ਸ੍ਰੀ ਆਨੰਦਪੁਰ ਸਾਹਿਬ: ਕਾਮਰੇਡ ਗੁਰਦਿਆਲ ਸਿੰਘ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਪਿੰਡ ਢੇਰ ਵਿਖੇ ਪਹੁੰਚੇ। ਉਨ੍ਹਾਂ ਨੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਗਿਆ।
ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰਹਿਣ ਦੇ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵੱਲੋਂ ਲੋਕਾਂ ਨੂੰ ਮਾਸਕ ਵੰਡੇ ਗਏ। ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਹਲਕੇ ਦੇ ਵਿੱਚ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਉਨ੍ਹਾਂ ਦੇ ਸਾਥੀ ਜਿੱਥੇ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿਣ ਦੇ ਲਈ ਸੁਚੇਤ ਕਰ ਰਹੇ ਹਨ ਤਾਂ ਉੱਥੇ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਮਾਸਕ ਵੀ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਜਿੱਥੇ ਉਨ੍ਹਾਂ ਵੱਲੋਂ ਨੰਗਲ ਦੇ ਵਿੱਚ ਮਾਸਕ ਵੰਡੇ ਗਏ ਸਨ। ਉੱਥੇ ਹੀ ਪਿੰਡ ਢੇਰ ਦੇ ਵਿੱਚ ਲੋਕਾਂ ਨੂੰ ਮਾਸਕ ਵੰਡੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਇਹ ਕੰਮ ਇਸੇ ਤਰੀਕੇ ਨਾਲ ਨਿਰੰਤਰ ਜਾਰੀ ਰਹੇਗਾ।
ਰਾਣਾ ਕੰਵਰਪਾਲ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਸ਼ਕਿਲ ਘੜੀ ਦੇ ਵਿੱਚ ਲੋਕ ਆਪਣੇ ਹਿੱਤਾਂ ਨੂੰ ਪਿੱਛੇ ਛੱਡਦੇ ਹੋਏ ਇਸ ਲੜਾਈ ਦੇ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣ ਤਾਂ ਜੋ ਪੰਜਾਬੀ ਜਿਨ੍ਹਾਂ ਨੂੰ ਬਹਾਦਰ ਕੌਮ ਦੇ ਨਾਮ ਦੇ ਨਾਲ ਜਾਣਿਆ ਜਾਂਦਾ ਹੈ। ਉਹ ਇਸ ਮੁਸ਼ਕਿਲ ਦੀ ਘੜੀ ਦੇ ਵਿੱਚ ਕੋਰੋਨਾ ਵਾਇਰਸ ਦੇ ਉੱਪਰ ਇਕੱਠੇ ਹੋ ਕੇ ਜਿੱਤ ਪ੍ਰਾਪਤ ਕਰ ਸਕਣ।