ਰੋਪੜ : ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ 19 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੁਮੀਤ ਕੁਮਾਰ ਜਾਰੰਗਲ ਨੇ ਕਿਹਾ ਕਿ 19 ਸਤੰਬਰ ਤੋਂ 30 ਸਤੰਬਰ ਤੱਕ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁੱਹਈਆਂ ਕਰਵਾਉਣ ਦੇ ਮੰਤਵ ਨਾਲ ਸ਼ਿਰਕਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ 19 ਸਤੰਬਰ ਨੂੰ ਆਈ.ਈ.ਟੀ. ਭੱਦਲ ,23 ਸਤੰਬਰ ਨੂੰ ਗਲੋਬਲ ਕਾਲਜ ਕਾਹਨਪੁਰ ਖੂਹੀ ਸ਼੍ਰੀ ਆਨੰਦਪੁਰ ਸਾਹਿਬ, 24 ਸਤੰਬਰ ਨੂੰ ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ, 25 ਸਤੰਬਰ ਨੂੰ ਸ਼ਹੀਦ ਬਾਬਾ ਅਜੀਤ ਸਿੰਘ ਜੂਝਾਰ ਸਿੰਘ ਮੈਮੋਰਹੀਅਲ ਕਾਲਜ ਬੇਲਾ, 27 ਨੂੰ ਐਸ.ਜੀ.ਪੀ.ਸੀ. ਖਾਲਸਾ ਕਾਲਜ ਸ਼੍ਰੀ ਆਨੰਦਪੁਰ ਸਾਹਿਬ, 28 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਅਤੇ 30 ਸਤੰਬਰ ਨੂੰ ਸਰਕਾਰੀ ਕਾਲਜ, ਰੂਪਨਗਰ ਵਿਖੇ ਰੁਜ਼ਗਾਰ ਮੇਲੇ ਲਗਾਏ ਜਾਣਗੇ। ਉਨ੍ਹਾਂ ਬੇਰੁਜ਼ਗਾਰ ਵਿਦਿਆਰਥੀਆਂ ਨੂੰ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨਸਭਾ ਦਾ ਮਾਨਸੂਨ ਇਜਲਾਸ: ਵਿਰੋਧੀ ਧਿਰ ਨੇ ਕੀਤਾ ਧਰਨਾ ਪ੍ਰਦਰਸ਼ਨ
ਇਸ ਦੌਰਾਨ ਸ਼੍ਰੀ ਰਵਿੰਦਰਪਾਲ ਸਿੰਘ ਜ਼ਿਲ੍ਹਾ ਰੁਜ਼ਗਾਰ ਅਫ਼ਸਰ, ਰੂਪਨਗਰ ਵੱਲੋਂ ਰੁਜ਼ਗਾਰ ਮੇਲਿਆਂ ਨੂੰ ਨਿਯਮਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲਿਆਂ ਵਿੱਚ ਵੱਖ-ਵੱਖ ਕੰਪਨੀਆਂ ਇਨ੍ਹਾਂ ਪ੍ਰਾਰਥੀਆਂ ਦੀ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਲਈ ਚੋਣ ਕਰਦੀਆਂ ਹਨ ਅਤੇ ਬੇਰੁਜ਼ਗਾਰ ਵਿਦਿਆਰਥੀਆਂ ਨੂੰ ਇਨ੍ਹਾਂ ਮੌਕਿਆਂ ਦਾ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦਾ ਲਾਭ ਲੈਣ ਲਈ ਬੇਰੁਜ਼ਗਾਰ ਮੁੰਡੇ-ਕੁੜੀਆਂ ਨੂੰ ਜਰੂਰੀ ਸ਼ਮੂਲੀਅਤ ਕਰਨੀ ਚਾਹੀਦੀ ਹੈ।