ਰੋਪੜ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ 31 ਮਾਰਚ ਤੱਕ ਲੌਕਡਾਊਨ ਕਰ ਦਿੱਤਾ ਗਿਆ ਹੈ ਪਰ ਸ਼ਰਾਬ ਦੇ ਠੇਕੇ ਆਮ ਵਾਂਗ ਖੁੱਲ੍ਹੇ ਰਹਿਣਗੇ, ਤੁਸੀਂ ਅਕਸਰ ਦੇਖਿਆ ਹੈ ਕਿ ਸ਼ਰਾਬ ਦੇ ਠੇਕੇ ਦੇ ਬਾਹਰ ਲੋਹੇ ਦੀ ਗਰਿੱਲ ਲੱਗੀ ਹੁੰਦੀ ਹੈ ਤੇ ਉਸ ਵਿੱਚ ਇੱਕ ਛੋਟੀ ਜਿਹੀ ਤਾਖੀ ਹੁੰਦੀ ਹੈ, ਜਿਸ ਰਾਹੀਂ ਗ੍ਰਾਹਕ ਸ਼ਰਾਬ ਦੀ ਬੋਤਲ ਖਰੀਦਦੇ ਹਨ, ਇੱਥੋਂ ਕੋਰੋਨਾ ਵਾਇਰਸ ਫੈਲਣ ਦਾ ਖ਼ਦਸ਼ਾ ਵਧ ਸਕਦਾ ਹੈ।
ਇਸ ਮਾਮਲੇ ਨੂੰ ਜਦੋ ਈਟੀਵੀ ਭਾਰਤ ਦੀ ਟੀਮ ਨੇ ਆਬਕਾਰੀ ਮਹਿਕਮੇ ਦੇ ਉੱਚ ਅਧਿਕਾਰੀਆਂ ਦੇ ਸਾਹਮਣੇ ਰੱਖਿਆ ਤਾਂ ਉਨ੍ਹਾਂ ਨੇ ਈਟੀਵੀ ਭਾਰਤ ਦੇ ਇਸ ਸੁਝਾਅ ਦੀ ਸ਼ਲਾਘਾ ਕਰਦੇ ਹੋਏ ਪੂਰੇ ਜ਼ਿਲ੍ਹੇ ਦੇ ਵਿੱਚ ਤੁਰੰਤ ਸ਼ਰਾਬ ਦੇ ਠੇਕੇ ਦੇ ਵਿੱਚ ਕੰਮ ਕਰਦੇ ਕਰਿੰਦਿਆਂ ਨੂੰ ਮਾਸਕ ਅਤੇ ਦਸਤਾਨੇ ਦੇਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਆਬਕਾਰੀ ਮਹਿਕਮੇ ਦੇ ਅਧਿਕਾਰੀ ਸੁਖਦੀਪ ਸਿੰਘ ਨੇ ਦੱਸਿਆ ਕਿ ਜਿੰਨੇ ਵੀ ਸ਼ਰਾਬ ਦੇ ਠੇਕਿਆਂ ਦੇ ਬਾਹਰ ਲੋਹੇ ਦੀ ਗਰਿੱਲ ਜਾਂ ਤਾਖੀ ਲੱਗੀ ਹੋਈ ਹੈ, ਉਸ ਸਥਾਨ ਨੂੰ ਸੈਨੇਟਾਈਜ਼ਰ ਰਾਹੀ ਸਾਫ਼ ਰੱਖਿਆ ਜਾਵੇਗਾ ਤਾਂ ਜੋ ਉਸ ਦੇ ਸੰਪਰਕ ਦੇ ਵਿੱਚ ਆਉਣ ਵਾਲੇ ਗ੍ਰਾਹਕਾਂ ਉੱਪਰ ਕੋਰੋਨਾ ਵਾਇਰਸ ਦਾ ਕੋਈ ਵਾਇਰਸ ਨਾ ਫੈਲੇ।
ਇਹ ਵੀ ਪੜੋ: COVID-19: ਕੈਪਟਨ ਨੇ ਲੋੜਵੰਦਾਂ ਲਈ 20 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੀਤੀ ਮਨਜ਼ੂਰ
ਦੇਸ਼ ਦੇ ਵਿੱਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਜਿੱਥੇ ਸਰਕਾਰ ਉਪਰਾਲੇ ਕਰ ਰਹੀ ਹੈ, ਉੱਥੇ ਹੀ ਈਟੀਵੀ ਭਾਰਤ ਦਾ ਸਮੂਹ ਇਸ ਸਮੇਂ ਦੌਰਾਨ ਚੱਲ ਰਹੀਆਂ ਕਮੀਆਂ ਪੇਸ਼ੀਆਂ ਨੂੰ ਪ੍ਰਸ਼ਾਸਨ ਦੇ ਧਿਆਨ ਦੇ ਵਿੱਚ ਲਿਆ ਕੇ ਆਪਣਾ ਫਰਜ਼ ਨਿਭਾਉਂਦਾ ਰਹੇਗਾ ਤਾਂ ਜੋ ਇਸ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕੇ।