ਰੋਪੜ: ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਜਾਰੀ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1 ਲੱਖ 90 ਹਜ਼ਾਰ 698 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ। ਇਸ ਵਿੱਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਨੇ 1 ਲੱਖ 40 ਹਜ਼ਾਰ 699 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਹੈ।
ਡਾ. ਸੁਮੀਤ ਜਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1 ਲੱਖ40 ਹਜ਼ਾਰ 699 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 299 ਕਰੋੜ 54 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਇਸ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਪਰਾਲੀ ਸਾੜਣ ਨਾਲ ਵਾਤਾਵਰਣ ਪ੍ਰਦੂਸ਼ਣ ਵੱਧਦਾ ਹੈ ਤੇ ਕਈ ਵਾਰ ਨੇੜਲੇ ਖੇਤਾਂ ਵਿੱਚ ਖੜੀ ਫ਼ਸਲ ਨੂੰ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।