ ਹੈ, ਉਹ ਕਰ ਲਵਾਂਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਖੁਦ ਉਸ ਨੂੰ ਨੂਰਪੁਰ ਬੇਦੀ ਛੱਡ ਕੇ ਆਏ ਸੀ।

ਇਹ ਵੀ ਪੜੋ: Republic Day 2022: ਜੋਸ਼, ਹੌਂਸਲੇ ਅਤੇ ਉਤਸ਼ਾਹ ਨਾਲ ਪਰੇਡ ਦੀ ਸਮਾਪਤੀ, ਪਹਿਲੀ ਵਾਰ ਦਿਖਿਆ ਵਧੀਆ ਨਜ਼ਾਰਾ

ETV Bharat Logo

Copyright © 2024 Ushodaya Enterprises Pvt. Ltd., All Rights Reserved.