ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਵਿੱਚ ਪਿਛਲੇ 2 ਦਿਨਾਂ ਤੋਂ ਹੋ ਰਹੀ ਬਾਰਿਸ਼ ਦੇ ਕਾਰਨ ਹੜ੍ਹ ਵਰਗੀਆਂ ਸਥਿਤੀਆਂ ਪੈਦਾ ਹੋ ਚੁੱਕੀਆਂ ਹਨ। ਜਿਸ ਬਾਬਤ ਇਸ ਜਗ੍ਹਾ ਉੱਤੇ ਲੋਕਾਂ ਨੂੰ ਵੱਡੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ। ਹੁਣ ਇਹਨਾਂ ਦਿੱਕਤਾਂ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਪੀੜਤ ਲੋਕਾਂ ਦੀ ਸਾਰ ਲੈਣ ਦੇ ਲਈ ਪਹੁੰਚ ਰਹੇ ਹਨ। ਜਿਸ ਬਾਬਤ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਰੂਪਨਗਰ ਪੁੱਜੇ ਅਤੇ ਪ੍ਰਸ਼ਾਸਨ ਵੱਲੋਂ ਬਣਾਏ ਗਏ ਰੈਣ ਬਸੇਰੇ ਵਿੱਚ ਲੋਕਾਂ ਦਾ ਹਾਲ ਜਾਣਿਆ।
ਪੀੜਤ ਲੋਕਾਂ ਨੇ ਰਾਜਾ ਵੜਿੰਗ ਨੂੰ ਦੁੱਖ ਦੱਸਿਆ: ਇਸ ਮੌਕੇ ਉੱਤੇ ਰੂਪਨਗਰ ਦੇ ਬਸੰਤ ਨਗਰ ਇਲਾਕੇ ਦੇ ਪੀੜਤ ਲੋਕਾਂ ਨੇ ਕਿਹਾ ਕੀ ਉਨ੍ਹਾਂ ਦੇ ਘਰ ਵਿੱਚ ਕੋਈ ਵੀ ਵਿਅਕਤੀ ਨਾ ਹੋਣ ਨਾ ਕਰਕੇ ਉਹਨਾਂ ਦੇ ਘਰਾਂ ਵਿੱਚ ਚੋਰੀ ਹੋਣ ਦਾ ਖਦਸ਼ਾ ਹੈ, ਅਤੇ ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਖੁਦ ਰੂਪਨਗਰ ਦੇ ਡੀ.ਸੀ ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ਿਲ ਸੋਨੀ ਨੂੰ ਫੋਨ ਕੀਤਾ ਅਤੇ ਬਸੰਤ ਨਗਰ ਇਲਾਕੇ ਦੇ ਵਿੱਚ ਪੁਖਤਾ ਸੁੱਰਖਿਆ ਇੰਤਜ਼ਾਮ ਕਰਨ ਲਈ ਕਿਹਾ ਗਿਆ।
ਰਾਜਾ ਵੜਿੰਗ ਨੇ ਸੰਤ ਨਿਰੰਕਾਰੀ ਮਿਸ਼ਨ ਦੀ ਕੀਤੀ ਸ਼ਲਾਘਾ: ਇਸ ਮੌਕੇ ਉੱਤੇ ਰਾਜਾ ਵੜਿੰਗ ਵੱਲੋਂ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਉੱਤੇ ਰਾਜਾ ਵੜਿੰਗ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਰੂਪਨਗਰ ਤੋਂ ਕਾਂਗਰਸ ਦੀ ਟਿਕਟ ਤੋਂ ਚੋਣ ਲੜ ਚੁੱਕੇ ਬਰਿੰਦਰ ਸਿੰਘ ਢਿੱਲੋਂ,ਨਗਰ ਕੌਂਸਲ ਰੋਪੜ ਦੇ ਪ੍ਰਧਾਨ ਸੰਜੇ ਵਰਮਾ ਅਤੇ ਰੂਪਨਗਰ ਦੇ ਸਮੂਹ ਕੌਂਸਲਰਾਂ ਦੀ ਟੀਮ ਮੌਜੂਦ ਸੀ।
- World Population Day 2023: ਭਾਰਤ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼, ਜਾਣੋ ਇਸ ਸਾਲ ਕਿਹੜੀ ਥੀਮ 'ਤੇ ਮਨਾਇਆ ਜਾਵੇਗਾ ਇਹ ਦਿਨ
- ਹੜ੍ਹ ਦੇ ਤੇਜ਼ ਵਗਦੇ ਪਾਣੀ 'ਚ ਖੁਦ ਜਾ ਵੜਿਆ ਸੰਸਦ ਮੈਂਬਰ, ਕਿਹਾ-ਅਹੁਦੇ ਬਾਅਦ 'ਚ, ਲੋਕਾਂ ਨੂੰ ਬਚਾਉਣਾ ਦਾ ਫਰਜ਼ ਪਹਿਲਾ, ਤਸਵੀਰ ਹੋ ਰਹੀ ਵਾਇਰਲ
- ਮੀਂਹ ਨਾਲ ਪ੍ਰਭਾਵਿਤ ਇਲਾਕਿਆਂ 'ਚ ਪਹੁੰਚੇ ਮਾਨ ਦੀ ਕੈਬਨਿਟ ਦੇ ਮੰਤਰੀ, ਬੀਜੇਪੀ ਦੇ ਪੰਜਾਬ ਪ੍ਰਧਾਨ ਨੇ ਵੀ ਕੀਤੀ ਖਾਸ ਅਪੀਲ
SGPC ਵੱਲੋਂ ਲੰਗਰਾਂ ਦੇ ਪ੍ਰਬੰਧ: ਉੱਥੇ ਹੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਾਹਿਬਾਨਾਂ ਦੀ ਬੈਠਕ ਬੁਲਾਈ ਗਈ ਸੀ, ਇਸ ਮੀਟਿੰਗ ਵਿੱਚ ਕੁੱਝ ਹੈਲਪਲਾਇਨ ਨੰਬਰ ਜਾਰੀ ਕੀਤੇ ਸਨ। ਜਿਸ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਆਨੰਦਪੁਰ ਸਾਹਿਬ, ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਲੰਗਰ ਦਾ ਖਾਸ ਪ੍ਰਬੰਧ ਵੀ ਕੀਤਾ ਗਿਆ।