ਰੂਪਨਗਰ: ਖੇਡ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਸਰਕਾਰੀ ਕਾਲਜ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਸਾਂਝੀ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਜਾਣ ਦੀ ਪ੍ਰੇਰਣਾ ਦਿੱਤੀ ਗਈ।
ਇਹ ਰੈਲੀ ਮਾਣਯੋਗ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਮੋਹਾਲੀ ਦੇ ਹੁਕਮਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਜੀਵਨ ਦੀ ਰਹਿਨੁਮਾਈ ਹੇਠ ਹਰਸਿਮਰਨਜੀਤ ਸਿੰਘ ਸੀਜੇਐੱਮ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਸਰਕਾਰੀ ਕਾਲਜ ਨਾਲ ਮਿਲ ਕੇ ਕੱਢੀ ਗਈ। ਨਸ਼ਿਆਂ ਵਿਰੁੱਧ ਸਾਂਝੀ ਰੈਲੀ ਦਾ ਆਯੋਜਨ ਕੀਤਾ ਗਿਆ।
ਇਹ ਰੈਲੀ ਸਰਕਾਰੀ ਕਾਲਜ ਤੋਂ ਸ਼ੁਰੂ ਹੋ ਕੇ ਸਥਾਨਕ ਬਚਤ ਚੌਂਕ ਵਿਚ ਖ਼ਤਮ ਹੋਈ। ਇਸ ਮੌਕੇ ਹਰਸਿਮਰਨਜੀਤ ਸਿੰਘ ਸੀਜੇਐੱਮ ਵੱਲੋਂ ਖੇਡ ਦਿਵਸ ਮੌਕੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਰੁਝਾਨ ਦੇਣ ਦੀ ਪ੍ਰੇਰਣਾ ਦਿੱਤੀ ਅਤੇ ਨਸ਼ਿਆਂ ਵਿਰੁੱਧ ਲੜਨ ਲਈ ਜਾਗਰੂਕ ਕੀਤਾ ਗਿਆ।
ਇਹ ਵੀ ਪੜੋ: ਪਾਕਿਸਤਾਨ 'ਚ ਸਿੱਖ ਕੁੜੀ ਦਾ ਜਬਰਨ ਕਰਵਾਇਆ ਧਰਮ ਪਰਿਵਰਤਨ
ਇਸ ਰੈਲੀ ਵਿੱਚ ਸਰਕਾਰੀ ਕਾਲਜ ਦੇ ਪ੍ਰਿਸਿੰਪਲ ਸੰਤ ਸੁਰਿੰਦਰਪਾਲ ਸਿੰਘ, ਵਾਇਸ ਪ੍ਰਿੰਸੀਪਲ ਬੀਐੱਸ ਸੱਤਿਆਲ ਅਤੇ ਕਾਲਜ ਦੇ ਸਮੂਹ ਸਟਾਫ਼ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਅਤੇ ਪੈਨਲ ਵਕੀਲਾਂ ਨੇ ਵੀ ਇਸ ਰੈਲੀ ਵਿੱਚ ਭਾਗ ਲਿਆ।