ਰੂਪਨਗਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਰੂਪਨਗਰ ਵਿੱਚ 3 ਅਕਤੂਬਰ ਤੋਂ ਹੀ ਚੈਸ ਮੁਕਾਬਲੇ ਦੇ ਟ੍ਰਾਇਲ ਸ਼ੁਰੂ ਕਰ ਹੋ ਜਾਣਗੇ।
ਜਾਣਕਾਰੀ ਮੁਤਾਬਕ ਇਹ ਟ੍ਰਾਇਲ ਮੁਕਾਬਲੇ ਸਾਲ 2019-20 ਦੇ ਸੈਸ਼ਨ ਲਈ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰ ਕੰਪੀਟੀਸ਼ਨ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕਰਵਾਏ ਰਹੇ ਹਨ। ਇਸ ਸਬੰਧ ਵਿੱਚ ਅੰਡਰ -14 ਵਰਗ ਦੀਆਂ ਲੜਕੀਆਂ ਦੇ ਚੈਸ ਮੁਕਾਬਲੇ ਦੇ ਟ੍ਰਾਇਲ ਭਲਕੇ ਸ਼ਿਵਾਲਿਕ ਸਕੂਲ ਰੂਪਨਗਰ ਵਿੱਚ ਹੋਣਗੇ। ਇਸ ਵਿੱਚ ਹਿੱਸਾ ਲੈਣ ਲਈ ਖਿਡਾਰੀਆਂ ਨੂੰ ਭਲਕੇ ਸਵੇਰੇ 8:00 ਵਜੇ ਰਿਪੋਰਟ ਕਰਨੀ ਪਵੇਗੀ ਅਤੇ ਖਿਡਾਰੀ ਦੀ ਉਮਰ 01.01.2006 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਖੇਡ ਵਿਭਾਗ ਵੱਲੋਂ ਹਿੱਸਾ ਲੈਣ ਵਾਲੇ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਲਿਆਉਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਰੂਪਨਗਰ: ਸਰਸ ਮੇਲੇ 'ਚ ਵਿਖਾਈ ਦਿੱਤਾ ਮੰਦੀ ਦਾ ਅਸਰ
ਇਸ ਦੌਰਾਨ ਟ੍ਰਾਇਲ ਕਲੀਅਰ ਕਰਨ ਵਾਲੀਆਂ ਖਿਡਾਰਨਾਂ ਪੰਜਾਬ ਰਾਜ ਖੇਡਾਂ ਵਿੱਚ ਹਿੱਸਾ ਲੈਣਗੀਆਂ ਜੋ ਕਿ 11 ਅਕਤੂਬਰ ਤੋਂ 13 ਅਕਤੂਬਰ ਤੱਕ ਨਹਿਰੂ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਖੇਡਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਖੇਡ ਵਿਭਾਗ ਵੱਲੋਂ ਮੈਡਲ ਅਤੇ ਮੈਰਿਟ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਜਾਵੇਗਾ।