ਸ੍ਰੀ ਅਨੰਦਪੁਰ ਸਾਹਿਬ: ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਭਾਈ ਵੀਰ ਸਿੰਘ ਸਹਿਤ ਸਦਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ 'ਤੇ ਅਧਾਰਿਤ ਪ੍ਰਦਰਸ਼ਨੀ 'ਰਬਾਬ ਤੋਂ ਨਗਾੜਾ' ਲਾਈ ਗਈ। ਇਸ ਦਾ ਉਦਘਾਟਨ ਸਪੀਕਰ ਰਾਣਾ ਰੇਪੀ ਸਿੰਘ ਨੇ ਕੀਤਾ।
ਇਸ ਬਾਰੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੇਵ ਦੇ ਸਮੁੱਚੇ ਜੀਵਨ ਬਿਰਤਾਂਤ ਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਗਿਆ ਤੇ 42 ਟਰਾਂਸਲਾਈਟਾਂ ਰਾਹੀਂ ਗੁਰੂ ਜੀ ਦੇ ਜੀਵਨ ਤੇ ਫ਼ਲਸਫ਼ੇ 'ਤੇ ਚਾਨਣਾ ਪਾਇਆ ਜਾਵੇਗਾ।