ETV Bharat / state

ਵੋਟਾਂ ਦੀ ਗਿਣਤੀ ਨੂੰ ਲੈਕੇ ਰੂਪਨਗਰ ਪ੍ਰਸ਼ਾਸਨ ਚੌਕਸ - ਭਲਕੇ ਚੋਣ ਨਤੀਜਿਆਂ ਦਾ ਐਲਾਨ

ਭਲਕੇ ਚੋਣ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਚੋਣ ਨਤੀਜਿਆਂ ਤੋਂ ਪਹਿਲਾਂ ਰੂਪਨਗਰ ਵਿੱਚ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਨੂੰ ਲੈਕੇ ਹਰ ਤਰ੍ਹਾਂ ਦਾ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ।

ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ
author img

By

Published : Mar 9, 2022, 3:29 PM IST

ਰੂਪਨਗਰ: ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022 ) ਲਈ ਜ਼ਿਲ੍ਹਾ ਰੂਪਨਗਰ ਦੇ ਤਿੰਨੋਂ ਹਲਕਿਆਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧਾਂ ਪੂਰਨ ਤੌਰ ’ਤੇ ਮੁਕੰਮਲ ਕਰ ਲਏ ਗਏ ਹਨ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ, ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਵੋਟਾਂ ਦੀ ਗਿਣਤੀ ਲਈ 14 ਵੱਖ-ਵੱਖ ਪਾਰਟੀਆਂ ਪ੍ਰਤੀ ਹਲਕਾ ਤਾਇਨਾਤ ਕੀਤੀ ਗਈਆਂ ਹਨ ਜਦਕਿ 7 ਪਾਰਟੀਆਂ ਪ੍ਰਤੀ ਹਲਕਾ ਰਿਜ਼ਰਵ ਰੱਖੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਲਈ ਕੁੱਲ 63 ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਜਿੰਨ੍ਹਾਂ 42 ਪਾਰਟੀਆਂ ਨੂੰ ਤਿੰਨੋਂ ਹਲਕਿਆਂ ਦੀ ਚੋਣ ਪ੍ਰਕਿਰਿਆ ਲਈ ਲਗਾਇਆ ਗਿਆ ਹੈ ਉਸ ਪਾਰਟੀ ਵਿੱਚ ਇੱਕ ਟੇਬਲ ਉੱਤੇ ਕਾਊਂਟਿੰਗ ਸੁਪਰਵਾਇਜ਼ਰ, ਕਾਊਂਟਿੰਗ ਅਸਿਸਟੈਂਟ ਅਤੇ ਮਾਈਕਰੋ ਆਬਜ਼ਰਵਰ ਇੱਕ ਟੀਮ ਵਿੱਚ ਹੋਣਗੇ। ਇਸ ਸਾਰੀ ਪ੍ਰਕਿਰਿਆ ਨਿਗਰਾਨੀ ਚੋਣ ਆਬਜ਼ਰਵਰਾਂ ਵੱਲੋਂ ਕੀਤੀ ਜਾਵੇਗੀ ਅਤੇ ਇਸ ਦੀ ਵੀਡਿਓਗ੍ਰਾਫੀ ਵੀ ਕੀਤੀ ਜਾਵੇਗੀ। ਡੀਸੀ ਸੋਨਾਲੀ ਗਿਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: PUNJAB ELECTION RESULT 2022: 16ਵੀਂ ਪੰਜਾਬ ਵਿਧਾਨ ਸਭਾ ਲਈ ਚੋਣ ਨਤੀਜੇ ਭਲਕੇ, ਜਾਣੋ ਕੀ ਕਿਵੇਂ ਹੋਈ ਸਿਆਸਤ ?

ETV Bharat Logo

Copyright © 2024 Ushodaya Enterprises Pvt. Ltd., All Rights Reserved.