ਸ਼ਹੀਦ ਦੇ ਪਿਤਾ ਦਰਸ਼ਨ ਸਿੰਘ, ਮਾਤਾ, ਦਾਦਾ ਜੀ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਮਾਪਿਆ ਨੂੰ 10,000 ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਪੈਨਸ਼ਨ ਦੇਵੇਗੀ, ਕਿਉਂਕਿ ਉਨ੍ਹਾਂ ਦੇ ਕੋਈ ਹੋਰ ਧੀ-ਪੁੱਤ ਨਹੀਂ ਹੈ ਅਤੇ ਸ਼ਹੀਦ ਦਾ ਅਜੇ ਵਿਆਹ ਨਹੀਂ ਹੋਇਆ ਸੀ। ਇਹ ਪੈਨਸ਼ਨ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇ ਇਵਜ ਵਿੱਚ ਦਿੱਤੀ ਜਾਵੇਗੀ ਜੋ ਕਿ 7 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਜ਼ਮੀਨ ਦੇ ਇਵਜ਼ ਵਿੱਚ 5 ਲੱਖ ਰੁਪਏ ਨਕਦ ਤੋਂ ਵੱਖਰੀ ਹੋਵੇਗੀ।
ਬੁਲਾਰੇ ਨੇ ਦੱਸਿਆ ਕਿ ਇਹ ਪੈਨਸ਼ਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਮੁਹੱਈਆ ਕਰਵਾਏਗਾ ਜਿਸ ਸੰਬੰਧੀ ਏਜੰਡਾ ਅਗਲੀ ਕੈਬਨਿਟ ਮੀਟਿੰਗ ਵਿੱਚ ਲਿਆਂਦਾ ਜਾਵੇਗਾ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਆਪਣੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਦੇ ਨਾਲ ਸ਼ਹੀਦ ਦੇ ਘਰ ਪਹੁੰਚੇ ਮੁੱਖ ਮੰਤਰੀ ਨੇ ਦੇਸ਼ ਦੇ ਲਈ ਸੇਵਾ ਨਿਭਾਉਂਦੇ ਹੋਏ ਆਪਣਾ ਬਲਿਦਾਨ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਆਪਣੀ ਸਰਕਾਰ ਵੱਲੋਂ ਹਰ ਸਹਾਇਤਾ ਦੇਣ ਦਾ ਐਲਾਨ ਕੀਤਾ।
ਸ਼ਹੀਦ ਕੁਲਵਿੰਦਰ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇਗਾ ਸਕੂਲ ਤੇ ਲਿੰਕ ਰੋਡ ਦਾ ਨਾਂਅ - j&k
ਸ੍ਰੀ ਆਨੰਦਪੁਰ ਸਾਹਿਬ: ਬੀਤੇ ਦਿਨੀਂ ਪੁਲਵਾਮਾ ਵਿੱਚ ਸੀਆਰਪੀਐਫ਼ ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਵਿੱਚ ਨੇੜਲੇ ਪਿੰਡ ਰੌਲੀ ਦੇ ਸਿਪਾਹੀ ਕੁਲਵਿੰਦਰ ਸਿੰਘ ਸ਼ਹੀਦ ਹੋ ਗਏ ਸਨ। ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਘਰ ਪੁੱਜੇ ਸਨ। ਉਸ ਮੌਕੇ ਸਥਾਨਕ ਸਕੂਲ ਅਤੇ ਪਿੰਡ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੀ ਸੰਪਰਕ ਸੜਕ ਦਾ ਨਾਂਅ ਸ਼ਹੀਦ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ।

cc
Conclusion: